Aam Aadmi Party supremo and Delhi Chief Minister Arvind Kejriwal is also on a visit to Punjab. Along with their security, heavy force is being deployed on the entire route.(Photo: Facebook/Arvind Kejriwal)
ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਵਲੋਂ ਸੂਬੇ ਵਿਚ ਚੋਣ ਪ੍ਰਚਾਰ ਜ਼ੋਰਾਂ ’ਤੇ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪੰਜਾਬ ਦੌਰੇ ’ਤੇ ਹਨ। ਉਨ੍ਹਾਂ ਦੀ ਸੁਰੱਖਿਆ ਦੇ ਨਾਲ-ਨਾਲ ਪੂਰੇ ਰੂਟ ’ਤੇ ਭਾਰੀ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ।
ਉਥੇ ਹੀ, ਬੀਤੇ ਦਿਨੀਂ ਲੋਕ ਸਭਾ ਹਲਕਾ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿੱਟੂ ਨੂੰ ਮੰਤਰੀ ਬਣਾਉਣ ਦਾ ਸੰਕੇਤ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ‘ਆਪ’ ਸਰਕਾਰ ਲੰਮੀ ਚੱਲਣ ਵਾਲੀ ਨਹੀਂ।
ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਹੱਕ ਚੋਣ ਪ੍ਰਚਾਰ ਕਰਨ ਪੁੱਜੀ ਪ੍ਰਿਯੰਕਾ ਗਾਂਧੀ ਨੇ ਪੰਜਾਬ ਨਾਲ ਆਪਣੇ ਗੂੜ੍ਹੇ ਰਿਸ਼ਤੇ ਦੀ ਗੱਲ ਆਖੀ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਿਯੰਕਾ ਨੇ ਕਿਹਾ,‘‘ਤੁਸੀਂ ਤਾਂ ਮੇਰੇ ਸਹੁਰੇ ਵਾਲੇ ਹੋ ਕਿਉਂਕਿ ਮੇਰਾ ਵਿਆਹ ਠੇਠ ਪੰਜਾਬੀ ਪਰਿਵਾਰ ਵਿਚ ਹੋਇਆ ਹੈ। ਗੌਰਤਲਬ ਹੈ ਕਿ ਸ਼ਨੀਵਾਰ ਤੱਕ 6ਵੇਂ ਗੇੜ ਦੀ ਵੋਟਿੰਗ ਹੋ ਚੁੱਕੀ ਹੈ, ਹੁਣ ਸੱਤਵੇਂ ਅਤੇ ਆਖਰੀ ਗੇੜ ਵਿਚ ਸੱਤ ਰਾਜਾਂ ਅਤੇ ਇੱਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 57 ਲੋਕ ਸਭਾ ਸੀਟਾਂ ਲਈ ਵੋਟਿੰਗ ਹੋਣੀ ਹੈ।