13.33C Vancouver
ADS

Oct 18, 2022 12:11 AM - Connect News

ਪੋਰਟ ਮੂਡੀ 'ਚ ਕਾਉਂਸਲਰ ਦੀ ਦੌੜ 'ਚ ਸ਼ਾਮਿਲ 2 ਦਾਵੇਦਾਰਾਂ ਵਿਚਾਲੇ ਇੰਨਾ ਘੱਟ ਫਰਕ ਕਿ ਰੀਕਾਉਂਟ ਅਰੰਭਿਆ

Share On
chief-election-officer-initiates-recount-to-verify-preliminary-results-in-2022-port-moody-election
The Chief Election Officer for the 2022 Port Moody General Local Election, which was held on October 15, 2022, has initiated a discretionary internal recount to verify preliminary election results. (Photo - Chief Election officer)

ਵੀਕਐਂਡ ਦੌਰਾਨ ਹੋਏ ਪੋਰਟ ਮੂਡੀ ਦੇ ਜਨਰਲ ਲੋਕਲ ਇਲੈਕਸ਼ਨ ਤਹਿਤ ਚੀਫ਼ ਇਲੈਕਸ਼ਨ ਆਫਿਸਰ ਨੇ ਡਿਸਕ੍ਰਿਸ਼ਨਰੀ ਇੰਟਰਨਲ ਰੀਕਾਉਂਟ ਆਰੰਭ ਦਿੱਤਾ ਹੈ।

ਇਲੈਕਸ਼ਨ ਦੇ ਪ੍ਰੀਲਿਮਨਰੀ ਨਤੀਜਿਆਂ ਨੂੰ ਵੇਰੀਫਾਈ ਕਰਨ ਲਈ ਰੀਕਾਉਂਟ ਕੀਤਾ ਜਾ ਰਿਹਾ ਹੈ।

ਇਹ ਰੀਕਾਉਂਟ ਉਸ ਵੇਲੇ ਕੀਤਾ ਜਾ ਰਿਹਾ ਹੈ, ਜਦ ਕਾਉਂਸਲਰ ਦੀ ਦੌੜ 'ਚ ਸ਼ਾਮਿਲ 2 ਨੁਮਾਇੰਦਿਆਂ ਵਿਚਾਲੇ ਸਿਰਫ 2 ਵੋਟਾਂ ਦਾ ਅੰਤਰ ਪਾਇਆ ਗਿਆ।

ਦਰਅਸਲ 6ਵੇਂ ਨੰਬਰ 'ਤੇ ਰਹਿ ਕੇ ਕਾਉਂਸਲਰ ਚੁਣੇ ਗਏ ਡੇਵਿਡ ਸਟੂਅਰਟ ਨੂੰ 3,596 ਵੋਟਾਂ ਹਾਸਿਲ ਹੋਈਆਂ ਸਨ ਅਤੇ ਉਨ੍ਹਾਂ ਤੋਂ 2 ਵੋਟਾਂ ਘਟ ਹਾਸਿਲ ਕਰ ਕੁੱਲ 3,594 ਵੋਟਾਂ ਨਾਲ ਐਮੀ ਲੁਬਿਕ ਕਾਉਂਸਲਰ ਬਣਨ ਤੋਂ ਖੁੰਝ ਗਏ।

ਇਸੇ ਨਤੀਜੇ ਨੂੰ ਵੇਰੀਫਾਈ ਕਰਨ ਲਈ ਫਿਰ ਤੋਂ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ।

ਚੀਫ਼ ਇਲੈਕਸ਼ਨ ਆਫਿਸਰ ਫਿਲਿਪ ਲੋ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਕਿਹਾ ਕਿ ਸਿਟੀ ਦੇ ਜਨਰਲ ਲੋਕਲ ਗਵਰਨਮੈਂਟ ਇਲੈਕਸ਼ਨ ਬਾਈਲਾਅ ਅਤੇ ਬੀ.ਸੀ. ਦੇ ਲੋਕਲ ਗਵਰਮੈਂਟ ਐਕਟ ਤਹਿਤ ਅਜਿਹਾ ਕਰਨਾ ਜਰੂਰੀ ਨਹੀਂ ਹੈ ਪਰ ਉਨ੍ਹਾਂ ਕਿਹਾ ਕਿ ਬਿਹਤਰ ਪਾਰਦਰਸ਼ਤਾ ਲਈ ਅਜਿਹਾ ਕਰਨਾ ਚੰਗਾ ਹੋਵੇਗਾ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link