21.91C Vancouver
ADS

Sep 20, 2021 9:09 AM -

ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵੱਜੋਂ ਚੁੱਕੀ ਸਹੁੰ

Share On
charanjit-singh-channi-takes-oath-as-punjab-chief-minister
Charanjit Singh Channi takes oath as Punjab Chief Minister

ਕਾਂਗਰਸ ਐਮਐੱਲਏ ਚਰਨਜੀਤ ਸਿੰਘ ਚੰਨੀ ਨੇ ਅੱਜ ਸੋਮਵਾਰ ਨੂੰ, ਪੰਜਾਬ ਦੇ 16 ਵੇਂ ਮੁੱਖ ਮੰਤਰੀ ਵੱਜੋਂ ਸਹੁੰ ਚੁੱਕੀ।

ਰੂਪਨਗਰ ਦੇ ਚਮਕੌਰ ਸਾਹਿਬ ਤੋਂ ਤਿੰਨ ਵਾਰੀ ਐੱਮਐੱਲਏ ਰਹੇ ਚੰਨੀ, ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਹੋਣਗੇ।

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਉਹ ਤਕਨੀਕੀ ਸਿੱਖਿਆ ਮੰਤਰੀ ਸਨ।

ਪੰਜਾਬ ਸਰਕਾਰ ਦੀ ਵੈਬਸਾਈਟ ਮੁਤਾਬਕ, ਚੰਨੀ ਖਰੜ ਦੇ ਤਿੰਨ ਵਾਰੀ ਮਿਊਂਸੀਪਲ ਕਾਉਂਸਲਰ ਰਹੇ ਅਤੇ ਦੋ ਵਾਰੀ ਖਰੜ ਦੀ ਮਿਊਂਸੀਪਲ ਕਾਉਂਸਿਲ ਦੇ ਪ੍ਰਧਾਨ ਬਣੇ।

ਉਹ ਪਹਿਲੀ ਵਾਰ 2007 ਵਿੱਚ ਚਮਕੌਰ ਸਾਹਿਬ ਹਲਕੇ ਤੋਂ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ।

ਸਾਲ 2012 ਅਤੇ 2017 ਵਿੱਚ ਉਹ ਮੁੜ ਅਸੈਂਬਲੀ ਸੀਟ ਲਈ ਚੁਣੇ ਗਏ।

ਸਾਲ 2015 ਵਿੱਚ, 14 ਵੀਂ ਪੰਜਾਬ ਵਿਧਾਨ ਸਭਾ ਵਿੱਚ ਚੰਨੀ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ।

2017 ਵਿੱਚ, ਉਹ ਪੰਜਾਬ ਸਰਕਾਰ ਵਿੱਚ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪੰਨ ਕਰਨ ਅਤੇ ਵਿਗਿਆਨ ਅਤੇ ਤਕਨੀਕ ਮਹਿਕਮੇ ਦੇ ਕੈਬਨਿਟ ਮੰਤਰੀ ਥਾਪੇ ਗਏ ਸਨ।

ਐਤਵਾਰ ਨੂੰ, ਗੱਲਬਾਤ ਦੇ ਕਈ ਗੇੜਾਂ ਮਗਰੋਂ, ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ, ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ, ਚੰਨੀ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਇਸ ਅਹੁਦੇ ਲਈ ਚੁਣਿਆ ਗਿਆ।

ਇਸ ਤੋਂ ਪਹਿਲਾਂ ਅੱਜ ਪਾਰਟੀ ਲੀਡਰ ਪਵਨ ਕੁਮਾਰ ਬੰਸਲ ਨੇ ਜਾਣਕਾਰੀ ਦਿੱਤੀ ਸੀ ਕਿ ਪਾਰਟੀ ਲੀਡਰ ਸੁਖਜਿੰਦਰ ਰੰਧਾਵਾ ਅਤੇ ਬ੍ਰਹਮ ਮਹਿੰਦਰ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਦੋ ਡਿਪਟੀ ਮੰਤਰੀਆਂ ਵੱਜੋਂ ਅਹੁਦਾ ਸਾਂਭਣਗੇ।

ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਅਮਰਿੰਦਰ ਸਿੰਘ ਨੇ ਸੂਬੇ ਦੇ ਗਵਰਨਰ ਬਨਵਾੜੀ ਲਾਲ ਪੁਰੋਹਿਤ ਨੂੰ, ਆਪਣੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ, ਕਈ ਮਹੀਨਿਆਂ ਤੋਂ ਚੱਲ ਰਹੇ ਕਲੇਸ਼ ਤੋਂ ਬਾਅਦ, ਆਪਣਾ ਅਸਤੀਫ਼ਾ ਸੌਂਪਿਆ ਸੀ।

ਗ਼ੌਰਤਲਬ ਹੈ ਕਿ ਇਹ ਸਾਰਾ ਬਦਲਾਅ, 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੀ ਹੋਇਆ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link