17.55C Vancouver
ADS

Jun 19, 2020 3:28 PM -

ਚੀਨ ਨੇ ਗ੍ਰਿਫ਼ਤਾਰ ਕੀਤੇ ਗਏ ਦੋ ਕਨੇਡੀਅਨ ਆਦਮੀਆਂ ਉੱਤੇ ਅਧਿਕਾਰਕ ਤੌਰ ਤੇ ਜਾਸੂਸੀ ਦੇ ਦੋਸ਼ ਲਾਏ

Share On
china-charges-two-canadians-with-spying-in-huawei-linked-case
Employees step out from a shutter bus near a Huawei 5G sign on display inside its headquarters in Shenzhen in south China's Guangdong province, Tuesday, Dec. 18, 2018. A top Trump administration adviser on telecommunications met today with Trudeau government officials in Ottawa as Canada has yet to decide whether to allow Chinese firm Huawei to participate in its new 5G internet network. THE CANADIAN PRESS/AP/Andy Wong

ਚੀਨ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋ ਕਨੇਡੀਅਨ ਆਦਮੀਆਂ ਉੱਤੇ ਅਧਿਕਾਰਕ ਤੌਰ ਤੇ ਜਾਸੂਸੀ ਦੇ ਦੋਸ਼ ਲਗਾ ਦਿੱਤੇ ਗਏ ਹਨ।

ਮਾਈਕਲ ਕੋਵਰਿਗ ਅਤੇ ਮਾਈਕਲ ਸਪਾਵੋਰ ਦਿਸੰਬਰ 2018 ਤੋਂ ਚੀਨ ਵਿੱਚ ਹਿਰਾਸਤ ਵਿੱਚ ਹਨ।

ਇਨ੍ਹਾਂ ਚਾਰਜਾਂ ਨਾਲ ਚੀਨ ਅਤੇ ਕੈਨੇਡਾ ਵਿਚਕਾਰ ਹਵਾਵੇ (Huawei) ਦੀ ਉੱਚ ਅਧਿਕਾਰੀ ਮੰਗ ਵੈਨਜੋ ਦੀ ਵੈਨਕੂਵਰ ਵਿੱਚ ਡੇਢ ਸਾਲ ਪਹਿਲਾਂ ਹੋਈ ਗ੍ਰਿਫਤਾਰੀ ਤੋਂ ਬਾਅਦ ਸ਼ੁਰੂ ਹੋਇਆ ਤਣਾਅ ਹੋਰ ਵੀ ਵੱਧ ਗਿਆ ਹੈ।

ਕੋਵਰਿਗ ਅਤੇ ਸਪਾਵੋਰ ਮੰਗ ਦੀ ਗ੍ਰਿਫਤਾਰੀ ਤੋਂ 9 ਦਿਨਾਂ ਬਾਅਦ ਹਿਰਾਸਤ ਵਿੱਚ ਲਏ ਗਏ ਸਨ।

ਦੋਵਾਂ ਨੂੰ ਚੀਨ ਦੀ ਜੇਲ ਵਿੱਚ ਜਿਨ੍ਹਾਂ ਹਾਲਾਤਾਂ ਵਿੱਚ ਰੱਖਿਆ ਜਾ ਰਿਹਾ ਹੈ ਉਸ ਉੱਤੇ ਕਈ ਸਵਾਲੀਆ ਚਿੰਨ੍ਹ ਖੜ੍ਹੇ ਕੀਤੇ ਜਾਂਦੇ ਰਹੇ ਹਨ।

ਕੋਵਰਿਗ ਅਤੇ ਸਪਾਵੋਰ ਕੋਲ ਨਾ ਤਾਂ ਵਕੀਲ ਹਨ ਅਤੇ ਨਾ ਹੀ ਉਨ੍ਹਾਂ ਦਾ ਮਈ ਤੋਂ ਬਾਅਦ ਆਪਣੇ ਪਰਿਵਾਰਾਂ ਨਾਲ ਸੰਪਰਕ ਹੋ ਸਕਿਆ ਹੈ।

ਚੀਨ ਦੀ ਐਂਬੈਸੀ ਮੁਤਾਬਕ ਕੋਵਰਿਗ ਨੂੰ ਮੱਧ ਮਾਰਚ ਵਿੱਚ ਆਪਣੇ ਬਿਮਾਰ ਪਿਤਾ ਨਾਲ ਫੋਨ ਉੱਤੇ ਗੱਲ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ।

ਕੋਵਰਿਗ ਸਾਬਕਾ ਡਿਪਲੋਮੈਟ ਹੈ ਜੋ ਇੰਟਰਨੈਸ਼ਨਲ ਕ੍ਰਾਈਸਿਸ ਗਰੁੱਪ ਨਾਲ ਕੰਮ ਕਰ ਰਿਹਾ ਸੀ ਅਤੇ ਸਪਾਵੋਰ ਇੱਕ ਵਪਾਰੀ ਹੈ ਜੋ ਉੱਤਰੀ ਕੋਰੀਆ ਵਿੱਚ ਵਪਾਰ ਕਰ ਰਿਹਾ ਸੀ।

ਚੀਨ ਵਲੋਂ ਇਨ੍ਹਾਂ ਦੋਸ਼ਾਂ ਦੀ ਘੋਸ਼ਣਾ ਸਰਵਉੱਚ ਸਰਕਾਰੀ ਵਕੀਲ ਦੇ ਦਫਤਰ ਵਲੋਂ ਸੋਸ਼ਲ ਮੀਡਿਆ ਤੇ ਸੰਖੇਪ ਵਿੱਚ ਕੀਤੀ ਗਈ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link