11.88C Vancouver
ADS

Feb 3, 2021 4:28 PM -

ਬੀ.ਸੀ. ਵਿੱਚ ਲੇਬਰ ਅਤੇ ਮਨੁੱਖੀ ਅਧਿਕਾਰਾਂ ਦੇ ਆਗੂ ਚਰਨ ਗਿੱਲ ਦਾ 84 ਸਾਲ ਦੀ ਉਮਰ ਵਿੱਚ ਸਵਰਗਵਾਸ

Share On
charan-gill-labour-and-human-rights-pioneer-in-british-columbia-dies-at-84
The family of Charan Gill say he died in hospital on Feb. 2, following a battle with cancer. File photo/PICS

ਬ੍ਰਿਟਿਸ਼ ਕੋਲੰਬੀਆ ਵਿਚ ਲੰਬੇ ਸਮੇਂ ਤੋਂ ਲੇਬਰ ਅਤੇ ਮਨੁੱਖੀ ਅਧਿਕਾਰਾਂ ਦੇ ਆਗੂ ਰਹੇ ਚਰਨ ਗਿੱਲ ਦਾ 2 ਫਰਵਰੀ ਨੂੰ ਸਵਰਗਵਾਸ ਹੋ ਗਿਆ ਹੈ।

ਗਿੱਲ ਦੀ ਉਮਰ 84 ਸਾਲ ਸੀ ਅਤੇ ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ।

ਹਾਂਗਕਾਂਗ ਵਿੱਚ ਜਨਮੇ ਅਤੇ ਭਾਰਤ ਵਿੱਚ ਪਲੇ ਗਿੱਲ 1967 ਵਿੱਚ ਕੈਨੇਡਾ ਆਏ ਸਨ।

ਉਨ੍ਹਾਂ ਨੇ ਫਾਰਮਾਂ ਵਿੱਚ ਕੰਮ ਕਰਦੇ ਲੋਕਾਂ ਦੇ ਅਧਿਕਾਰਾਂ ਲਈ ‘ਕਨੇਡੀਅਨ ਫਾਰਮ ਵਰਕਰਜ਼ ਯੂਨੀਅਨ’ ਅਤੇ ਨਸਲਵਾਦ ਖ਼ਿਲਾਫ਼ ਲੜਨ ਲਈ ‘ਬ੍ਰਿਟਿਸ਼ ਕੋਲੰਬੀਆ ਆਰਗੇਨਾਈਜ਼ੇਸ਼ਨ ਟੂ ਫਾਈਟ ਰੇਸਿਜ਼ਮ’ ਦੀ ਸਹਿ-ਸਥਾਪਨਾ ਕੀਤੀ।

ਉਹ ਸਰ੍ਹੀ ਵਿਖੇ ਸਥਿਤ ‘ਪ੍ਰੋਗ੍ਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸਿਜ਼’ ਯਾਨੀ ‘ਪਿਕਸ’ ਦੇ ਸੰਸਥਾਪਕ ਅਤੇ ਸਾਬਕਾ ਸੀ.ਈ.ਓ. ਵੀ ਸਨ।

3 ਦਹਾਕੇ ਸੰਸਥਾ ਨਾਲ ਜੁੜੇ ਰਹਿਣ ਤੋਂ ਬਾਅਦ ਉਨ੍ਹਾਂ ਨੇ 2017 ਵਿੱਚ ਰਿਟਾਇਰਮੈਂਟ ਲਈ ਸੀ।

ਚਰਨ ਗਿੱਲ ਨੂੰ 1999 ਵਿੱਚ ‘ਆਰਡਰ ਆਫ ਬ੍ਰਿਟਿਸ਼ ਕੋਲੰਬੀਆ’ ਦੇ ਨਾਲ ਵੀ ਨਵਾਜ਼ਿਆ ਗਿਆ।

ਪ੍ਰੀਮੀਅਰ ਜੌਹਨ ਹੌਰਗਨ ਨੇ ਗਿੱਲ ਦੇ ਸਵਰਗਵਾਸ ਤੇ ਸ਼ੋਕ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ "ਸਮਾਜਕ ਨਿਆਂ ਅਤੇ ਆਮ ਲੋਕਾਂ ਦੇ ਚੈਂਪੀਅਨ ਸਨ।"

ਗਿੱਲ ਆਪਣੇ ਪਿੱਛੇ 3 ਬੱਚੇ ਅਤੇ ਉਨ੍ਹਾਂ ਦੇ ਪਰਿਵਾਰ ਛੱਡ ਗਏ ਹਨ।

ਪਰਿਵਾਰ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਚਰਨ ਗਿੱਲ ਨੂੰ ਆਖਰੀ ਵਿਦਾਇਗੀ ਇੱਕ ਪ੍ਰਾਈਵੇਟ ਫਿਊਨਰਲ ਵਿੱਚ ਦਿੱਤੀ ਜਾਵੇਗੀ ਅਤੇ ਕੁਝ ਸਮੇਂ ਬਾਅਦ ਉਨ੍ਹਾਂ ਦੀ ਯਾਦ ਵਿੱਚ ਇੱਕ ਖਾਸ ਸਮਾਗਮ ਵੀ ਆਯੋਜਿਤ ਕੀਤਾ ਜਾਵੇਗਾ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link