14.05C Vancouver
ADS

Oct 1, 2025 7:34 PM - Connect Newsroom

ਮੁੱਖ ਮੰਤਰੀ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Share On
chief-minister-mann-meets-home-minister-amit-shah
He said that the meeting was held in a comfortable atmosphere and that the Union Home Minister has also promised to provide more central help by describing the announced financial package of 1600 crores as 'token money'.(Photo: Facebook/Bhagwant Mann)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਪੰਜਾਬ ’ਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਦਿੰਦੇ ਹੋਏ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।

ਇਸ ਸਬੰਧ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਗ੍ਰਹਿ ਮੰਤਰੀ ਨੇ ਪੰਜਾਬ ਨੂੰ ਕੇਂਦਰ ਵੱਲੋਂ ਹੋਰ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਮੀਟਿੰਗ ਸੁਖਾਵੇਂ ਮਾਹੌਲ ’ਚ ਹੋਣ ਦੀ ਗੱਲ ਕਰਦਿਆਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੇ 1600 ਕਰੋੜ ਦੇ ਐਲਾਨੇ ਵਿੱਤੀ ਪੈਕੇਜ ਨੂੰ ‘ਟੋਕਨ ਮਨੀ’ ਦੱਸਦਿਆਂ ਹੋਰ ਕੇਂਦਰੀ ਮਦਦ ਦੇਣ ਦਾ ਵਾਅਦਾ ਵੀ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮੁਆਵਜ਼ਾ ਰਾਸ਼ੀ ਵਾਸਤੇ ਸੂਬਾਈ ਬਜਟ ਵਧਾ ਦਿੱਤਾ ਹੈ ਜਿਸ ਤਹਿਤ ਨੁਕਸਾਨ ਦੇ ਲਿਹਾਜ਼ ਨਾਲ ਫ਼ਸਲਾਂ ਲਈ ਮੁਆਵਜ਼ਾ ਰਾਸ਼ੀ 20 ਹਜ਼ਾਰ ਰੁਪਏ ਪ੍ਰਤੀ ਏਕੜ ਤੱਕ ਕਰ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਹੁਣ ਕੇਂਦਰ ਫ਼ਸਲੀ ਨੁਕਸਾਨ ’ਤੇ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਵੇ।

Latest news

federal-government-relaunches-green-home-retrofit-program-in-b-c-and-other-provinces
Punjabi

ਫੈਡਰਲ ਸਰਕਾਰ ਨੇ ਬੀ.ਸੀ. ਅਤੇ ਹੋਰ ਸੂਬਿਆਂ ਵਿੱਚ ਗ੍ਰੀਨ ਹੋਮ ਰੀਟ੍ਰੋਫਿਟ ਪ੍ਰੋਗਰਾਮ ਮੁੜ ਕੀਤਾ ਸ਼ੁਰੂ

ਕੈਨੇਡਾ ਦੀ ਫੈਡਰਲ ਸਰਕਾਰ ਨੇ $500 ਮਿਲੀਅਨ ਦੀ ਫੰਡਿੰਗ ਨਾਲ ਬੀ.ਸੀ. ਸਮੇਤ 4 ਸੂਬਿਆਂ ਵਿਚ ਗ੍ਰੀਨ ਹੋਮ ਰੀਟ੍ਰੋਫਿਟ ਪ੍ਰੋਗਰਾਮ ਰੀਲਾਂਚ ਕਰਨ ਦਾ ਐਲਾਨ ਕੀਤਾ ਹੈ। ਇਸ ਪ੍ਰੋਗਰਾਮ ਵਿਚ 35,000 ਤੋਂ ਵੱਧ ਪਰਿਵਾਰਾਂ ਨੂੰ ਬਿਨਾਂ ਕਿਸੇ ਖ਼ਰਚੇ ਦੇ ਘਰਾਂ ਵਿਚ ਹੀਟ ਪੰਪ ਲਗਵਾਉਣ, ਇਨਸੂਲੇਸ਼ਨ ਅਤੇ ਏਅਰ ਸੀਲਿੰਗ ਵਰਗੇ Energy-efficient upgrades ਕਰਵਾਉਣ ਲਈ ਰਿਬੇਟ ਮਿਲੇਗੀ।
pro-separatist-billboard-sparks-alberta-independence-rally-in-taber
Punjabi

ਟੇਬਰ 'ਚ ਐਲਬਰਟਾ ਦੀ ਆਜ਼ਾਦੀ ਦੇ ਸਮਰਥਨ ਵਿੱਚ ਰੈਲੀ, ਵਿਵਾਦਿਤ ਬਿਲਬੋਰਡ ਬਣਿਆ ਕੇਂਦਰ

ਐਲਬਰਟਾ ਦੇ ਕਸਬੇ ਟੇਬਰ ਵਿੱਚ ਲੱਗਾ ਸੂਬੇ ਨੂੰ ਵੱਖਰਾ ਦੇਸ਼ ਬਣਾਉਣ ਪੱਖੀ ਬਿਲਬੋਰਡ ਐਤਵਾਰ ਨੂੰ ਹੋਈ ਇੱਕ ਰੈਲੀ ਦਾ ਮੁੱਖ ਕੇਂਦਰ ਬਣ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਐਲਬਰਟਾ ਨੂੰ ਕੈਨੇਡਾ ਤੋਂ ਆਜ਼ਾਦ ਕਰਨ ਦੀ ਮੰਗ ਜ਼ੋਰ-ਸ਼ੋਰ ਨਾਲ ਉਠਾਈ ਗਈ।ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੇ ਬਾਵਜੂਦ ਲਗਭਗ 150 ਲੋਕਾਂ ਨੇ ਸਮਿੱਟੀ ਰੈਸਟੋਰੈਂਟ ਦੀ ਪਾਰਕਿੰਗ ਵਿੱਚ ਇਕੱਠੇ ਹੋਏ।
24-year-old-woman-killed-in-crash-near-banff-national-park
Punjabi

ਬੈਨਫ ਨੈਸ਼ਨਲ ਪਾਰਕ ਨੇੜੇ ਸੜਕ ਹਾਦਸੇ ਵਿੱਚ 24 ਸਾਲਾ ਮਹਿਲਾ ਦੀ ਹੋਈ ਮੌਤ

ਬੈਨਫ ਦੇ ਨੇੜੇ ਐਤਵਾਰ ਸਵੇਰੇ ਵਾਪਰੇ ਇੱਕ ਸਿੰਗਲ ਵ੍ਹੀਕਲ ਹਾਦਸੇ ਵਿੱਚ ਕੈਨਮੋਰ ਦੀ 24 ਸਾਲਾ ਲੜਕੀ ਦੀ ਮੌਤ ਹੋ ਗਈ। ਆਰ.ਸੀ.ਐਮ.ਪੀ. ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਵੇਰੇ 5:30 ਵਜੇ ਦੇ ਕਰੀਬ ਹਾਈਵੇਅ 1 'ਤੇ, ਬੈਨਫ਼ ਨੈਸ਼ਨਲ ਪਾਰਕ ਦੇ ਗੇਟ ਤੋਂ ਲਗਭਗ ਦੋ ਕਿਲੋਮੀਟਰ ਵੈਸਟ ਵੱਲ ਵਾਪਰਿਆ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅਧਿਕਾਰੀ ਮੌਕੇ ‘ਤੇ ਪਹੁੰਚੇ।
canada-makes-history-becomes-first-team-to-reach-fifa-world-cup-2026-round-of-16
Punjabi

ਕੈਨੇਡਾ ਨੇ ਰਚਿਆ ਇਤਿਹਾਸ, ਫੀਫਾ ਵਰਲਡ ਕੱਪ 2026 ਦੇ ਪ੍ਰੀ-ਕੁਆਰਟਰ ਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

ਕੈਨੇਡਾ ਦੀ ਫੁੱਟਬਾਲ ਟੀਮ ਫੀਫਾ ਵਰਲਡ ਕੱਪ 2026 ਦੇ ਦੇ ਪ੍ਰੀ-ਕੁਆਰਟਰ ਫਾਈਨਲ ਮੁਕਾਬਲੇ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਸੋਮਵਾਰ ਨੂੰ ਆਪਣੇ ਆਖਰੀ ਸਕੂਲ ਮੈਚ ਵਿਚ ਕੈਨੇਡਾ ਨੇ ਦੱਖਣੀ ਅਫਰੀਕਾ ਦੀ ਮਜ਼ਬੂਤ ਟੀਮ ਨੂੰ ਇਕ ਗੋਲ ਨਾਲ ਹਰਾ ਦਿੱਤਾ। ਇਹ ਪਹਿਲਾ ਮੌਕਾ ਹੈ ਜਦੋਂ ਕੈਨੇਡਾ ਨੇ ਇਸ ਟੂਰਨਾਮੈਂਟ ਦਾ ਨਾਕਆਊਟ ਮੈਚ ਜਿੱਤਿਆ ਹੈ।
chinese-ev-maker-lotus-to-begin-deliveries-in-canada-next-month-ambassador-says
Punjabi

ਚੀਨੀ ਇਲੈਕਟ੍ਰਿਕ ਵਾਹਨ ਅਗਲੇ ਮਹੀਨੇ ਪਹੁੰਚਣਗੇ ਕੈਨੇਡਾ ਲੋਟਸ ਬ੍ਰਾਂਡ ਮਾਂਟਰੀਅਲ ਤੋਂ ਕਰੇਗਾ ਸ਼ੁਰੂਆਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਚੀਨੀ ਰਾਸ਼ਟਰਪਤੀ Xi Jinping ਵਿਚਕਾਰ ਹੋਏ ਸਮਝੌਤੇ ਤਹਿਤ ਬੀਜਿੰਗ ਦੇ ਗੀਲੀ ਹੋਲਡਿੰਗ ਗਰੁੱਪ ਦੀ ਲੋਟਸ ਬ੍ਰਾਂਡ ਦੀਆਂ ਇਲੈਕਟ੍ਰਿਕ ਕਾਰਾਂ ਅਗਲੇ ਮਹੀਨੇ ਕੈਨੇਡਾ ਪਹੁੰਚ ਰਹੀਆਂ ਹਨ। ਕੈਨੇਡਾ ਵਿਚ ਚੀਨ ਦੇ ਰਾਜਦੂਤ ਵਾਂਗ ਡੀ ਨੇ ਇੱਕ ਇੰਟਰਵਿਊ ਦੌਰਾਨ ਇਸ ਦੀ ਪੁਸ਼ਟੀ ਕੀਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link