13.77C Vancouver
ADS

Mar 12, 2026 5:13 PM - Connect Newsroom - Ramandeep Kaur

ਚਿਲੀਵੈਕ ਆਰ.ਸੀ.ਐਮ.ਪੀ. ਵੱਲੋਂ ਸ਼ੱਕੀ ਮੌਤ ਦੀ ਜਾਂਚ ਵਿੱਚ ਗਵਾਹਾਂ ਅਤੇ ਡੈਸ਼ਕੈਮ ਫੁਟੇਜ ਦੀ ਕੀਤੀ ਜਾ ਰਹੀ ਮੰਗ

Share On
chilliwack-rcmp-seek-witnesses-dash-cam-footage-after-assault-victim-dies-in-hospital
Chilliwack RCMP are asking the public to review dash camera footage after a man assaulted in February later died in hospital. (Photo: X BCRCMP)

ਚਿਲੀਵੈਕ ਵਿਚ ਇੱਕ 49 ਸਾਲਾ ਵਿਅਕਤੀ ਦੀ ਹਸਪਤਾਲ ਵਿਚ ਮੌਤ ਹੋਣ ਦੇ ਸਬੰਧ ਵਿਚ ਪੁਲਿਸ ਨੇ ਇਸ ਨੂੰ ਸ਼ੱਕੀ ਮੌਤ ਮੰਨਦੇ ਹੋਏ ਜਾਂਚ ਸ਼ੁਰੂ ਕੀਤੀ ਹੈ। ਪੁਲਿਸ ਅਨੁਸਾਰ, ਇਹ ਮੰਨਿਆ ਜਾਂਦਾ ਹੈ ਕਿ 21 ਫਰਵਰੀ ਦੀ ਰਾਤ ਨੂੰ ਲਗਭਗ 11:30 ਵਜੇ ਰੇਲਵੇ ਐਵੇਨਿਊ ਅਤੇ ਯੰਗ ਰੋਡ ਦੇ ਇੰਟਰਸੈਕਸ਼ਨ ਦੇ ਨੇੜੇ ਉਸ 'ਤੇ ਹਮਲਾ ਹੋਇਆ ਸੀ ਅਤੇ ਇਸ ਤੋਂ ਪਹਿਲਾਂ ਪੀੜਤ ਵਿਅਕਤੀ ਇੱਕ ਹੋਰ ਆਦਮੀ ਨਾਲ ਯੰਗ ਰੋਡ ਤੋਂ ਯੇਲ ਰੋਡ ਵੱਲ ਪੈਦਲ ਜਾ ਰਿਹਾ ਸੀ।

ਜਾਂਚਕਰਤਾ ਹੁਣ ਇਸ ਦੇ ਸਬੰਧ ਵਿਚ ਖੇਤਰ ਵਿਚ ਗਵਾਹਾਂ ਅਤੇ ਸੀ. ਸੀ. ਟੀ. ਵੀ. ਦੀ ਤਲਾਸ਼ ਕਰ ਰਹੇ ਹਨ। ਪੁਲਿਸ ਦਾ ਮੰਨਣਾ ਹੈ ਕਿ ਉਸ ਰਾਤ ਕਥਿਤ ਤੌਰ 'ਤੇ ਹੋਇਆ ਹਮਲਾ ਹੀ ਮੌਤ ਦਾ ਕਾਰਨ ਹੋ ਸਕਦਾ ਹੈ। ਵਿਅਕਤੀ ਹਸਪਤਾਲ ਵਿਚ ਜ਼ੇਰੇ ਇਲਾਜ ਸੀ, ਜਿੱਥੇ 7 ਮਾਰਚ ਨੂੰ ਉਸ ਦੀ ਮੌਤ ਹੋ ਗਈ।

ਇਸ ਮਾਮਲੇ ਦੀ ਜਾਂਚ ਚਿਲੀਵੈਕ ਆਰ.ਸੀ.ਐਮ.ਪੀ. ਦੀ ਸੀਰੀਅਸ ਕ੍ਰਾਈਮ ਯੂਨਿਟ ਕਰ ਰਹੀ ਹੈ। ਪੁਲਿਸ ਨੇ ਉਨ੍ਹਾਂ ਲੋਕਾਂ ਨੂੰ ਅੱਗੇ ਆਉਣ ਲਈ ਕਿਹਾ ਹੈ ਜੋ 21 ਫਰਵਰੀ ਦੀ ਰਾਤ 10:30 ਤੋਂ ਦੇਰ ਰਾਤ 12:30 ਵਜੇ ਵਿਚਕਾਰ ਉਸ ਇਲਾਕੇ ਵਿਚ ਮੌਜੂਦ ਸਨ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਦੱਸੀ ਗਈ।

Latest news

court-grants-bail-to-bikram-majithia-two-others-in-majitha-police-station-case
Punjabi

ਮਜੀਠਾ ਥਾਣਾ ਟਕਰਾਅ ਮਾਮਲੇ ਵਿੱਚ ਬਿਕਰਮ ਮਜੀਠੀਆ ਸਮੇਤ ਤਿੰਨ ਨੂੰ ਜ਼ਮਾਨਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਜੋਧ ਸਿੰਘ ਸਮਰਾ ਅਤੇ ਜਤਿੰਦਰ ਪਾਲ ਸਿੰਘ ਨੂੰ ਅਦਾਲਤ ਨੇ ਅੱਜ ਮਜੀਠਾ ਪੁਲਿਸ ਥਾਣੇ ਵਿੱਚ ਟਕਰਾਅ ਤੋਂ ਬਾਅਦ ਦਰਜ ਕੀਤੇ ਗਏ ਇੱਕ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਪੁਲਿਸ ਅਨੁਸਾਰ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਮਜੀਠੀਆ ਥਾਣੇ ਵਿੱਚ ਦਾਖਲ ਹੋ ਕੇ ਜ਼ਬਰਦਸਤੀ ਜੋਬਨਪ੍ਰੀਤ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ।
mission-memorial-hospital-emergency-department-closed-for-third-consecutive-sunday
Punjabi

ਮਿਸ਼ਨ ਮੈਮੋਰੀਅਲ ਹਸਪਤਾਲ ਦਾ ਐਮਰਜੈਂਸੀ ਵਿਭਾਗ ਲਗਾਤਾਰ ਤੀਜੇ ਐਤਵਾਰ ਵੀ ਬੰਦ

ਮਿਸ਼ਨ ਮੈਮੋਰੀਅਲ ਹਸਪਤਾਲ ਦੇ ਮਰੀਜ਼ਾਂ ਦੀਆਂ ਮੁਸ਼ਕਲਾਂ ਜਾਰੀ ਹਨ, ਬੀਤੇ ਕੱਲ੍ਹ ਲਗਾਤਾਰ ਤੀਜੇ ਐਤਵਾਰ ਇਸ ਦਾ ਐਮਰਜੈਂਸੀ ਡਿਪਾਰਟਮੈਂਟ ਬੰਦ ਰਿਹਾ। ਫਰੇਜ਼ਰ ਹੈਲਥ ਨੇ ਪਹਿਲੇ ਦੀ ਤਰ੍ਹਾਂ ਡਾਕਟਰਾਂ ਦੀ ਕਮੀ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ ਹਸਪਤਾਲ ਵਿੱਚ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਇਸ ਸੰਕਟ ਵਿੱਚੋਂ ਨਿਕਲਣ ਲਈ ਨਵੇਂ ਡਾਕਟਰਾਂ ਦੀ ਭਰਤੀ ਵਾਸਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
joly-to-meet-chinese-ev-manufacturers-in-shanghai-as-canada-seeks-auto-sector-investment
Punjabi

ਕੈਨੇਡਾ ਦੀ ਇੰਡਸਟਰੀ ਮੰਤਰੀ ਮੇਲਾਨੀ ਜੋਲੀ ਸ਼ੰਘਾਈ ਵਿੱਚ ਚੀਨੀ ਈਵੀ ਕੰਪਨੀਆਂ ਨਾਲ ਕਰਨਗੇ ਮੁਲਾਕਾਤ

ਕੈਨੇਡਾ ਦੀ ਇੰਡਸਟਰੀ ਮਿਨਿਸਟਰ ਮੇਲਾਨੀ ਜੋਲੀ ਇਸ ਹਫ਼ਤੇ ਚੀਨ ਦੇ ਸ਼ੰਘਾਈ ਦੌਰੇ ਦੌਰਾਨ ਪ੍ਰਮੁੱਖ ਚਾਈਨਿਜ਼ ਇਲੈਕਟ੍ਰਿਕ ਵਹੀਕਲ ਕੰਪਨੀਆਂ ਬੀ.ਵਾਈ.ਡੀ., ਗੀਲੀ ਅਤੇ ਚੈਰੀ ਦੇ ਨਾਲ-ਨਾਲ ਆਟੋਮੋਟਿਵ ਰਿਸਰਚ ਕੰਪਨੀ ਸ਼ੰਘਾਈ ਲਾਂਚ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰਨ ਜਾ ਰਹੇ ਹਨ।
carney-says-canada-u-s-trade-talks-will-remain-with-negotiators-during-g7-summit
Punjabi

ਜੀ-7 ਸੰਮੇਲਨ ਦੌਰਾਨ ਟਰੰਪ ਨਾਲ ਵਪਾਰਕ ਮੁੱਦਿਆਂ 'ਤੇ ਗੱਲਬਾਤ ਦੀ ਉਮੀਦ ਨਹੀਂ: ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਫਰਾਂਸ ਦੇ Evian ਸ਼ਹਿਰ ਵਿਚ ਹਨ, ਜਿੱਥੇ ਉਹ ਸੋਮਵਾਰ ਤੋਂ ਬੁੱਧਵਾਰ ਤੱਕ ਚੱਲਣ ਵਾਲੇ ਜੀ-7 ਸੰਮੇਲਨ ਵਿਚ ਹਿੱਸਾ ਲੈ ਰਹੇ ਹਨ। ਇਸ ਸਮਿਟ ਦੌਰਾਨ ਉਨ੍ਹਾਂ ਦੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਵੀ ਮੁਲਾਕਾਤ ਹੋਵੇਗੀ ਪਰ ਪ੍ਰਧਾਨ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਇਸ ਮੌਕੇ ਉਨ੍ਹਾਂ ਵਿਚਕਾਰ ਕੈਨੇਡਾ-ਅਮਰੀਕਾ ਵਪਾਰਕ ਮੁੱਦਿਆਂ 'ਤੇ ਗੱਲਬਾਤ ਹੋਣ ਦੀ ਉਮੀਦ ਨਹੀਂ ਹੈ।
carney-macron-discuss-strengthening-canada-france-defence-and-industrial-cooperation
Punjabi

ਕਾਰਨੀ ਅਤੇ ਮੈਕਰੋਨ ਨੇ ਕੈਨੇਡਾ-ਫਰਾਂਸ ਰੱਖਿਆ ਤੇ ਉਦਯੋਗਿਕ ਸਹਿਯੋਗ ਵਧਾਉਣ 'ਤੇ ਕੀਤੀ ਚਰਚਾ

ਪੀ.ਐਮ. ਮਾਰਕ ਕਾਰਨੀ ਨੇ ਅੱਜ ਫਰਾਂਸ ਦੇ ਦੌਰੇ ਮੌਕੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਅਹਿਮ ਮੁਲਾਕਾਤ ਦੌਰਾਨ ਕੈਨੇਡਾ ਅਤੇ ਫਰਾਂਸ ਵਿਚਾਲੇ ਡਿਫੈਂਸ ਤੇ ਉਦਯੋਗਿਕ ਸਹਿਯੋਗ ਨੂੰ ਮਜ਼ਬੂਤ ਕਰਨ 'ਤੇ ਗੱਲਬਾਤ ਕੀਤੀ। ਕਾਰਨੀ ਨੇ ਇਸ ਦੌਰਾਨ ਵਿਸ਼ਵ ਪੱਧਰ 'ਤੇ ਵੱਧ ਰਹੇ ਤਣਾਅ ਅਤੇ Geopolitical ਚੁਣੌਤੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅੱਜ ਦੇ ਵਧੇਰੇ ਖ਼ਤਰਨਾਕ ਅਤੇ ਵੰਡੇ ਹੋਏ ਸੰਸਾਰ ਵਿਚ ਫਰਾਂਸ ਅਤੇ ਕੈਨੇਡਾ ਦੇ ਆਪਸੀ ਸਬੰਧ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਹੱਤਵਪੂਰਨ ਹੋ ਗਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link