13.75C Vancouver
ADS

May 26, 2025 7:56 PM - The Canadian Press

ਬਿੱਲ ਪਾਸ ਹੋਏ ਤਾਂ ਫਰਸਟ ਨੇਸ਼ਨਸ ਅਤੇ ਈਬੀ ਵਿਚਾਲੇ ਦੇ ਭਰੋਸੇ 'ਤੇ ਪਵੇਗਾ ਅਸਰ: ਚੀਫ਼ ਡੌਨ ਟੌਮ

Share On
chief-don-tom-says-era-of-trust-between-first-nations-and-eby-is-over-if-bills-pass
Tom says at a protest in downtown Victoria steps away from the legislature that this won't just apply to the Premier himself, but every MLA who votes for the bills. (Photo: The Canadian Press)

ਬੀਸੀ ਸਰਕਾਰ ਦੇ ਵਿਵਾਦਤ ਬਿੱਲ 14 ਅਤੇ ਬਿੱਲ 15 ਨੂੰ ਲੈ ਕੇ ਮਾਮਲਾ ਗਰਮਾ ਗਿਆ ਹੈ।ਫਰਸਟ ਨੇਸ਼ਨ ਲੀਡਰ ਦਾ ਕਹਿਣਾ ਹੈ ਕਿ ਅਮਰੀਕੀ ਟੈਰਿਫ ਦੀ ਆੜ ਵਿਚ ਲਿਆਂਦੇ ਗਏ ਇਹ ਦੋ ਬਿੱਲ ਜੇ ਇਸ ਹਫ਼ਤੇ ਪਾਸ ਹੋ ਜਾਂਦੇ ਹਨ ਤਾਂ ਪ੍ਰੀਮੀਅਰ ਡੇਵਿਡ ਈਬੀ ਦੀ ਸਰਕਾਰ ਨਾਲ ਫਰਸਟ ਨੇਸ਼ਨ ਦਾ ਵਿਸ਼ਵਾਸ ਦਾ ਯੁੱਗ ਸਮਾਪਤ ਹੋ ਜਾਵੇਗਾ।

ਗ੍ਰੇਟਰ ਵਿਕਟੋਰੀਆ ਵਿਚ ਸਾਰਟਲਿਪ ਫਸਟ ਨੇਸ਼ਨ ਦੇ ਪ੍ਰਮੁੱਖ ਡੌਨ ਟੌਮ ਨੇ ਕਿਹਾ ਕਿ ਫਰਸਟ ਨੇਸ਼ਨ ਵਲੋਂ ਬਿੱਲ 14 ਅਤੇ ਬਿੱਲ 15 ਖਿਲਾਫ ਹਰ ਸੰਭਵ ਕਾਨੂੰਨੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਨਾਲ ਹੀ ਚਿਤਾਵਨੀ ਦਿੱਤੀ ਕਿ ਅਗਲੀਆਂ ਚੋਣਾਂ ਵਿਚ ਸਰਕਾਰ ਦੀਆਂ ਕਾਰਵਾਈਆਂ ਨੂੰ ਯਾਦ ਰੱਖਾਂਗੇ। ਆਰੋਪ ਹੈ ਕਿ ਸਰਕਾਰ ਵਲੋਂ ਇਨ੍ਹਾਂ ਬਿੱਲ ਵਿਚ ਵਾਤਾਵਰਣ ਸੰਬੰਧੀ ਨਿਯਮਾਂ ਨੂੰ ਦਰਕਿਨਾਰ ਕੀਤਾ ਜਾ ਸਕਦਾ ਹੈ।

ਬਿੱਲ 14 ਨਵਿਆਉਣਯੋਗ ਊਰਜਾ ਪ੍ਰਾਜੈਕਟ ਨੂੰ ਤੇਜ਼ੀ ਦੇਣ ਨਾਲ ਸਬੰਧਤ ਹੈ, ਜਿਸ ਤਹਿਤ ਬੀ.ਸੀ. ਐਨਰਜੀ ਰੈਗੂਲੇਟਰ- ਵਾਤਾਵਰਣ ਮੁਲਾਂਕਣ ਤੋਂ ਬਿਨਾਂ ਮਨਜ਼ੂਰੀ ਦੇ ਸਕਦਾ ਹੈ। ਉਥੇ ਹੀ, ਬਿੱਲ 15 ਕੈਬਨਿਟ ਨੂੰ ਪਬਲਿਕ ਤੇ ਨਿੱਜੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਦੇਣ ਦਾ ਅਧਿਕਾਰ ਦਿੰਦਾ ਹੈ, ਜਿਸ ਲਈ ਸਰਕਾਰ ਸੰਭਾਵੀ ਤੌਰ 'ਤੇ ਵਾਤਾਵਰਣ ਸੰਬੰਧੀ ਸਮੀਖਿਆਵਾਂ ਅਤੇ ਸਵਦੇਸ਼ੀ ਸਲਾਹ-ਮਸ਼ਵਰਾ ਨੂੰ ਬਾਈਪਾਸ ਕਰ ਸਕਦੀ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link