16.81C Vancouver
ADS

Jun 4, 2025 10:35 PM -

ਲੈਂਗਲੀ 'ਚ ਵਾਪਰੀ ਸ਼ੂਟਿੰਗ ਦੀ ਜਾਨਲੇਵਾ ਵਾਰਦਾਤ 'ਚ ਇੱਕ ਵਿਅਕਤੀ ਗ੍ਰਿਫਤਾਰ

Share On
charges-laid-in-september-2024-langley-shooting
Image: Courtesy Mission RCMP and Langley RCMP

ਬੀਤੇ ਸਾਲ ਸਿਤੰਬਰ ਮਹੀਨੇ ਲੈਂਗਲੀ 'ਚ ਵਾਪਰੀ ਸ਼ੂਟਿੰਗ ਦੀ ਜਾਨਲੇਵਾ ਵਾਰਦਾਤ 'ਚ ਇੱਕ ਵਿਅਕਤੀ ਦੀ ਗ੍ਰਿਫਤਾਰੀ ਹੋਈ ਹੈ।

ਅੱਜ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਜਾਣੀ ਕਿ ਆਈ.ਹਿਟ ਨੇ ਦੱਸਿਆ ਕਿ ਮਾਮਲੇ 'ਚ 41 ਸਾਲਾ ਬਰਿੰਦਰ ਸਿੰਘ ਧਾਲੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਬੀ.ਸੀ. ਪ੍ਰਾਸੀਕਿਊਸ਼ਨ ਸਰਵਿਸ ਨੇ ਧਾਲੀਵਾਲ ਖਿਲਾਫ ਲੋਡਿਡ ਫਾਇਰਆਰਮ ਰੱਖਣ, ਵਾਹਨ ਦੇ ਵਿੱਚ ਫਾਇਰਆਰਮ ਦੀ ਗੈਰਅਧਿਕਾਰਿਤ ਪੋਜ਼ੇਸ਼ਨ, ਪ੍ਰੋਹਿਬਸ਼ਨ ਦੇ ਬਾਵਜੂਦ 'ਚ ਫਾਇਰਆਰਮ ਰੱਖਣ ਦੇ ਦੋਸ਼ ਮਨਜੂਰ ਕੀਤੇ ਹਨ।

ਮਾਮਲਾ ਐਡਮਿੰਟਨ ਦੇ 38 ਸਾਲਾ ਜੌਨਾਥਨ ਹੈਬਰਾਡਾ ਵਾਲਟਰਸ ਦੇ ਕਤਲ ਨਾਲ ਸੰਬੰਧਤ ਹੈ।

ਪੁਲਿਸ ਨੂੰ 21 ਸਿਤੰਬਰ 2024 ਨੂੰ 84 ਐਵੀਨਿਊ ਅਤੇ 196 ਸਟ੍ਰੀਟ ਕੋਲ ਗੋਲੀ ਚੱਲਣ ਦੀ ਜਾਣਕਾਰੀ ਮਿਲੀ ਸੀ।

IHIT map
ਮੌਕੇ 'ਤੇ ਵਾਲਟਰਸ ਨੇ ਦਮ ਤੋੜ ਦਿੱਤਾ ਸੀ।
ਉਸੇ ਦਿਨ ਦੂਜਾ ਜਖਮੀ ਵਿਅਕਤੀ 208 ਸਟ੍ਰੀਟ ਅਤੇ 78 ਐਵੀਨਿਊ ਦੇ ਇਲਾਕੇ 'ਚ ਮਿਲਿਆ ਸੀ।
ਸ਼ੂਟਿੰਗ ਦੀ ਇਸ ਵਾਰਦਾਤ ਨੂੰ ਗੈਂਗ ਸੰਬੰਧਤ ਦੱਸਿਆ ਗਿਆ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link