Aug 20, 2026 5:47 PM - Connect Newsroom - Ramandeep Kaur

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੁੱਧਵਾਰ ਨੂੰ ਹੋਈ ਮੀਟਿੰਗ ਵਿੱਚ ਗੈਰ ਹਾਜ਼ਰ ਰਹਿਣ ਤੋਂ ਬਾਅਦ ਉਨ੍ਹਾਂ ਨੇ ਵੀਰਵਾਰ ਨੂੰ ਦੱਸਿਆ ਕਿ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚੋਂ ਗੈਰ-ਹਾਜ਼ਰ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ।ਉਨ੍ਹਾਂ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਉਨ੍ਹਾਂ ਨੇ ਇੱਕ ਇਮਤਿਹਾਨ ਦੇਣਾ ਸੀ।
ਇਸ ਮੀਟਿੰਗ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਤੋਂ ਇਲਾਵਾ, ਸੀਨੀਅਰ ਪਾਰਟੀ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕਈ ਚੋਟੀ ਦੇ ਆਗੂਆਂ ਅਤੇ ਖਾਸ ਸੱਦਾ ਪ੍ਰਾਪਤ ਵਿਅਕਤੀਆਂ ਸਮੇਤ ਕਾਂਗਰਸ ਸ਼ਾਸਿਤ ਸੂਬਿਆਂ ਦੇ ਸਾਰੇ ਚਾਰੇ ਮੁੱਖ ਮੰਤਰੀਆਂ ਨੇ ਪੇਪਰ ਲੀਕ ਅਤੇ ਰਾਮ ਮੰਦਰ ਦਾਨ ਵਿਵਾਦ ’ਤੇ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਹਿੱਸਾ ਲਿਆ।




