18.67C Vancouver
ADS

Apr 9, 2024 6:12 PM - Connect Newsroom

ਭਲਕੇ ਅਰਵਿੰਦ ਕੇਜਰੀਵਾਲ ਨੂੂੰ ਮਿਲਣ ਤਿਹਾੜ ਜੇਲ੍ਹ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ ਤੇ ਸੰਜੈ ਸਿੰਘ

Share On
chief-minister-bhagwant-mann-and-sanjay-singh-will-go-to-tihar-jail-to-meet-arvind-kejriwal-tomorrow
Punjab Chief Minister Bhagwant Mann will meet Delhi Chief Minister Arvind Kejriwal in Tihar Jail on Wednesday.(Photo: Facebook/Arvind Kejriwal)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਨਾਲ ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੀ ਹੋਣਗੇ ਜੋ ਹਾਲ ਹੀ ਵਿਚ ਜ਼ਮਾਨਤ ’ਤੇ ਬਾਹਰ ਆਏ ਹਨ।

ਭਗਵੰਤ ਮਾਨ ਨੇ ਹਾਲ ਹੀ ਵਿਚ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਕੇਜਰੀਵਾਲ ਨਾਲ ਮੁਲਾਕਾਤ ਲਈ ਇਜਾਜ਼ਤ ਮੰਗੀ ਸੀ ਅਤੇ ਇਸ ਦੀ ਮਨਜ਼ੂਰੀ ਦਿੰਦੇ ਹੋਏ ਜੇਲ੍ਹ ਪ੍ਰਸ਼ਾਸਨ ਨੇ ਕਿਹਾ ਸੀ ਕਿ ਭਗਵੰਤ ਮਾਨ ਕੇਜਰੀਲਵਾਲ ਨੂੰ ਆਮ ਮੁਲਕਾਤੀ ਵਾਂਗ ਹੀ ਮਿਲ ਸਕਦੇ ਹਨ।

ਗੌਰਤਲਬ ਹੈ ਕਿ ਦਿੱਲੀ ਦੇ ਸ਼ਰਾਬ ਘੋਟਾਲੇ ਮਾਮਲੇ ਵਿਚ ਅਦਾਲਤ ਵਲੋਂ 15 ਅਪ੍ਰੈਲ ਤੱਕ ਹਿਰਾਸਤ ਵਿਚ ਭੇਜੇ ਜਾਣ ਮਗਰੋਂ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਲਿਆਂਦਾ ਗਿਆ ਸੀ।

ਈ. ਡੀ. ਦਾ ਦੋਸ਼ ਹੈ ਕਿ ਸ਼ਰਾਬ ਨੀਤੀ ਵਿਚ ਤਬਦੀਲੀ ਜ਼ਰੀਏ ਨਿੱਜੀ ਠੇਕਦਾਰਾਂ ਕੋਲੋਂ ਲਏ ਗਏ ਪੈਸੇ ਦੀ ਵਰਤੋਂ ਗੋਆ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਖ਼ਰਚ ਕੀਤੀ ਗਈ ਸੀ ਅਤੇ ਇਸ ਦੇ ਮੁੱਖ ਕਰਤਾ-ਧਰਤਾ ਕੇਜਰੀਵਾਲ ਸਨ।

Latest news

edmonton-lifts-water-supply-alert-after-stormwater-system-stabilizes
Punjabi

ਐਡਮਿੰਟਨ ਵਿੱਚ ਪਾਣੀ ਸਪਲਾਈ ਸਬੰਧੀ ਜਾਰੀ ਚੇਤਾਵਨੀ ਖ਼ਤਮ, ਹਾਲਾਤ ਹੋਏ ਸਧਾਰਨ

ਐਡਮਿੰਟਨ ਵਿੱਚ ਭਾਰੀ ਮੀਂਹ ਤੋਂ ਬਾਅਦ ਜਾਰੀ ਕੀਤਾ ਗਿਆ ਵਾਟਰ ਸਪਲਾਈ ਅਲਰਟ ਹੁਣ ਹਟਾ ਲਿਆ ਗਿਆ ਹੈ। ਔਫੀਸ਼ੀਅਲਜ਼ ਮੁਤਾਬਕ ਮੀਂਹ ਦੇ ਪਾਣੀ ਦਾ ਸਿਸਟਮ ਹੁਣ ਪੂਰੀ ਤਰ੍ਹਾਂ ਸਥਿਰ ਹੋ ਗਿਆ ਹੈ, ਜਿਸ ਕਾਰਨ ਸ਼ਹਿਰ ਦੇ ਨਿਵਾਸੀ ਆਪਣੀ ਆਮ ਰੁਟੀਨ ਵੱਲ ਪਰਤ ਸਕਦੇ ਹਨ।ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੀਂਹ ਕਾਰਨ ਕਈ ਸਟੋਮਵਾਟਰ ਸਿਸਟਮਾਂ 'ਤੇ ਬਹੁਤ ਜ਼ਿਆਦਾ ਦਬਾਅ ਪੈ ਗਿਆ ਸੀ।
hearing-delayed-in-halifax-newborn-death-case-pending-autopsy-report
Punjabi

ਨਵਜੰਮੇ ਬੱਚੇ ਦੀ ਲਾਸ਼ ਮਾਮਲਾ: ਹੈਲੀਫੈਕਸ ਅਦਾਲਤ ਨੇ ਸੁਣਵਾਈ 24 ਜੁਲਾਈ ਤੱਕ ਟਾਲੀ

ਨੋਵਾ ਸਕੋਸ਼ੀਆ ਦੇ ਹੈਲੀਫੈਕਸ ਵਿਚ ਇੱਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ 23 ਸਾਲਾ ਸੁਖਪ੍ਰੀਤ ਸਿੰਘ ਅਤੇ ਉਸ ਦੀ 26 ਸਾਲਾ ਪਤਨੀ ਰਮਨਦੀਪ ਕੌਰ ਦੀ ਸੋਮਵਾਰ ਨੂੰ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਹੈਲੀਫੈਕਸ ਸੂਬਾਈ ਅਦਾਲਤ ਵਿਚ ਪੇਸ਼ ਹੋਈ। ਹਾਲਾਂਕਿ, ਇਸ ਕੇਸ ਵਿਚ ਪੋਸਟਮਾਰਟਮ ਰਿਪੋਰਟ ਦੀ ਕੀਤੀ ਜਾ ਰਹੀ ਉਡੀਕ ਕਾਰਨ ਮਾਮਲੇ ਦੀ ਅਗਲੀ ਸੁਣਵਾਈ ਹੁਣ 24 ਜੁਲਾਈ ਤੱਕ ਮੁਲਤਵੀ ਕੀਤੀ ਗਈ ਹੈ।
confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link