12.46C Vancouver
ADS

Jun 13, 2025 5:42 PM - The Canadian Press

ਕੈਨੇਡਾ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਟੈਮ 20 ਜੂਨ ਨੂੰ ਛੱਡ ਰਹੇ ਅਹੁਦਾ

Share On
chief-public-health-officer-dr-theresa-tam-leaving-position-on-june-20
Tam says her term ends on Friday, June 20 and she doesn't have another job lined up. (Photo: The Canadian Press)

ਕੈਨੇਡਾ ਦੀ ਮੁੱਖ ਜਨ ਸਿਹਤ ਅਧਿਕਾਰੀ ਡਾ. ਥੇਰੇਸਾ ਟੈਮ ਅਗਲੇ ਹਫ਼ਤੇ ਦੇ ਅੰਤ ਵਿਚ ਆਪਣਾ ਅਹੁਦਾ ਛੱਡ ਰਹੀ ਹਨ। ਉਨ੍ਹਾਂ ਦਾ ਕਾਰਜਕਾਲ 20 ਜੂਨ ਨੂੰ ਸਮਾਪਤ ਹੋ ਜਾਵੇਗਾ। ਉਹ ਜੂਨ 2017 ਤੋਂ ਇਸ ਅਹੁਦੇ 'ਤੇ ਹਨ, ਪਿਛਲੇ ਪੰਜ ਸਾਲਾਂ ਵਿਚ ਘਰ-ਘਰ ਵਿਚ ਉਨ੍ਹਾਂ ਦਾ ਨਾਮ ਹੋਇਆ ਹੈ ਕਿਉਂਕਿ ਡਾ: ਥੇਰੇਸਾ ਟੈਮ ਨੇ ਕੋਵਿਡ-19 ਮਹਾਮਾਰੀ ਦੌਰਾਨ ਦੇਸ਼ ਦੇ ਪਬਲਿਕ ਰਿਸਪੌਂਸ ਨੂੰ ਲੀਡ ਕੀਤਾ ਸੀ।

ਡਾ. ਥੇਰੇਸਾ ਟੈਮ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ ਅਤੇ ਫਿਲਹਾਲ ਉਨਾਂ ਕੋਲ ਹੋਰ ਨੌਕਰੀ ਕਤਾਰ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਕੁਝ ਸ਼ੌਂਕ ਪੂਰੇ ਕਰਨ ਅਤੇ ਪਰਿਵਾਰ ਨਾਲ ਸਮਾਂ ਬਿਤਾਉਣ ਲਈ ਕੰਮ ਤੋਂ ਬ੍ਰੇਕ ਲੈ ਰਹੀ ਹਨ।

ਬਾਲ ਰੋਗ ਛੂਤ ਦੀ ਬਿਮਾਰੀ ਦੀ ਡਾਕਟਰ ਟੈਮ 1998 ਵਿਚ ਕੈਨੇਡਾ ਵਿਚ ਖਸਰੇ ਦੇ ਖਾਤਮੇ ਸਮੇਂ ਫੈਡਰਲ ਸਰਕਾਰ ਦੀ ਪਬਲਿਕ ਹੈਲਥ ਟੀਮ ਟੀਮ ਵਿਚ ਸ਼ਾਮਲ ਹੋਈ ਸਨ। ਉਨ੍ਹਾਂ ਕਿਹਾ ਕਿ ਖਸਰਾ ਵਾਇਰਸ ਦੀ ਵਾਪਸੀ ਚਿੰਤਾਜਨਕ ਹੈ ਪਰ ਟੈਮ ਨੇ ਉਮੀਦ ਜਤਾਈ ਕਿ ਕੈਨੇਡਾ ਟੀਕਾਕਰਨ ਰਾਹੀਂ ਇੱਕ ਵਾਰ ਫਿਰ ਇਸ ਦੇ ਘਰੇਲੂ ਪ੍ਰਸਾਰਣ ਨੂੰ ਰੋਕ ਸਕਦਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link