14.89C Vancouver
ADS

Sep 3, 2024 5:10 PM - Connect Newsroom

ਮੁੱਖ ਮੰਤਰੀ ਮਾਨ ਵੱਲੋਂ ਐੱਨ.ਓ.ਸੀ. ਦੀ ਸ਼ਰਤ ਖਤਮ ਕਰਨ ਵਾਲਾ ਬਿੱਲ ਵਿਧਾਨ ਸਭਾ ’ਚ ਕੀਤਾ ਪੇਸ਼

Share On
chief-minister-mann-presented-the-bill-to-abolish-the-condition-of-noc-in-the-vidhan-sabha
In this regard, Chief Minister Bhagwant Mann presented the Punjab Apartment and Property Regulation Amendment Bill in the Vidhan Sabha on Tuesday.(Photo: Facebook/Bhagwant Mann)

ਪੰਜਾਬ ਵਿਚ ਗੈਰ ਕਾਨੂੰਨੀ ਕਾਲੋਨੀਆਂ ਵਿਚ ਆਉਂਦੇ 500 ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਕਰਾਉਣ ਲਈ ਐੱਨ.ਓ.ਸੀ. ਦੀ ਜ਼ਰੂਰਤ ਦੋ ਨਵੰਬਰ ਤੱਕ ਸਮਾਪਤ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਮੰਗਲਵਾਰ ਨੂੰ ਵਿਧਾਨ ਸਭਾ ਵਿਚ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ ਪੇਸ਼ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਨ੍ਹਾਂ ਸਾਰੇ ਲੋਕਾਂ ਨੂੰ ਫ਼ਾਇਦਾ ਹੋਵੇਗਾ, ਜਿਨ੍ਹਾਂ ਨੇ ਨਾਜਾਇਜ਼ ਕਾਲੋਨੀਆਂ ਵਿਚ 31 ਜੁਲਾਈ ਤੋਂ ਪਹਿਲਾਂ ਪਲਾਟ ਖ਼ਰੀਦੇ ਹਨ ਜਾਂ ਇਸ ਸਬੰਧੀ ਬਿਆਨਾ ਕਰ ਦਿੱਤਾ ਹੈ ਅਤੇ ਨਾਲ ਹੀ ਇਹ ਸਾਬਤ ਕਰ ਸਕਦੇ ਹਨ ਕਿ ਉਨ੍ਹਾਂ ਵਲੋਂ ਕੀਤੀ ਗਈ ਖ਼ਰੀਦ ਵਾਜਬ ਹੈ।

ਦੱਸਣਯੋਗ ਹੈ ਕਿ ਪੰਜਾਬ ਵਿਚ ਕਰੀਬ 14 ਹਜ਼ਾਰ ਨਾਜਾਇਜ਼ ਕਾਲੋਨੀਆਂ ਹਨ ਅਤੇ ਇਸ ਬਿੱਲ ਦੇ ਕਾਨੂੰਨ ਬਣਨ ਨਾਲ ਇਨ੍ਹਾਂ ਕਾਲੋਨੀਆਂ ਦੇ ਹਜ਼ਾਰਾਂ ਪਲਾਟ ਮਾਲਕਾਂ ਨੂੰ ਫ਼ਾਇਦਾ ਹੋਵੇਗਾ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link