14.32C Vancouver
ADS

May 6, 2020 7:25 PM -

ਚੀਫ ਪਬਲਿਕ ਹੈਲਥ ਅਫਸਰ ਨੇ ਮੰਨਿਆ, ਕੈਨੇਡਾ 'ਚ ਕੋਵਿਡ-19 ਸੰਬੰਧੀ ਮੌਤਾਂ ਦਾ ਅਸਲ ਅੰਕੜਾ ਪ੍ਰੋਜੈਕਸ਼ਨਸ ਦੇ ਅੰਕੜੇ ਤੋਂ ਵੱਧ

Share On
chief-public-health-officer-acknowledged-covid-19-related-deaths-in-canada-have-exceeded-the-national-projections
Chief Public Health Officer Theresa Tam responds to a question during a news conference in Ottawa, Monday, April 27, 2020. THE CANADIAN PRESS/Adrian Wyld

ਕੈਨੇਡਾ ਦੀ ਚੀਫ ਪਬਲਿਕ ਹੈਲਥ ਅਫਸਰ, ਡਾ. ਥੈਰੇਸਾ ਟੈਮ ਨੇ ਮੰਨਿਆ ਹੈ ਕਿ ਕੋਵਿਡ-19 ਕਾਰਨ ਕੈਨੇਡਾ 'ਚ 5 ਮਈ ਤੱਕ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ, ਪਹਿਲਾਂ ਪੇਸ਼ ਕੀਤੀਆਂ ਗਈਆਂ ਰਾਸ਼ਟਰੀ ਪ੍ਰੋਜੈਕਸ਼ਨਸ (ਰਾਸ਼ਟਰੀ ਭਵਿੱਖਵਾਣੀਆਂ) ਤੋਂ ਵੱਧ ਰਹੀਆਂ ਹਨ।

ਪਹਿਲਾਂ ਪੇਸ਼ ਕੀਤੀਆਂ ਗਈਆਂ ਰਾਸ਼ਟਰੀ ਪ੍ਰੋਜੈਕਸ਼ਨਸ ਅਨੁਸਾਰ 5 ਮਈ ਤੱਕ ਕੈਨੇਡਾ 'ਚ ਇਸ ਵਾਇਰਸ ਕਾਰਨ 3,883 ਲੋਕਾਂ ਦੀ ਜਾਨ ਜਾਣ ਦਾ ਅਨੁਮਾਨ ਪੇਸ਼ ਕੀਤਾ ਗਿਆ ਸੀ।

ਪਰ ਕੱਲ ਤਕ ਦੇ ਅਸਲ ਅੰਕੜਿਆਂ 'ਚ 4,043 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਡਾ. ਟੈਮ ਦਾ ਕਹਿਣਾ ਹੈ ਕਿ ਮੌਤਾਂ ਦੀ ਗਿਣਤੀ 'ਚ ਇਹ ਵਾਧਾ, ਇਸ ਦੁਖਦਾਈ ਵਜ੍ਹਾ ਕਾਰਨ ਦਰਜ ਕੀਤਾ ਜਾ ਰਿਹਾ ਹੈ ਕਿ ਕਈ ਹਫਤਿਆਂ ਤੋਂ ਬਿਮਾਰ ਕੁਝ ਪੀੜਤ, ਕੋਵਿਡ-19 ਦੀ ਆਖਰੀ ਸਟੇਜ ਤਕ ਪਹੁੰਚ ਗਏ ਹਨ ਅਤੇ ਹੁਣ ਦਮ ਤੋੜ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਵਿੱਚ ਵਧੇਰੇ ਮਾਮਲੇ ਲੌਂਗ ਟਰਮ ਕੇਅਰ ਹੋਮਸ ਨਾਲ ਸੰਬੰਧਤ ਹਨ।

ਹਾਲਾਂਕਿ ਡਾ. ਟੈਮ ਨੇ ਇੱਕ ਵਾਰ ਫੇਰ ਕਿਹਾ ਕਿ ਐਪੀਡੈਮਿਕ ਦੀ ਰਫਤਾਰ 'ਚ ਕਟੌਤੀ ਹੁੰਦੀ ਵੇਖੀ ਜਾ ਸਕਦੀ ਹੈ, ਅਤੇ ਵਾਇਰਸ ਸੰਬੰਧੀ ਮਾਮਲੇ ਹੁਣ ਕਰੀਬ 20 ਦਿਨ 'ਚ ਦੁੱਗਣੇ ਹੋ ਰਹੇ ਹਨ।


(ਕੈਨੇਡਾ 'ਚ ਕਰੀਬ 1 ਮਿਲੀਅਨ ਲੋਕਾਂ ਦੇ ਕੀਤੇ ਜਾ ਚੁੱਕੇ ਕੋਵਿਡ-19 ਟੈਸਟ)


ਡਾ. ਥੈਰੇਸਾ ਟੈਮ ਦਾ ਕਹਿਣਾ ਹੈ ਕਿ ਹੁਣ ਤਕ ਦੇਸ਼ ਦੇ 9,70,000 ਲੋਕਾਂ ਨੂੰ ਕੋਵਿਡ-19 ਲਈ ਟੈਸਟ ਕੀਤਾ ਜਾ ਚੁੱਕਿਆ ਹੈ।

ਡਾ. ਟੈਮ ਨੇ ਦੱਸਿਆ ਕਿ ਇਸ ਵਿੱਚ ਕਰੀਬ 6% ਮਾਮਲੇ ਪਾਜ਼ਿਟਿਵ ਪਾਏ ਗਏ ਹਨ।

ਕੈਨੇਡਾ 'ਚ ਕੀਤੇ ਜਾ ਰਹੇ ਟੈਸਟਸ ਦੀ ਗਿਣਤੀ ਇਸ ਕਾਰਨ ਵੀ ਅਹਿਮ ਹੋ ਜਾਂਦੀ ਹੈ ਕਿ ਦੇਸ਼ ਦੇ ਬਹੁਤੇ ਸੂਬੇ, ਇੱਕ ਵਾਰ ਫੇਰ ਇਕਾਨਮੀਆਂ ਨੂੰ ਖੋਲ੍ਹਣ ਦੀ ਤਿਆਰੀ 'ਚ ਜੁਟੇ ਹਨ, ਅਤੇ ਇਸਲਈ ਵਾਇਰਸ 'ਤੇ ਵਧੇਰੇ ਨਜਰ ਬਣਾ ਕੇ ਰੱਖਣੀ ਵੀ ਜਰੂਰੀ ਮੰਨੀ ਜਾ ਰਹੀ ਹੈ।

Latest news

surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
27-year-old-punjabi-man-arrested-in-brampton-carjacking-attempts-and-knife-attack
Punjabi

ਬ੍ਰੈਂਪਟਨ ’ਚ ਕਾਰ ਖੋਹਣ ਦੀਆਂ ਕੋਸ਼ਿਸ਼ਾਂ ਤੇ ਚਾਕੂ ਨਾਲ ਹਮਲਾ, 27 ਸਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ

ਓਨਟਾਰੀਓ ਦੀ ਪੀਲ ਪੁਲਿਸ ਨੇ ਇੱਕ 27 ਸਾਲਾ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਇਹ ਗ੍ਰਿਫਤਾਰੀ ਬ੍ਰੈਂਪਟਨ ਵਿਚ ਕਾਰ ਖੋਹਣ ਦੀਆਂ ਲੜੀਵਾਰ ਕੋਸ਼ਿਸ਼ਾਂ, ਘਰ ਵਿਚ ਜਬਰਨ ਵੜਨ ਅਤੇ ਇੱਕ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਹੋਈ ਹੈ।
36-year-old-man-dies-in-edmonton-police-shooting-asirt-to-investigate
Punjabi

ਐਡਮਿੰਟਨ ’ਚ ਪੁਲਿਸ ਦੀ ਗੋਲੀਬਾਰੀ ਵਿੱਚ 36 ਸਾਲਾ ਵਿਅਕਤੀ ਦੀ ਮੌਤ, ASIRT ਕਰੇਗੀ ਜਾਂਚ

ਐਡਮਿੰਟਨ ਦੇ ਸਾਊਥ ਵੈਸਟ ਇਲਾਕੇ ਵਿੱਚ ਐਤਵਾਰ ਸਵੇਰੇ ਪੁਲਿਸ ਦੀ ਗੋਲੀਬਾਰੀ ਵਿੱਚ ਇੱਕ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਇੱਕ ਘਰ ਵਿੱਚ ਔਰਤ ਅਤੇ ਇੱਕ ਬੱਚੇ ਨੂੰ ਗੋਲੀ ਲੱਗਣ ਦੀ ਰਿਪੋਰਟ ਤੋਂ ਬਾਅਦ ਵਾਪਰੀ। ਐਡਮਿੰਟਨ ਪੁਲਿਸ ਸਰਵਿਸਸ ਮੁਤਾਬਕ ਅਧਿਕਾਰੀਆਂ ਨੂੰ Donsdale ਡ੍ਰਾਈਵ ਅਤੇ 45 ਐਵੇਨਿਊ ਨੇੜੇ ਇੱਕ ਘਰ ਵਿੱਚ ਬੰਦੂਕਧਾਰੀ ਵਿਅਕਤੀ ਦੇ ਦਾਖਲ ਹੋਣ ਅਤੇ ਇੱਕ ਔਰਤ ਤੇ ਬੱਚੇ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ ਸੀ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕੁਝ ਜ਼ਖਮੀ ਲੋਕ ਘਰ ਦੇ ਬਾਹਰ ਮਿਲੇ।
calgary-shaw-byelection-voters-head-to-polls-today
Punjabi

ਕੈਲਗਰੀ-ਸ਼ਾਅ ਉਪ ਚੋਣਾਂ ਲਈ ਅੱਜ ਪੈ ਰਹੀਆਂ ਵੋਟਾਂ

ਕੈਲਗਰੀ-ਸ਼ਾਅ ਉਪ-ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਚੋਣ ਮੈਦਾਨ ਵਿੱਚ ਪੰਜ ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਯੂ.ਸੀ.ਪੀ. ਵੱਲੋਂ Mike Derry, NDP ਵੱਲੋਂ Kyle Campbell, ਪ੍ਰੋਗਰੈਸਿਵ ਟੋਰੀ ਪਾਰਟੀ ਵੱਲੋਂ Kyle Joseph, ਲਿਬਰਲ ਪਾਰਟੀ ਵੱਲੋਂ John Roggeveed ਅਤੇ independent ਉਮੀਦਵਾਰ ਵਜੋਂ Rolly Ashdown ਸ਼ਾਮਲ ਹਨ।
trump-signals-canada-u-s-trade-deal-could-be-reached-soon
Punjabi

ਟਰੰਪ ਦਾ ਸੰਕੇਤ, ਕੈਨੇਡਾ ਨਾਲ ਵਪਾਰਕ ਸਮਝੌਤਾ ਹੋ ਸਕਦਾ ਹੈ ਜਲਦ

ਕੈਨੇਡਾ ਨਾਲ ਟ੍ਰੇ਼ਡ ਵਾਰ ਵਿਚਕਾਰ ਰਾਸ਼ਟਰਪਤੀ ਡੌਨਲਡ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਇੱਕ ਵਪਾਰਕ ਸਮਝੌਤਾ ਬਹੁਤ ਜਲਦ ਹੋ ਸਕਦਾ ਹੈ। ਉਨ੍ਹਾਂ ਇਹ ਟਿੱਪਣੀ ਵੀਕੈਂਡ ਦੌਰਾਨ ਆਈਰਲੈਂਡ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ। ਟਰੰਪ ਨੇ ਕਿਹਾ ਕਿ ਸਾਡੇ ਮੈਕਸੀਕੋ ਨਾਲ ਸਬੰਧ ਬਹੁਤ ਵਧੀਆ ਹੋਣ ਜਾ ਰਹੇ ਹਨ, ਕੈਨੇਡਾ ਨਾਲ ਵੀ ਸਬੰਧ ਚੰਗੇ ਹਨ ਪਰ ਪਿਛਲੇ 50 ਸਾਲਾਂ ਤੋਂ ਔਟਵਾ ਨੇ ਸਾਡੇ ਨਾਲ ਵਿਤਕਰਾ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link