15.1C Vancouver
ADS

Aug 18, 2022 7:11 PM - Connect News

ਨਿਊ ਵੈਸਟਮਿਨਸਟਰ 'ਚ ਗੋਲੀ ਚੱਲਣ ਦੀ ਵਾਰਦਾਤ 'ਚ 2 ਲੋਕਾਂ 'ਤੇ ਲੱਗੇ ਦੋਸ਼

Share On
charges-approved-against-two-suspects-in-connection-to-shooting-in-new-westminster
In the early morning hours of January 2nd the New Westminster Police Department officers responded to a shooting in the 400 block of 12th Street. (Photo - New Westminster poilice/Twitter)

ਨਿਊ ਵੈਸਟਮਿਨਸਟਰ ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ 'ਚ ਗੋਲੀ ਚੱਲਣ ਦੀ ਵਾਰਦਾਤ ਦੇ ਮਾਮਲੇ 'ਚ 2 ਲੋਕਾਂ ਖਿਲਾਫ ਦੋਸ਼ ਮਨਜੂਰ ਕਰ ਲਏ ਗਏ ਹਨ।

ਮਾਮਲਾ ਇਸੇ ਸਾਲ 2 ਜਨਵਰੀ ਦਾ ਦੱਸਿਆ ਗਿਆ।

ਪੁਲਿਸ ਨੂੰ 12 ਸਟ੍ਰੀਟ ਦੇ 400 ਬਲੌਕ 'ਚ ਸ਼ੂਟਿੰਗ ਸੰਬੰਧੀ ਜਾਣਕਾਰੀ ਮਿਲੀ ਸੀ।

ਇੱਕ ਘਰ 'ਤੇ ਕਈ ਗੋਲੀਆਂ ਚਲਾਈਆਂ ਗਈਆਂ ਸਨ ਅਤੇ ਸ਼ੂਟਰ ਮੌਕੇ ਤੋਂ ਰਫੂਚੱਕਰ ਹੋ ਗਏ ਸਨ।

ਘਟਨਾ 'ਚ ਕਿਸੇ ਦੇ ਜਖਮੀ ਹੋਣ ਤੋਂ ਬਚਾਅ ਰਿਹਾ ਸੀ।

ਮੇਜਰ ਕਰਾਈਮ ਯੂਨਿਟ ਵੱਲੋਂ ਕੀਤੀ ਗਈ ਕਈ ਮਹੀਨਿਆਂ ਦੀ ਜਾਂਚ ਤੋਂ ਬਾਅਦ 2 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਕਤਲ ਦੀ ਕੋਸ਼ਿਸ਼, ਖਤਰਨਾਕ ਹਮਲੇ ਅਤੇ ਹਥਿਆਰਾਂ ਸੰਬੰਧੀ ਦੋਸ਼ ਤੈਅ ਕੀਤੇ ਗਏ।

ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਪਛਾਣ 40 ਸਾਲਾ ਜਸਟਿਨ ਕਰੋਚਾਈਲਡ ਅਤੇ 43 ਸਾਲਾ ਡਾਨੀਕਾ ਉਲਮਰ ਵਜੋਂ ਹੋਈ ਹੈ।

ਸਾਰਜੈਂਟ ਜਸਟਿਨ ਥੌਮ ਨੇ ਕਿਹਾ ਕਿ ਕਿਸੇ ਦੀ ਜਾਨ ਨੂੰ ਖਤਰੇ 'ਚ ਪਾਉਣਾ ਗੰਭੀਰ ਅਪਰਾਧ ਹੈ ਅਤੇ ਅਜਿਹੇ ਲੋਕਾਂ ਨੂੰ ਕਨੂੰਨ ਸਾਹਮਣੇ ਪੇਸ਼ ਕਰਨਾ ਪੁਲਿਸ ਦਾ ਟੀਚਾ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link