19.85C Vancouver
ADS

Jun 18, 2024 3:52 PM - Connect Newsroom

ਮੁੱਖ ਮੰਤਰੀ ਭਗਵੰਤ ਮਾਨ ਵਲੋਂ 10 ਹਜ਼ਾਰ ਤੋਂ ਵੱਧ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

Share On
chief-minister-bhagwant-mann-transferred-more-than-10-thousand-officials
He also said that the election code in the state has now ended and the government is ready to take action against the alliance between police officers and smugglers.(Photo: Facebook/Bhagwant Mann)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਨਸ਼ੇ ਗੁਜਰਾਤ ਤੋਂ ਪੰਜਾਬ ਵਿਚ ਆ ਰਹੇ ਹਨ ਪਰ ਇਸ ਮਾਮਲੇ ਵਿਚ ਸੂਬੇ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿਚ ਚੋਣ ਜ਼ਾਬਤਾ ਹੁਣ ਖ਼ਤਮ ਹੋ ਚੁੱਕਾ ਹੈ ਤੇ ਸਰਕਾਰ ਪੁਲਿਸ ਅਧਿਕਾਰੀਆਂ ਅਤੇ ਤਸਕਰਾਂ ਵਿਚਾਲੇ ਗੱਠਜੋੜ ਖਿਲਾਫ਼ ਕਾਰਵਾਈ ਲਈ ਤਿਆਰ ਹੈ।

ਮੁੱਖ ਮੰਤਰੀ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਮੈਂ ਡੀ.ਜੀ.ਪੀ. ਪੰਜਾਬ ਨੂੰ ਹਰੇਕ ਥਾਣੇ ਵਿਚ ਹੇਠਲੇ ਦਰਜੇ ਦੇ ਅਧਿਕਾਰੀਆਂ ਦਾ ਤੁਰੰਤ ਤਬਾਦਲਾ ਕਰਨ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਅਜਿਹੇ 10,000 ਤੋਂ ਵੱਧ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜੇ ਕੋਈ ਵੀ ਪੁਲਿਸ ਅਧਿਕਾਰੀ ਨਸ਼ੇ ਦੇ ਨਾਜਾਇਜ਼ ਕਾਰੋਬਾਰ ਵਿਚ ਸ਼ਾਮਲ ਨਿਕਲਿਆ ਤਾਂ ਉਸ ਨੂੰ ਤੁਰੰਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਜਾਵੇਗਾ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link