11.33C Vancouver
ADS

Mar 1, 2024 6:45 PM - The Connect News

ਕੈਨੇਡਾ ’ਚ ਨੈਸ਼ਨਲ ਚਾਈਲਡ ਕੇਅਰ ਦਾ ਜਲਦ ਹੀ ਬਣੇਗਾ ਕਾਨੂੰਨ

Share On
child-care-legislation-clears-last-obstacle-set-to-become-law
Prime Minister Justin Trudeau's government announced the establishment of a National Child Care System in 2021, it aims to bring the cost of day care to $10 per day by 2026.

ਕੈਨੇਡਾ ਸਰਕਾਰ ਦਾ ਰਾਸ਼ਟਰੀ ਬਾਲ ਸੰਭਾਲ ਕਾਨੂੰਨ ਸੰਸਦ ਵਿਚ ਸਾਰੇ ਪੜਾਅ ਪਾਰ ਚੁੱਕਾ ਹੈ, ਹੁਣ ਇਹ ਜਲਦ ਹੀ ਕਾਨੂੰਨ ਬਣਨ ਜਾ ਰਿਹਾ ਹੈ। ਇਸ ਕਾਨੂੰਨ ਦਾ ਮਕਸਦ ਨੈਸ਼ਨਲ ਬਾਲ ਸੰਭਾਲ ਸਿਸਟਮ ਦੀ ਫੰਡਿੰਗ ਨੂੰ ਪ੍ਰੋਟੈਕਟ ਕਰਨਾ ਹੈ, ਭਵਿੱਖ ਦੀ ਕਿਸੇ ਵੀ ਸਰਕਾਰ ਲਈ ਇਸ ਨੂੰ ਡਿਫੰਡ ਕਰਨਾ ਮੁਸ਼ਕਲ ਹੋਵੇਗਾ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੇ 2021 ਵਿਚ ਨੈਸ਼ਨਲ ਬਾਲ ਸੰਭਾਲ ਸਿਸਟਮ ਸਥਾਪਤ ਕਰਨ ਦੀ ਘੋਸ਼ਣਾ ਕੀਤੀ ਸੀ। ਇਸ ਦਾ ਉਦੇਸ਼ 2026 ਤੱਕ ਡੇਅ ਕੇਅਰ ਦੀ ਪ੍ਰਤੀ ਦਿਨ ਕੀਮਤ $10 ’ਤੇ ਲਿਆਉਣਾ ਹੈ।

ਹਾਲਾਂਕਿ, ਮਾਹਰਾਂ ਨੇ ਸਬਸਿਡੀ ਵਾਲੇ ਚਾਈਲਡ ਕੇਅਰ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਥਾਂਵਾਂ ਦੀ ਘਾਟ ਬਾਰੇ ਚਿੰਤਾਵਾਂ ਜ਼ਾਹਰ ਕੀਤੀਆਂ ਹਨ। ਫੈਡਰਲ ਸਰਕਾਰ ਨੇ 2021 ਵਿਚ ਘੋਸ਼ਣਾ ਕੀਤੀ ਸੀ ਕਿ ਕੈਨੇਡਾ ਭਰ ਵਿਚ ਚਾਈਲਡ ਕੇਅਰ ਫੀਸ ਨੂੰ ਅਫੋਰਡੇਬਲ ਬਣਾਉਣ ਲਈ ਪੰਜ ਸਾਲਾਂ ਦੌਰਾਨ $30 ਬਿਲੀਅਨ ਖਰਚ ਕੀਤੇ ਜਾਣਗੇ।

ਫੈਡਰਲ ਸਰਕਾਰ ਦੇ ਇਸ ਕਦਮ ਨਾਲ ਸੂਬਾ ਸਰਕਾਰਾਂ ਨੇ ਪਬਲਿਕ ਅਤੇ ਗੈਰ-ਮੁਨਾਫ਼ਾ ਬਾਲ-ਸੰਭਾਲ ਕੇਂਦਰ ਫੀਸ ਵਿਚ ਘੱਟੋ-ਘੱਟ 50 ਫੀਸਦੀ ਕਟੌਤੀ ਕੀਤੀ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link