13.55C Vancouver
ADS

Aug 6, 2024 4:31 PM - Connect Newsroom

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ, ਨਹੀਂ ਮਿਲੀ ਜ਼ਮਾਨਤ

Share On
chief-minister-arvind-kejriwal-received-a-blow-from-the-high-court-did-not-get-bail
The High Court dismissed their petition challenging the arrest. The court said that his arrest was not illegal.(Photo: Facebook/Arvind Kejriwal)

ਦਿੱਲੀ ਸ਼ਰਾਬ ਘੋਟਾਲੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸੋਮਵਾਰ ਵੱਡਾ ਝਟਕਾ ਲੱਗਾ। ਹਾਈਕੋਰਟ ਨੇ ਉਨ੍ਹਾਂ ਵਲੋਂ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਕੋਰਟ ਨੇ ਕਿਹਾ ਕਿ ਉਨ੍ਹਾਂ ਦੀ ਗ੍ਰਿਫਤਾਰੀ ਗੈਰ-ਕਾਨੂੰਨੀ ਨਹੀਂ ਹੈ।

ਦੱਸ ਦੇਈਏ ਕਿ ਦਿੱਲੀ ਦੇ ਸ਼ਰਾਬ ਘੁਟਾਲੇ ਮਾਮਲੇ ਵਿਚ ਕੇਜਰੀਵਾਲ ਨੂੰ ਈਡੀ ਅਤੇ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਦੋਵਾਂ ਏਜੰਸੀਆਂ ਦੀਆਂ ਗ੍ਰਿਫ਼ਤਾਰੀਆਂ ਨੂੰ ਚੁਣੌਤੀ ਦਿੱਤੀ ਸੀ। ਇਸ ਦੇ ਨਾਲ ਹੀ ’ਆਪ’ ਸੁਪਰੀਮੋ ਨੇ ਜ਼ਮਾਨਤ ਪਟੀਸ਼ਨ ਵੀ ਲਗਾਈ ਸੀ, ਜੋ ਕਿ ਖਾਰਜ ਹੋ ਗਈ।

Latest news

33-year-old-woman-arrested-after-multi-vehicle-crash-on-highway-1-in-abbotsford
Punjabi

ਐਬਟਸਫੋਰਡ 'ਚ ਮਲਟੀ-ਵ੍ਹੀਕਲ ਕਰੈਸ਼, 33 ਸਾਲਾ ਔਰਤ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਵੀਰਵਾਰ ਰਾਤ ਹਾਈਵੇ 1 'ਤੇ ਹੋਏ ਮਲਟੀ ਵ੍ਹੀਕਲ ਕਰੈਸ਼ ਦੀ ਘਟਨਾ ਦੇ ਸਬੰਧ ਵਿਚ ਇੱਕ 33 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾਂਦਾ ਹੈ ਕਿ ਉਸ ਦੀ ਲਾਲ ਰੰਗ ਦੀ ਕਾਰ ਨੇ ਇੱਕ ਸੈਮੀ-ਟਰੱਕ ਸਮੇਤ ਤਿੰਨ ਹੋਰ ਗੱਡੀਆਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਲਗਭਗ 10:41 ਵਜੇ Brander ਰੋਡ ਰੈਸਟ ਏਰੀਏ ਵਿਚ ਹਾਈਵੇ 1 ਦੀ ਈਸਟ ਬਾਊਂਡ ਲੇਨ ਵਿਚ ਵਾਪਰਿਆ।
montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
majithia-hints-at-possible-revival-of-akali-bjp-alliance-in-punjab
Punjabi

ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਅਕਾਲੀ-ਭਾਜਪਾ ਗੱਠਜੋੜ ਮੁੜ ਹੋਣ ਦੇ ਦਿੱਤੇ ਸੰਕੇਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।
one-person-dies-after-drowning-in-cultus-lake-near-chilliwack
Punjabi

ਚਿਲੀਵੈਕ ਵਿੱਚ ਕਲਟਸ ਲੇਕ ’ਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ

ਚਿਲੀਵੈਕ ਵਿਖੇ ਵੀਰਵਾਰ ਦੁਪਹਿਰ ਨੂੰ ਕਲਟਸ ਲੇਕ ਦੇ ਪਾਣੀ ਵਿਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਪਿਛਲੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿਚ ਐਂਟਰੈਂਸ ਬੇਅ ਖੇਤਰ ਵਿਚ ਵਾਪਰੀ ਦੂਜੀ ਜਾਨਲੇਵਾ ਘਟਨਾ ਹੈ। ਚਿਲੀਵੈਕ ਆਰਸੀਐਮਪੀ ਦੀ ਮੀਡੀਆ ਰਿਲੇਸ਼ਨ ਔਫੀਸਰ ਕਾਰਪੋਰਲ ਕਾਰਮੇਨ ਕੀਨਰ ਮੁਤਾਬਕ, ਪੁਲਿਸ ਨੂੰ ਕੱਲ੍ਹ ਦੁਪਹਿਰ ਲਗਭਗ 1:12 ਵਜੇ ਐਂਟਰੈਂਸ ਬੇਅ ਕੋਲ ਪਾਣੀ ਵਿਚ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਇਤਲਾਹ ਮਿਲੀ ਸੀ, ਜੋ ਪਹਿਲਾਂ inflatable boat 'ਤੇ ਸਵਾਰ ਸੀ।
canada-u-s-trade-talks-continue-as-tariff-deadline-approaches-2
Punjabi

ਕੈਨੇਡਾ-ਅਮਰੀਕਾ ਵਪਾਰ ਸਮਝੌਤੇ ਦੀ ਡੈਡਲਾਈਨ ਨੇੜੇ, ਟੈਰਿਫ ਘਟਾਉਣ ਬਾਰੇ ਗੱਲਬਾਤ ਜਾਰੀ

ਕੈਨੇਡਾ ਦੇ $28 ਬਿਲੀਅਨ ਦੇ ਨਿਰਯਾਤ 'ਤੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਜਾਣ ਵਾਲੇ 50 ਫ਼ੀਸਦੀ ਟੈਰਿਫ ਦੀ ਡੈਡਲਾਈਨ ਅੱਜ ਅੱਧੀ ਰਾਤ ਨੂੰ ਖ਼ਤਮ ਹੋ ਰਹੀ ਹੈ ਅਤੇ ਦੋਵਾਂ ਧਿਰਾਂ ਵਲੋਂ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਮੁਤਾਬਕ, ਦੋਵੇਂ ਮੁਲਕ ਸਮਝੌਤੇ ਦੇ ਬਹੁਤ ਨੇੜੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link