12.62C Vancouver
ADS

Sep 6, 2024 6:02 PM - The Canadian Press

ਚੀਨ ਨੇ ਈਵੀ, ਐਲੂਮੀਨੀਅਮ ਅਤੇ ਸਟੀਲ ਟੈਰਿਫ ਨੂੰ ਲੈ ਕੇ ਕੈਨੇਡਾ ਦੇ ਖਿਲਾਫ ਡਬਲਯੂ.ਟੀ.ਓ. ਦੀ ਕੀਤੀ ਸ਼ਿਕਾਇਤ

Share On
china-launches-wto-complaint-against-canada-over-ev-aluminum-and-steel-tariffs
China responded this week by launching an anti-dumping investigation into Canadian canola imports and vowed to defend the "legitimate rights and interests of Chinese companies." (Photo: The Canadian Press)

ਕੈਨੇਡਾ ਵਲੋਂ ਚਾਈਨਜ਼ ਇਲੈਕਟ੍ਰਿਕ ਵ੍ਹੀਕਲਸ, ਸਟੀਲ ਅਤੇ ਐਲੂਮੀਨੀਅਮ ’ਤੇ ਭਾਰੀ ਭਰਕਮ ਟੈਰਿਫਸ ਲਗਾਏ ਜਾਣ ਦੀ ਘੋਸ਼ਣਾ ਖਿਲਾਫ ਚੀਨ ਨੇ ਵਿਸ਼ਵ ਵਪਾਰ ਸੰਗਠਨ ਦਾ ਦਰਵਾਜ਼ਾ ਖੜ੍ਹਕਾਇਆ ਹੈ। ਉਸ ਦੇ ਵਣਜ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਇਸ ਦੀ ਜਾਣਕਾਰੀ ਦਿੱਤੀ। ਚੀਨ ਨੇ ਕਿਹਾ ਕਿ ਉਸ ਨੇ ਡਬਲਿਊ. ਟੀ. ਓ. ਵਿਚ ਇਸ ਮੁੱਦੇ ’ਤੇ ਕੈਨੇਡਾ ਨਾਲ ਗੱਲਬਾਤ ਕਰਨ ਦੀ ਮੰਗ ਕੀਤੀ ਹੈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਲ ਹੀ ਵਿਚ ਕਿਹਾ ਸੀ ਕਿ ਕੈਨੇਡਾ ਜਲਦ ਹੀ ਚੀਨ ਤੋਂ ਆਉਣ ਵਾਲੇ ਇਲੈਕਟ੍ਰਿਕ ਵਾਹਨ ’ਤੇ 100 ਫੀਸਦੀ ਡਿਊਟੀ ਲਗਾਵੇਗਾ, ਨਾਲ ਹੀ ਚਾਈਨਿਜ਼ ਸਟੀਲ ਅਤੇ ਐਲੂਮੀਨੀਅਮ ਉਤਪਾਦ ’ਤੇ ਵੀ ਟੈਰਿਫ ਵਧਾ ਕੇ 25 ਫੀਸਦੀ ਕੀਤਾ ਜਾਵੇਗਾ।

ਬੀਜਿੰਗ ਨੇ ਕਿਹਾ ਕਿ ਇਹ ਡਬਲਿਊ ਟੀ.ਓ. ਦੇ ਨਿਯਮਾਂ ਦੀ ਉਲੰਘਣਾ ਹੈ ਤੇ ਕੈਨੇਡਾ ਨੂੰ ਤੁਰੰਤ ਆਪਣੀ ਗਲਤੀ ਸੁਧਾਰਨੀ ਚਾਹੀਦੀ ਹੈ।

ਗੌਰਤਲਬ ਹੈ ਕਿ ਡਬਲਿਊ ਟੀ.ਓ. ਵਿਚ ਚੀਨ ਨੇ ਇਹ ਪਹੁੰਚ ਉਸ ਸਮੇਂ ਕੀਤੀ ਹੈ ਜਦੋਂ ਉਸ ਨੇ ਕੈਨੇਡੀਅਨ ਕੈਨੋਲਾ ਆਯਾਤ ਖਿਲਾਫ ਐਂਟੀ ਡੰਪਿੰਗ ਜਾਂਚ ਸ਼ੁਰੂ ਕਰਨ ਦੀ ਧਮਕੀ ਦਿੱਤੀ ਹੈ, ਜਿਸ ਕਾਰਨ ਕੈਨੇਡੀਅਨ ਕੈਨੋਲਾ ਕਿਸਾਨ ਅਤੇ ਇੰਡਸਟਰੀ ਚਿੰਤਤ ਹਨ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link