12.28C Vancouver
ADS

Mar 28, 2024 2:01 PM - Connect Newsroom

ਮੁੱਖ ਮੰਤਰੀ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਕੋਰਟ ਨੇ ਵਧਾਈ ਈ.ਡੀ. ਰਿਮਾਂਡ

Share On
chief-minister-kejriwal-did-not-get-relief-court-extended-ed-remand
He was produced in the court today after his remand was over, where he personally pursued his arrest but could not get relief.(Photo/Facebook/Arvind Kejriwal)

ਦਿੱਲੀ ਦੇ ਸ਼ਰਾਬ ਘੁਟਾਲੇ ਵਿਚ ਗ੍ਰਿਫਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਸ ਐਵੇਨਿਊ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ 1 ਅਪ੍ਰੈਲ ਤੱਕ ਕੇਜਰੀਵਾਲ ਦੀ ਈ. ਡੀ. ਦੀ ਹਿਰਾਸਤ ਵਧਾ ਦਿੱਤੀ ਹੈ।

ਉਨ੍ਹਾਂ ਨੂੰ ਰਿਮਾਂਡ ਖਤਮ ਹੋਣ ’ਤੇ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਨੇ ਆਪਣੀ ਗ੍ਰਿਫਤਾਰੀ ਦੇ ਵਿਰੋਧ ਵਿਚ ਖੁਦ ਪੈਰਵੀ ਕੀਤੀ ਪਰ ਉਨ੍ਹਾਂ ਨੂੰ ਰਾਹਤ ਨਹੀਂ ਮਿਲ ਸਕੀ। ਈ. ਡੀ. ਨੇ ਕਿਹਾ ਕਿ ਇਸ ਮਾਮਲੇ ਨਾਲ ਜੁੜੇ ਕੁਝ ਲੋਕਾਂ ਨਾਲ ਕੇਜਰੀਵਾਲ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕਰਨ ਦੀ ਲੋੜ ਹੈ

ਕਿਉਂਕਿ ਉਹ ਜਾਂਚ ਵਿਚ ਸਹਿਯੋਗ ਨਹੀਂ ਕਰ ਰਹੇ। ਉਥੇ ਹੀ, ਇੱਕ ਵੱਖਰੇ ਮਾਮਲੇ ਵਿਚ ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ਰੱਦ ਕਰ ਦਿੱਤੀ।

ਹਾਈ ਕੋਰਟ ਨੇ ਕਿਹਾ ਕਿ ਇਹ ਕਾਰਜਕਾਰਨੀ ਨਾਲ ਜੁੜਿਆ ਮਾਮਲਾ ਹੈ, ਦਿੱਲੀ ਦੇ ਉਪ ਰਾਜਪਾਲ ਇਸ ਮਾਮਲੇ ਨੂੰ ਦੇਖਣਗੇ ਅਤੇ ਰਾਸ਼ਟਰਪਤੀ ਨੂੰ ਭੇਜਣਗੇ। ਇਸ ਵਿਚ ਅਦਾਲਤ ਦੀ ਕੋਈ ਭੂਮਿਕਾ ਨਹੀਂ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link