15.33C Vancouver
ADS

Aug 17, 2022 7:22 PM - The Canadian Press

ਐਬਟਸਫੋਰਡ 'ਚ ਬੱਚੇ ਨੂੰ ਘਰ 'ਚੋਂ ਅਗਵਾ ਕਰਨ ਦੀ ਕਥਿਤ ਕੋਸ਼ਿਸ਼ ਦੀ ਪੁਲਿਸ ਕਰ ਰਹੀ ਜਾਂਚ, ਲੋਕਾਂ ਨੂੰ ਖਿੜਕੀਆਂ-ਦਰਵਾਜ਼ੇ ਲੌਕ ਕਰਨ ਦੀ ਦਿੱਤੀ ਸਲਾਹ

Share On
child-unhurt-after-possible-attempted-abduction-in-abbotsford
A child is unhurt after what police in Abbotsford, B.C., describe as a possible attempted abduction. (Photo - Abbotsford police/Twitter)

ਐਬਟਸਫੋਰਡ 'ਚ ਪੁਲਿਸ ਵੱਲੋਂ ਇੱਕ ਬੱਚੇ ਨੂੰ ਅਗਵਾ ਕਰਨ ਦੀ ਕਥਿਤ ਕੋਸ਼ਿਸ਼ ਦੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਮਾਮਲਾ ਸੋਮਵਾਰ ਰਾਤ ਦਾ ਦੱਸਿਆ ਗਿਆ ਹੈ।

ਘਟਨਾ ਮੇਪਲ ਸਟ੍ਰੀਟ 'ਤੇ ਸਥਿਤ ਇੱਕ ਘਰ 'ਚ ਵਾਪਰੀ ਦੱਸੀ ਗਈ ਹੈ।

ਰਾਤ ਕਰੀਬ 9 ਵਜੇ ਇੱਕ ਆਦਮੀ ਵੱਲੋਂ ਬੱਚੇ ਨੂੰ ਘਰ ਵਿੱਚੋਂ ਅਗਵਾ ਕਰਨ ਦੀ ਕੋਸ਼ਿਸ਼ ਸੰਬੰਧੀ ਸ਼ੱਕ ਜਾਹਿਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਇੱਕ ਆਦਮੀ ਨੇ ਘਰ ਦੇ ਵਿੱਚ ਜਬਰਦਸਤੀ ਦਾਖਿਲਾ ਲਿਆ ਅਤੇ ਗਰਾਊਂਡ ਫਲੋਰ ਦੇ ਬੈਡਰੂਮ ਵਿੱਚੋਂ ਖਿੜਕੀ ਜਰੀਏ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ।

ਬੱਚਾ ਖੁਦ ਨੂੰ ਛੁਡਵਾਉਣ 'ਚ ਕਾਮਯਾਬ ਰਿਹਾ ਅਤੇ ਉਸ ਨੂੰ ਸੱਟਾਂ ਤੋਂ ਬਚਾਅ ਰਿਹਾ।

ਮਾਮਲਾ ਮੇਜਰ ਕਰਾਈਮ ਯੂਨਿਟ ਕੋਲ ਪਹੁੰਚ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਸੰਬੰਧੀ ਜਾਣਕਾਰੀ ਸਾਵਧਾਨ ਕਰਨ ਲਈ ਸਾਂਝੀ ਕੀਤੀ ਜਾ ਰਹੀ ਹੈ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਰਾਂ ਦੇ ਦਰਵਾਜੇ ਅਤੇ ਖਿੜਕੀਆਂ ਲੌਕ ਕਰ ਕੇ ਰੱਖਣਾ ਬਿਹਤਰ ਹੈ ਅਤੇ ਕਿਸੇ ਵੀ ਸ਼ੱਕੀ ਘਟਨਾ ਨੂੰ ਰਿਪੋਰਟ ਕੀਤਾ ਜਾਵੇ।

Latest news

metro-vancouver-wildfire-triggers-evacuation-alert-as-fraser-canyon-residents-begin-returning-home
Punjabi

ਮੈਟਰੋ ਵੈਨਕੂਵਰ 'ਚ ਲੱਗੀ ਜੰਗਲੀ ਅੱਗ ਕਾਰਨ ਘਰਾਂ ਨੂੰ ਖਾਲੀ ਕਰਨ ਦਾ ਜਾਰੀ ਕੀਤਾ ਗਿਆ ਅਲਰਟ

ਮੈਟਰੋ ਵੈਨਕੂਵਰ ਦੇ ਬੇਲਕਾਰਾ ਖੇਤਰੀ ਪਾਰਕ ਵਿਚ ਲੱਗੀ ਜੰਗਲੀ ਅੱਗ ਕਾਰਨ ਨੇੜਲੇ ਪਿੰਡ ਐਨਮੋਰ ਵਿਚ ਦੋ ਘਰਾਂ ਨੂੰ ਖਾਲੀ ਕਰਵਾਇਆ ਗਿਆ ਹੈ ਅਤੇ 35 ਹੋਰ properties ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਇਹ ਜੰਗਲੀ ਅੱਗ ਬੁੱਧਵਾਰ ਨੂੰ ਲੱਗੀ ਸੀ, ਜੋ ਲਗਭਗ 1.5 hectares ਵਿਚ ਫੈਲੀ ਹੈ ਅਤੇ ਇਸ ਨੂੰ ਕੱਲ ਸ਼ਾਮ ਤੱਕ ਬੇਕਾਬੂ ਦੱਸਿਆ ਗਿਆ ਸੀ।
poilievre-calls-on-carney-to-cancel-planned-september-gas-tax-increase
Punjabi

ਪੌਲੀਐਵ ਨੇ ਸਤੰਬਰ ਦੇ ਗੈਸ ਟੈਕਸ ਵਾਧੇ ਨੂੰ ਰੱਦ ਕਰਨ ਦੀ ਕੀਤੀ ਮੰਗ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਅੱਜ ਸੇਂਟ ਜੌਨਸ ਵਿਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸਤੰਬਰ ਵਿਚ ਹੋਣ ਵਾਲੇ ਗੈਸ ਟੈਕਸ ਵਾਧੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਨਤਾ ਇਸ ਸਮੇਂ ਤੇਲ ਦੀਆਂ ਕੀਮਤਾਂ ਵਿਚ ਪ੍ਰਤੀ ਲਿਟਰ 10 ਸੈਂਟ ਦਾ ਹੋਰ ਵਾਧਾ ਬਿਲਕੁਲ ਬਰਦਾਸ਼ਤ ਨਹੀਂ ਕਰ ਸਕਦੀ।
canada-deported-3-323-indian-nationals-in-first-half-of-2026-cbsa-data-shows
Punjabi

ਕੈਨੇਡਾ ਨੇ 2026 ਦੇ ਪਹਿਲੇ ਛੇ ਮਹੀਨਿਆਂ ਵਿੱਚ 3,323 ਭਾਰਤੀ ਨਾਗਰਿਕਾਂ ਨੂੰ ਦਿੱਤਾ ਦੇਸ਼ ਨਿਕਾਲਾ

ਕੈਨੇਡਾ ਨੇ ਇਸ ਸਾਲ ਦੇ ਪਹਿਲੇ ਛੇ ਮਹੀਨਿਆਂ ਵਿਚ 3,323 ਭਾਰਤੀ ਨਾਗਰਿਕਾਂ ਨੂੰ ਵਾਪਸ ਭੇਜਿਆ ਹੈ। CBSA ਦੇ ਅੰਕੜਿਆਂ ਮੁਤਾਬਕ, ਇਹ ਗਿਣਤੀ ਪਿਛਲੇ ਸਾਰੇ ਰਿਕਾਰਡ ਤੋੜਨ ਦੀ ਦਿਸ਼ਾ ਵੱਲ ਵਧ ਰਹੀ ਹੈ। ਇਸੇ ਸਮੇਂ ਦੌਰਾਨ ਅਮਰੀਕਾ ਨੇ 1,273 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ, ਜਦੋਂ ਕਿ ਕੈਨੇਡਾ ਵੱਲੋਂ ਕੱਢੇ ਗਏ ਭਾਰਤੀਆਂ ਦੀ ਗਿਣਤੀ ਇਸ ਤੋਂ ਢਾਈ ਗੁਣਾ ਤੋਂ ਵੀ ਜ਼ਿਆਦਾ ਹੈ।
carney-says-canada-prepared-to-take-tougher-trade-stance-if-no-u-s-deal-by-aug-19
Punjabi

19 ਅਗਸਤ ਤੱਕ ਅਮਰੀਕਾ ਨਾਲ ਸਮਝੌਤਾ ਨਾ ਹੋਇਆ ਤਾਂ ਕੈਨੇਡਾ ਸਖ਼ਤ ਰੁਖ਼ ਅਪਣਾ ਸਕਦਾ ਹੈ: ਮਾਰਕ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 19 ਅਗਸਤ ਦੀ ਸਮਾਂ-ਸੀਮਾ ਤੋਂ ਪਹਿਲਾਂ ਅਮਰੀਕਾ ਨਾਲ ਕੋਈ ਵਪਾਰਕ ਸਮਝੌਤਾ ਨਹੀਂ ਹੁੰਦਾ ਤਾਂ ਕੈਨੇਡਾ ਸਖ਼ਤ ਸਟੈਂਡ ਲੈ ਸਕਦਾ ਹੈ। ਉਨ੍ਹਾਂ ਇਹ ਚਿਤਾਵਨੀ ਬੀਤੇ ਕੱਲ੍ਹ ਟੋਰੌਂਟੋ ਵਿਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਪ੍ਰਧਾਨ ਮੰਤਰੀ ਨੇ ਸੰਕੇਤ ਦਿੱਤਾ ਕਿ ਕੈਨੇਡਾ ਕੋਲ ਜਵਾਬੀ ਕਾਰਵਾਈ ਲਈ ਕਈ ਵਿਕਲਪ ਮੌਜੂਦ ਹਨ ਪਰ ਫਿਲਹਾਲ ਉਹ ਗੱਲਬਾਤ ਨੂੰ ਤਰਜੀਹ ਦੇ ਰਹੇ ਹਨ।
man-arrested-after-alleged-assault-robbery-and-possible-hate-motivated-incident-in-vancouver
Punjabi

ਵੈਨਕੂਵਰ 'ਚ ਕਥਿਤ ਹਮਲੇ ਤੇ ਡਕੈਤੀ ਦੇ ਦੋਸ਼ 'ਚ ਇੱਕ ਵਿਅਕਤੀ ਗ੍ਰਿਫਤਾਰ

ਮੇਨ ਸਟ੍ਰੀਟ ਅਤੇ 2nd ਐਵੇਨਿਊ ਨੇੜੇ ਇਕ ਫਾਸਟ ਫੂਡ ਰੈਸਟੋਰੈਂਟ 'ਚ ਹੋਈਆਂ ਹਿੰਸਕ ਘਟਨਾਵਾਂ ਮਗਰੋਂ 44 ਸਾਲ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਤੋਂ ਸੰਭਾਵਿਤ ਹੇਟ ਕ੍ਰਾਇਮ ਮਾਮਲੇ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਚਾਰ ਅਗਸਤ ਨੂੰ ਸਵੇਰੇ ਕਰੀਬ 9 ਵਜੇ ਇਕ ਸ਼ੱਕੀ ਵਿਅਕਤੀ ਰੈਸਟੋਰੈਂਟ ਦੇ ਬਾਹਰ ਲੋਕਾਂ ਤੋਂ ਪੈਸੇ ਮੰਗ ਰਿਹਾ ਸੀ ਤਾਂ ਸਿਕਿਓਰਟੀ ਗਾਰਡਸ ਨੇ ਉਸ ਨੂੰ ਉੱਥੋਂ ਜਾਣ ਲਈ ਕਿਹਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link