13.59C Vancouver
ADS

Jun 12, 2024 5:38 PM - Connect Newsroom

ਚਰਨਜੀਤ ਸਿੰਘ ਚੰਨੀ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਹੋਏ ਸਰਗਰਮ

Share On
charanjit-singh-channi-became-active-for-the-by-election-of-west-vidhan-sabha-constituency
Charanjit Channi said that whoever will be the candidate, he will belong to the constituency.(Photo: Facebook/Charanjit Singh Channi)

ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੀ ਸਰਗਰਮ ਹੋ ਗਏ ਹਨ।

ਉਨ੍ਹਾਂ ਨੇ ਹਲਕੇ ਨਾਲ ਸਬੰਧਤ ਵਾਰਡ ਪ੍ਰਧਾਨਾਂ, ਵਾਰਡ ਇੰਚਾਰਜਾਂ ਅਤੇ ਹੋਰਨਾਂ ਆਗੂਆਂ ਨਾਲ ਮੀਟਿੰਗ ਕੀਤੀ ਹੈ ਅਤੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਜਾਂ ਰਿਸ਼ਤੇਦਾਰ ਇਹ ਜ਼ਿਮਨੀ ਚੋਣ ਨਹੀਂ ਲੜੇਗਾ ਅਤੇ ਨਾ ਹੀ ਵੈਸਟ ਹਲਕੇ ਤੋਂ ਕਿਸੇ ਬਾਹਰੀ ਉਮੀਦਵਾਰ ਨੂੰ ਟਿਕਟ ਮਿਲੇਗੀ।

ਚਰਨਜੀਤ ਚੰਨੀ ਨੇ ਕਿਹਾ ਕਿ ਜਿਹੜਾ ਵੀ ਉਮੀਦਵਾਰ ਹੋਵੇਗਾ, ਉਹ ਹਲਕੇ ਨਾਲ ਹੀ ਸਬੰਧਤ ਹੋਵੇਗਾ।

ਓਧਰ, ਸ਼੍ਰੋਮਣੀ ਅਕਾਲੀ ਦਲ ਨੇ ਵੀ ਕੱਲ੍ਹ ਪਾਰਟੀ ਦੀ ਬੈਠਕ ਬੁਲਾਈ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਕਰਨ ਦੀ ਹੱਲ੍ਹਾਸ਼ੇਰੀ ਦਿੱਤੀ ਹੈ। ਸ਼ੀਤਲ ਅੰਗੁਰਾਲ ਵਲੋਂ ਖਾਲੀ ਕੀਤੀ ਗਈ ਇਸ ਸੀਟ ’ਤੇ 10 ਜੁਲਾਈ ਨੂੰ ਵੋਟਿੰਗ ਹੋਣੀ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link