9.5C Vancouver
ADS

Mar 8, 2020 10:01 PM -

ਗ੍ਰੈਂਡ ਪ੍ਰਿੰਸੈਸ ਕਰੂਜ਼ ਜਹਾਜ਼ 'ਤੇ ਫਸੇ ਕਨੇਡੀਅਨਾਂ ਨੂੰ ਵਾਪਸ ਲੈ ਕੇ ਆਏਗਾ ਚਾਰਟਰਡ ਜਹਾਜ਼

Share On
chartered-flight-to-bring-back-canadians-stranded-on-grand-princess
The Grand Princess Cruise Ship/ The Canadian Press

ਕੈਲੀਫੋਰਨੀਆ ਦੇ ਨੇੜੇ ਗ੍ਰੈਂਡ ਪ੍ਰਿੰਸੈਸ ਕਰੂਜ਼ ਜਹਾਜ਼ ਵਿੱਚ ਫਸੇ ਕਨੇਡੀਅਨਾਂ ਨੂੰ ਵਾਪਸ ਲਿਆਉਣ ਲਈ ਸਰਕਾਰ ਵੱਲੋਂ ਚਾਰਟਰਡ ਜਹਾਜ਼ ਦਾ ਇੰਤਜ਼ਾਮ ਕੀਤਾ ਗਿਆ ਹੈ।

ਫਾਰਨ ਅਫੇਅਰਜ਼ ਮਨਿਸਟਰ ਫਰਾਂਸੂਆ ਫਿਲਿਪ ਸ਼ੈਂਪੇਨ ਮੁਤਾਬਕ ਇਹ ਫੈਸਲਾ ਅਮਰੀਕੀ ਸਰਕਾਰ ਵੱਲੋਂ ਮਦਦ ਦੀ ਮੰਗ ਕੀਤੇ ਜਾਣ ਤੋਂ ਬਾਅਦ ਲਿਆ ਗਿਆ ਹੈ।

ਇਸ ਜਹਾਜ਼ ਵਿੱਚ 3500 ਲੋਕ ਸਵਾਰ ਹਨ ਜਿਨ੍ਹਾਂ ਵਿੱਚੋਂ 237 ਕੈਨੇਡੀਅਨ ਹਨ।

ਇਹ ਕਰੂਜ਼ ਜਹਾਜ਼ ਕੱਲ੍ਹ ਓਕਲੈਂਡ ਕੈਲੀਫੋਰਨੀਆ ਦੀ ਬੰਦਰਗਾਹ ਤੇ ਪਹੁੰਚੇਗਾ।

ਸ਼ੁੱਕਰਵਾਰ ਨੂੰ ਅਮਰੀਕੀ ਵਾਈਸ ਪ੍ਰੈਜ਼ੀਡੈਂਟ ਮਾਈਕ ਪੈਂਸ ਨੇ ਜਾਣਕਾਰੀ ਦਿੱਤੀ ਸੀ ਕਿ ਇਸ ਜਹਾਜ਼ ਤੇ ਘੱਟੋ ਘੱਟ 21 ਵਿਅਕਤੀ ਕਰੋਨਾਵਾਇਰਸ ਤੋਂ ਪੀੜਤ ਹਨ।

ਚਾਰਟਰਡ ਜਹਾਜ਼ ਮੁਸਾਫ਼ਰਾਂ ਨੂੰ ਸੈਨ ਫਰਾਂਸਿਸਕੋ ਤੋਂ ਓਨਟਾਰੀਓ ਦੇ ਸ਼ਹਿਰ ਟਰੈਂਟਨ ਲੈਕੇ ਆਵੇਗਾ।

ਟਰੈਂਟਨ ਵਿੱਚ ਇਨ੍ਹਾਂ ਮੁਸਾਫ਼ਰਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜ ਮੁਤਾਬਕ 14 ਦਿਨਾਂ ਲਈ ਕੁਆਰਨਟੀਨ ਕੀਤਾ ਜਾਵੇਗਾ।

Latest news

langley-rcmp-investigating-serious-crash-one-person-in-critical-condition
Punjabi

ਲੈਂਗਲੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਪੁਲਿਸ ਮੁਤਾਬਕ, ਐਲਡਰਗਰੋਵ ਵਿਚ ਬੁੱਧਵਾਰ ਸਵੇਰੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ ਹੈ। ਆਰ.ਸੀ.ਐਮ.ਪੀ. ਅਨੁਸਾਰ, ਸਵੇਰੇ ਕਰੀਬ 8:10 ਵਜੇ ਕ੍ਰੈਸ਼ ਦੀ ਇਹ ਘਟਨਾ ਹਾਈਵੇ 13 'ਤੇ ਹੋਈ। ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਦੱਸਿਆ ਕਿ ਇਸ ਹਾਦਸੇ ਵਿਚ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਦੀ ਹਾਲਤ ਹਸਪਤਾਲ ਵਿਚ ਬੇਹੱਦ ਨਾਜ਼ੁਕ ਅਤੇ ਜਾਨਲੇਵਾ ਦੱਸੀ ਜਾ ਰਹੀ ਹੈ।
coquihalla-highway-reopens-after-trailer-fire-sparked-roadside-wildfire
Punjabi

ਕੋਕੀਹਾਲਾ ਹਾਈਵੇਅ ਜੰਗਲੀ ਅੱਗ ਮਗਰੋਂ ਕਈ ਘੰਟੇ ਬੰਦ ਰਹਿਣ ਮਗਰੋਂ ਮੁੜ ਖੁੱਲ੍ਹਾ

ਬੀ.ਸੀ. ਦੇ ਲੋਅਰ ਮੇਨਲੈਂਡ ਨੂੰ ਇੰਟੀਰੀਅਰ ਨਾਲ ਜੋੜਨ ਵਾਲਾ ਕੋਕੀਹਾਲਾ ਹਾਈਵੇਅ ਕਈ ਘੰਟੇ ਬੰਦ ਰਹਿਣ ਮਗਰੋਂ ਮੰਗਲਵਾਰ ਸ਼ਾਮ ਟ੍ਰੈਫਿਕ ਲਈ ਮੁੜ ਖੁੱਲ੍ਹਾ ਹੈ। ਹੋਪ ਅਤੇ ਮੈਰਿਟ ਵਿਚਕਾਰ ਇਹ ਹਾਈਵੇਅ ਸੋਮਵਾਰ ਰਾਤ ਇੱਕ ਸੈਮੀ-ਟ੍ਰੇਲਰ ਨੂੰ ਅੱਗ ਲੱਗਣ ਕਾਰਨ ਲਗਭਗ ਪੂਰਾ ਦਿਨ ਬੰਦ ਰਿਹਾ ਸੀ ਅਤੇ ਸੜਕ 'ਤੇ ਫੈਲੇ ਜ਼ਹਿਰੀਲੇ ਪਦਾਰਥ ਨੂੰ ਹਟਾਉਣ ਲਈ ਇਹ ਦੂਜੇ ਦਿਨ ਵੀ ਪ੍ਰਭਾਵਿਤ ਰਿਹਾ।
faa-reports-near-miss-between-air-canada-and-republic-airways-flights-at-jfk
Punjabi

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਕਰੀਬੀ ਟੱਕਰ ਤੋਂ ਬਚਾਅ

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਸੋਮਵਾਰ ਦੁਪਹਿਰ ਨਿਊਯਾਰਕ ਦੇ ਜੌਨ ਐੱਫ. ਕੈਨੇਡੀ ਇੰਟਰਨੈਸ਼ਨਲ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਵਾਲ-ਵਾਲ ਬਚਿਆ ਹੈ। ਅਮਰੀਕੀ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਮੁਤਾਬਕ, ਏਅਰ ਕੈਨੇਡਾ ਦਾ ਇੱਕ ਜਹਾਜ਼ ਅਤੇ ਰਿਪਬਲਿਕ ਏਅਰਵੇਜ਼ ਦੀ ਇੱਕ ਉਡਾਣ ਆਪਸ ਵਿਚ ਟਕਰਾਉਣ ਦੇ ਬਿਲਕੁਲ ਕਰੀਬ ਪਹੁੰਚ ਗਏ ਸਨ।
surrey-police-investigate-overnight-shooting-at-residence-possible-extortion-link
Punjabi

ਸਰੀ ਵਿੱਚ ਰਿਹਾਇਸ਼ੀ ਘਰ 'ਤੇ ਅੱਧੀ ਰਾਤ ਹੋਈ ਗੋਲੀਬਾਰੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਕਿੰਗ ਜਾਰਜ ਬੁਲੇਵਾਰਡ ਅਤੇ 88 ਐਵੇਨਿਊ ਨੇੜੇ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਨੇ ਇਸ ਦੇ ਐਕਸਟੋਸ਼ਨ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਜਤਾਇਆ ਹੈ।
new-trial-ordered-in-alberta-homicide-case-after-appeal-court-overturns-murder-conviction
Punjabi

ਐਲਬਰਟਾ 'ਚ ਕਤਲ ਦੇ ਦੋਸ਼ੀ ਦੀ ਸਜ਼ਾ ਉਲਟਾਉਣ ਦੀ ਤਿਆਰੀ 'ਚ ਅਪੀਲ ਅਦਾਲਤ

ਐਲਬਰਟਾ ਵਿਚ ਆਪਣੀ ਪਾਰਟਨਰ ਦਾ ਕਤਲ ਕਰਨ ਵਾਲੇ ਵਿਅਕਤੀ ਦੀ ਉਮਰ ਕੈਦ ਦੀ ਸਜ਼ਾ ਨੂੰ ਬਦਲਣ ਲਈ ਸੂਬੇ ਦੀ ਅਪੀਲ ਅਦਾਲਤ ਨੇ ਇਸ ਦਾ ਟ੍ਰਾਇਲ ਮੁੜ ਸ਼ੁਰੂ ਕਰਾਉਣ ਦਾ ਹੁਕਮ ਦਿੱਤਾ ਹੈ। ਰਿਆਨ ਐਪਲਗਾਰਥ ਨੇ 2020 ਵਿਚ ਆਪਣੀ 26 ਸਾਲਾ ਕਾਮਨ-ਲਾਅ ਪਾਰਟਨਰ ਚੈਂਟੇਲ ਫਾਇਰਿੰਗਸਟੋਨੀ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਨੂੰ 2023 ਵਿਚ ਸੈਕਿੰਡ ਡਿਗਰੀ ਮਰਡਰ ਦਾ ਦੋਸ਼ੀ ਠਹਿਰਾਇਆ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link