18.63C Vancouver
ADS

Mar 21, 2024 4:45 PM - The Connect News

ਆਨੰਦ ਕਾਰਜ ਮੈਰਿਜ ਐਕਟ 2018 ਵਿਚ ਕੀਤੀ ਜਾਵੇਗੀ ਤਬਦੀਲੀ: ਰਮੇਸ਼ ਸਿੰਘ ਅਰੋੜਾ

Share On
changes-will-be-made-in-the-anand-karj-marriage-act-2018-ramesh-singh-arora
Arora is the Cabinet Minister for Minority Affairs in Chief Minister Maryam Nawaz's government. He said that Punjab is going to be the first state to implement the Sikh Marriage Act. (Photo:Facebook/Ramesh Singh Arora)

ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਿੱਖ ਆਨੰਦ ਕਾਰਜ ਮੈਰਿਜ ਐਕਟ 2018 ਵਿਚ ਤਬਦੀਲੀ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਮਰੀਅਮ ਨਵਾਜ਼ ਸਰਕਾਰ ਵਿਚ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਇਸ ਰਾਹੀਂ ਸਿੱਖ ਭਾਈਚਾਰੇ ਵਿਚ 18 ਸਾਲ ਤੋਂ ਘੱਟ ਉਮਰ ਵਿਚ ਵਿਆਹ ’ਤੇ ਪਾਬੰਦੀ ਲਗਾਈ ਜਾਵੇਗੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਰੋੜਾ ਨੇ ਕਿਹਾ ਕਿ ਪਾਕਿਸਤਾਨ ਦੇ ਸਿੱਖ ਐਕਟ ਵਿਚ ਨਵੀਆਂ ਸੋਧਾਂ ਘੱਟ ਗਿਣਤੀ ਭਾਈਚਾਰੇ ਦੇ ਹੱਕ ਵਿਚ ਹੋਣ ਜਾ ਰਹੀਆਂ ਹਨ।

ਅਰੋੜਾ ਮੁੱਖ ਮੰਤਰੀ ਮਰੀਅਮ ਨਵਾਜ਼ ਦੀ ਸਰਕਾਰ ਵਿਚ ਘੱਟ ਗਿਣਤੀ ਮਾਮਲਿਆਂ ਦੇ ਕੈਬਨਿਟ ਮੰਤਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖ ਮੈਰਿਜ ਐਕਟ ਨੂੰ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਮੈਰਿਜ ਐਕਟ ਮਾਰਚ 2018 ਵਿਚ ਪੰਜਾਬ ਅਸੈਂਬਲੀ ਵਲੋਂ ਪਾਸ ਕੀਤਾ ਗਿਆ ਸੀ ਪਰ ਸਿਆਸੀ ਕਾਰਨਾਂ ਕਰਕੇ ਇਸ ਨੂੰ ਲਾਗੂ ਕਰਨ ਤੋਂ ਟਾਲ ਦਿੱਤਾ ਗਿਆ ਸੀ।

ਅਰੋੜਾ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਨੂੰ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਨਾ ਹੋਣ ਕਾਰਨ ਕਈ ਕਾਨੂੰਨੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਹੁਣ ਮੈਰਿਜ ਰਜਿਸਟਰ ਸਥਾਪਿਤ ਕੀਤੇ ਜਾਣ ਦਾ ਵੀ ਪ੍ਰਸਤਾਵ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਐਕਟ ਦੇ ਲਾਗੂ ਹੋਣ ਤੋਂ ਬਾਅਦ ਸਿੱਖ ਜੋੜੇ ਕਾਨੂੰਨੀ ਤੌਰ ’ਤੇ ਆਪਣੇ ਵਿਆਹ ਦਾ ਰਜਿਸਟਰੇਸ਼ਨ ਕਰਵਾ ਸਕਣਗੇ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link