9.94C Vancouver
ADS

May 9, 2023 9:23 PM - The Canadian Press

ਚੀਨ ਨੇ ਜਵਾਬੀ ਕਾਰਵਾਈ ਕਰਦਿਆਂ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ

Share On
china-expels-canadian-diplomat-in-retaliatory-move
It is worth noting that the Canadian M.P. Michael Chong has been critical of China's discrimination against the Uyghur Muslim minority. (Photo: The Canadian Press)

ਕੈਨੇਡਾ ਵਲੋਂ ਟਾਰਾਂਟੋ ਤੋਂ ਚਾਈਨੀਜ਼ ਡਿਪਲੋਮੈਟ ਨੂੰ ਐਕ੍ਸਪੈਲ ਕਰਨ ਤੋਂ ਬਾਅਦ ਚਾਈਨਾ ਨੇ ਵੀ ਅੱਜ ਜਵਾਬੀ ਕਾਰਵਾਈ ਵਿੱਚ ਸ਼ਾਂਗਾਈ ਵਿਚ ਮੌਜੂਦ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਤੋਂ ਬਾਹਰ ਜਾਣ ਦਾ ਹੁਕਮ ਜਾਰੀ ਕਰ ਦਿੱਤਾ।

ਚੀਨ ਦੀ ਫੌਰਨ ਮਿਨਿਸਟਰੀ ਵਲੋਂ ਜਾਰੀ ਬਿਆਨ ਮੁਤਾਬਕ, ਕੈਨੇਡੀਅਨ ਡਿਪਲੋਮੈਟ ਜੇਨਨਿਫਰ ਲਿੰਨ ਨੂੰ 13 ਮਈ ਤੋਂ ਪਹਿਲਾਂ ਦੇਸ਼ ਛੱਡਣ ਲਈ ਹੁਕਮ ਦਿੱਤੇ ਗਏ ਹਨ।

ਇਸ ਦੇ ਨਾਲ ਹੀ ਇਹ ਵੀ ਚਿਤਾਵਨੀ ਦਿੱਤੀ ਕਿ ਚੀਨ ਅੱਗੇ ਹੋਰ ਪ੍ਰਤੀਕਿਰਿਆ ਵੀ ਦੇ ਸਕਦਾ ਹੈ।

ਗੌਰਤਲਬ ਹੈ ਕਿ ਕੈਨੇਡਾ ਨੇ ਬੀਤੇ ਦਿਨ ਚੀਨੀ ਡਿਪਲੋਮੈਟ ਝਾਓ ਵੇਈ ਨੂੰ ਐਕ੍ਸਪੈਲ ਕਰਨ ਦਾ ਐਲਾਨ ਕੀਤਾ ਸੀ। ਝਾਓ 'ਤੇ ਕੈਨੇਡਾ ਦੇ ਕੰਸਰਵੇਟਿਵ ਐਮ.ਪੀ. ਮਾਇਕਲ ਚੌਂਗ ਦੇ ਹੋਂਗ ਕੋਂਗ ਵਿਚ ਰਹਿੰਦੇ ਪਰਿਵਾਰ ਨੂੰ ਧਮਕੀਆਂ ਮਿਲਣ ਦੀ ਸਾਜ਼ਿਸ਼ ਵਿਚ ਸ਼ਾਮਲ ਹੋਣ ਦੇ ਦੋਸ਼ ਸਨ।

ਫੌਰਨ ਅਫਫੈਰਸ ਮਿਨਿਸਟਰ ਮੇਲਨੀ ਜੌਲੀ ਨੇ ਕਿਹਾ ਕਿ ਉਹਨਾਂ ਨੂੰ ਪਤਾ ਹੈ ਕਿ ਡਿਪਲੋਮੈਟ ਨੂੰ ਕੱਢਣ ਦੇ ਕੀ ਨਤੀਜੇ ਹੋ ਸਕਦੇ ਹਨ ਪਰ ਇਹ ਸਪਸ਼ੱਟ ਹੈ ਕਿ ਕੈਨੇਡਾ ਕਿਸੇ ਵੀ ਤਰ੍ਹਾਂ ਦੀ ਵਿਦੇਸ਼ੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰੇਗਾ।

ਗੌਰਤਲਬ ਹੈ ਕਿ ਕੈਨੇਡੀਅਨ ਐੱਮ.ਪੀ. ਮਾਇਕਲ ਚੌਂਗ ਚੀਨ ਵਲੋਂ ਊਈਗੁਰ ਮੁਸਲਿਮ ਮਾਇਨੋਰਿਟੀ ਪ੍ਰਤੀ ਕੀਤੇ ਜਾ ਰਹੇ ਵਿਤਕਰੇ ਦੇ ਆਲੋਚਕ ਰਹੇ ਹਨ।

ਫਰਵਰੀ 2021 ਵਿਚ ਉਨ੍ਹਾਂ ਚੀਨ ਖਿਲਾਫ ਨਿੰਦਾ ਪ੍ਰਸਤਾਵ ਦੇ ਹੱਕ ਵਿਚ ਵੋਟ ਦਿੱਤੀ ਸੀ ਜਿਸ ਤੋਂ ਅਗਲੇ ਮਹੀਨੇ ਚੀਨ ਨੇ ਚੌਂਗ ਦੀ ਦੇਸ਼ ਵਿਚ ਐਂਟਰੀ ਬੈਨ ਕਰ ਦਿੱਤੀ ਸੀ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link