15.46C Vancouver
ADS

Aug 12, 2025 4:13 PM - The Canadian Press

ਚੀਨ ਨੇ ਕੈਨੇਡੀਅਨ ਕੈਨੋਲਾ 'ਤੇ 75.8 ਫੀਸਦੀ ਟੈਰਿਫ ਲਗਾਉਣ ਦਾ ਕੀਤਾ ਐਲਾਨ

Share On
china-announces-75-8-per-cent-tariffs-on-canadian-canola
Canadian canola exports to China will face a 75.8 per cent duty beginning on Thursday.(Photo - The Canadian Press)

ਕੈਨੇਡੀਅਨ ਕੈਨੋਲਾ ਇੰਪੋਰਟ 'ਤੇ ਚੀਨ ਨੇ ਐਂਟੀ ਡਪਿੰਗ ਡਿਊਟੀ ਲਗਾ ਦਿੱਤੀ ਹੈ। ਇਹ ਪਿਛਲੇ ਅਗਸਤ ਵਿਚ ਔਟਵਾ ਵੱਲੋਂ ਚੀਨੀ ਇਲੈਕਟ੍ਰਿਕ ਵਾਹਨਾਂ ਦੀ ਦਰਾਮਦ 'ਤੇ ਟੈਰਿਫ ਲਗਾਉਣ ਨਾਲ ਸ਼ੁਰੂ ਹੋਏ ਵਪਾਰਕ ਵਿਵਾਦ ਵਿਚ ਤਾਜ਼ਾ ਵਾਧਾ ਹੈ। ਚੀਨ ਨੇ ਇੱਕ ਬਿਆਨ ਵਿਚ ਕਿਹਾ ਕਿ ਵੀਰਵਾਰ ਤੋਂ ਕੈਨੇਡੀਅਨ ਕੈਨੋਲਾ 'ਤੇ 75.8 ਫੀਸਦੀ ਐਂਟੀ ਡਪਿੰਗ ਡਿਊਟੀ ਲਗਾਈ ਜਾਵੇਗੀ।

ਚੀਨ ਦੁਨੀਆ ਦਾ ਸਭ ਤੋਂ ਵੱਡਾ ਕੈਨੋਲਾ ਇੰਪੋਟਰ ਹੈ ਅਤੇ ਇਸ ਦੀ ਲਗਭਗ ਸਾਰੀ ਸਪਲਾਈ ਕੈਨੇਡਾ ਤੋਂ ਪ੍ਰਾਪਤ ਕਰਦਾ ਹੈ। ਬੀਜਿੰਗ ਦੇ ਇਸ ਕਦਮ ਨੂੰ ਕੈਨੇਡਾ ਦੇ ਕਿਸਾਨਾਂ ਲਈ ਨੁਕਸਾਨ ਮੰਨਿਆ ਜਾ ਰਿਹਾ ਹੈ।

ਸਿੰਗਾਪੁਰ ਬੇਸਡ ਇੱਕ ਆਇਲਸੀਡ ਟ੍ਰੇਡਰ ਨੇ ਕਿਹਾ ਕਿ ਚੀਨ ਵਲੋਂ ਲਗਾਈ ਗਈ ਇਹ ਐਂਟੀ ਡਪਿੰਗ ਡਿਊਟੀ ਬਹੁਤ ਜ਼ਿਆਦਾ ਹੈ, ਉਨ੍ਹਾਂ ਕਿਹਾ ਕਿ ਕੈਨੇਡੀਅਨ ਕੈਨੋਲਾ ਚੀਨ ਵਿਚ ਇੰਪੋਰਟ ਕਰਨ ਲਈ 75 ਫੀਸਦੀ ਚਾਰਜ ਕੌਣ ਦੇਵੇਗਾ, ਉਨ੍ਹਾਂ ਕਿਹਾ ਕਿ ਇਹ ਕੈਨੇਡਾ ਨੂੰ ਇਹ ਕਹਿਣ ਵਾਂਗ ਹੈ ਕਿ ਸਾਨੂੰ ਤੁਹਾਡੇ ਕੈਨੋਲਾ ਦੀ ਲੋੜ ਨਹੀਂ ਹੈ।

ਗੌਰਤਲਬ ਹੈ ਕਿ 2023 ਵਿਚ ਚੀਨ ਨੂੰ ਕੈਨੇਡੀਅਨ ਕੈਨੋਲਾ ਐਕਸਪੋਰਟ ਕੁੱਲ $5 ਬਿਲੀਅਨ ਦਾ ਸੀ, ਇਹ ਐਂਟੀ ਡਪਿੰਗ ਜਾਂਚ ਸ਼ੁਰੂ ਹੋਣ ਤੋਂ ਪਹਿਲਾਂ ਦਾ ਆਖਰੀ ਪੂਰਾ ਸਾਲ ਸੀ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link