14.66C Vancouver
ADS

Apr 4, 2025 4:18 PM - Connect Newsroom

ਚੀਨ ਨੇ ਅਮਰੀਕੀ ਸਮਾਨ 'ਤੇ 34 ਫੀਸਦੀ ਟੈਰਿਫ ਲਾ ਕੇ ਦਿੱਤਾ ਜਵਾਬ

Share On
china-imposes-34-tariff-on-u-s-goods-amid-escalating-trade-war
The Ministry criticized the move as a violation of international trade rules that severely undermines China’s legitimate rights and interests.(Photo: The Canadian Press)

ਚੀਨ ਨੇ ਟਰੰਪ ਦੇ ਟੈਰਿਫ ਦੇ ਜਵਾਬ ਵਿਚ ਅਮਰੀਕਾ ਤੋਂ ਇੰਪੋਰਟ ਹੋਣ ਵਾਲੇ ਸਾਰੇ ਸਾਮਾਨ 'ਤੇ ਬਰਾਬਰ ਦਾ 34 ਫੀਸਦੀ ਟੈਰਿਫ ਲਗਾਉਣ ਦੀ ਘੋਸ਼ਣਾ ਕੀਤੀ ਹੈ। ਚੀਨ ਦੀ ਵਿੱਤ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਹ ਟੈਰਿਫ 10 ਅਪ੍ਰੈਲ ਤੋਂ ਲਾਗੂ ਹੋ ਜਾਵੇਗਾ। ਬੀਜਿੰਗ ਨੇ ਅਮਰੀਕੀ ਟੈਰਿਫ ਦੀ ਆਲੋਚਨਾ ਕਰਦੇ ਹੋਏ ਇਸ ਨੂੰ ਧੱਕੇਸ਼ਾਹੀ ਵਾਲਾ ਕਦਮ ਕਰਾਰ ਦਿੱਤਾ।

ਵਿੱਤ ਮੰਤਰਾਲਾ ਨੇ ਕਿਹਾ ਕਿ ਅਮਰੀਕਾ ਦਾ ਕਦਮ ਅੰਤਰਰਾਸ਼ਟਰੀ ਵਪਾਰ ਨਿਯਮਾਂ ਦੀ ਉਲੰਘਣਾ ਹੈ ਅਤੇ ਇਹ ਚੀਨ ਦੇ ਜਾਇਜ਼ ਅਧਿਕਾਰਾਂ ਅਤੇ ਹਿੱਤਾਂ ਨੂੰ ਗੰਭੀਰਤਾ ਨਾਲ ਨੁਕਸਾਨ ਪਹੁੰਚਾਉਂਦਾ ਹੈ। ਉਥੇ ਹੀ, ਟਰੰਪ ਵਲੋਂ ਸ਼ੁਰੂ ਕੀਤੀ ਗਈ ਟਰੇਡ ਵਾਰ ਕਾਰਨ ਮੰਦੀ ਦੀ ਚਿੰਤਾ ਵਧੀ ਹੈ, ਜਿਸ ਦੇ ਮੱਦੇਨਜ਼ਰ ਦੁਨੀਆ ਭਰ ਦੇ ਸ਼ੇਅਰਾਂ ਵਿਚ ਭਾਰੀ ਵਿਕਵਾਲੀ ਹੋਈ ਹੈ।

ਭਾਰਤ ਸਮੇਤ ਏਸ਼ੀਆ ਦੇ ਹੋਰ ਬਾਜ਼ਾਰਾਂ ਦੇ ਨਾਲ-ਨਾਲ ਯੂਰਪੀਅਨ ਸਟਾਕ ਮਾਰਕੀਟ ਵਿਚ 4 ਫੀਸਦੀ ਦੀ ਗਿਰਾਵਟ ਦੇਖੀ ਗਈ, ਉਥੇ ਹੀ, ਅਮਰੀਕੀ ਬਾਜ਼ਾਰ ਦਾ ਡਾਓ ਫਿਊਚਰਜ਼ ਲਗਾਤਾਰ ਦੂਜੇ ਦਿਨ 1,100 ਅੰਕ ਫਿਸਲ ਗਿਆ। ਭਾਰਤੀ ਸ਼ੇਅਰ ਬਾਜ਼ਾਰ ਵਿਚ ਇੱਕ ਹੀ ਦਿਨ ਵਿਚ ਨਿਵੇਸ਼ਕਾਂ ਨੂੰ 9.5 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link