18.06C Vancouver
ADS

Feb 12, 2020 6:58 PM -

ਚੀਨ ਵਿੱਚ ਨਵੇਂ ਵਾਇਰਸ ਨਾਲ ਪੀੜਤ ਵਿਅਕਤੀਆਂ ਦੀ ਗਿਣਤੀ ਵਿੱਚ ਕਟੌਤੀ, ਮਰਨ ਵਾਲਿਆਂ ਦੀ ਗਿਣਤੀ ਹੁਣ 1,100 ਤੋਂ ਵੱਧ

Share On
chinas-new-virus-cases-fall-again-deaths-now-exceed-1-100
In this illustration provided by the Centers for Disease Control and Prevention (CDC) in January 2020 shows the COVID-19. THE CANADIAN PRESS/AP-CDC via AP, File

ਚੀਨ ਵਿੱਚ ਕੋਵਿਡ-19 (COVID-19) ਦੇ ਨਵੇਂ ਅੰਕੜੇ ਇਸ ਗੱਲ ਵੱਲ ਇਸ਼ਾਰਾ ਕਰਦੇ ਹਨ ਕਿ ਇਸ ਵਾਇਰਸ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ ਵਿੱਚ ਲਗਾਤਾਰ ਦੂਸਰੇ ਦਿਨ ਕਟੌਤੀ ਆਈ ਹੈ ਜਿਸ ਨਾਲ ਇੱਕ ਵਾਰ ਫਿਰ ਇਸ ਸਿਹਤ ਸੰਕਟ ਉੱਤੇ ਕਾਬੂ ਪਾ ਸਕਣ ਦੀ ਉਮੀਦ ਜਾਗੀ ਹੈ।

ਚੀਨ ਦੇ ਸਿਹਤ ਅਧਿਕਾਰੀਆਂ ਮੁਤਾਬਕ ਹੁਣ ਤੱਕ ਇਸ ਵਾਇਰਸ ਨਾਲ 45,000 ਵਿਅਕਤੀ ਪ੍ਰਭਾਵਿਤ ਹੋ ਚੁੱਕੇ ਹਨ ਅਤੇ 1,100 ਤੋਂ ਵੱਧ ਜਾਨਾਂ ਜਾ ਚੁੱਕੀਆਂ ਹਨ।

ਜਪਾਨ ਦੇ ਤੱਟ ਤੇ ਕੁਆਰੰਟੀਨ ਕੀਤੇ ਗਏ ਡਾਇਮੰਡ ਪ੍ਰਿੰਸੈਸ ਸਮੁੰਦਰੀ ਜਹਾਜ਼ ਤੇ ਕੋਵਿਡ-19 ਦੇ 39 ਨਵੇਂ ਕੇਸ ਉੱਭਰ ਕੇ ਸਾਹਮਣੇ ਆਏ ਹਨ ਪਰ ਇਹ ਗੱਲ ਫਿਲਹਾਲ ਸਪੱਸ਼ਟ ਨਹੀਂ ਹੈ ਕਿ ਪੀੜਤ ਵਿਅਕਤੀਆਂ ਵਿੱਚੋਂ ਕੋਈ ਕਨੇਡੀਅਨ ਹੈ ਜਾਂ ਨਹੀਂ।

ਓਂਟੇਰੀਓ ਦੇ ਵਿੱਚ ਵਾਇਰਸ ਲਈ ਤੀਸਰੇ ਵਿਅਕਤੀ ਤੇ ਕੀਤੇ ਗਏ ਟੈਸਟ ਦੋ ਵਾਰ ਨੈਗੇਟਿਵ ਆਏ ਹਨ ਅਤੇ ਹੁਣ ਉਸ ਤੋਂ ਇਨਫੈਕਸ਼ਨ ਦਾ ਖ਼ਤਰਾ ਨਹੀਂ ਹੈ।

ਅਪਰੈਲ ਦੇ ਵਿੱਚ ਹੋਣ ਵਾਲੀ ਚਾਈਨੀਜ਼ ਗ੍ਰੈਂਡ ਪ੍ਰੀ (The Chinese Grand Prix) ਨੂੰ ਵੀ ਨਵੇਂ ਵਾਇਰਸ ਕਾਰਨ ਪੋਸਟਪੋਨ ਕਰ ਦਿੱਤਾ ਗਿਆ ਹੈ।

ਫਾਰਮੂਲਾ ਵਨ (Formula One) ਦਾ ਕਹਿਣਾ ਹੈ ਕਿ ਸਟਾਫ ਅਤੇ ਰੇਸ ਵਿਚ ਹਿੱਸਾ ਲੈਣ ਵਾਲੇ ਡਰਾਈਵਰਾਂ ਅਤੇ ਦਰਸ਼ਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਅਜਿਹਾ ਕੀਤਾ ਗਿਆ ਹੈ। ਵਾਇਰਸ ਕਾਰਨ ਰੱਦ ਕਰ ਦਿੱਤੇ ਗਏ ਹੋਰ ਸਮਾਗਮਾਂ ਵਿੱਚ ਓਲੰਪਿਕ ਦੇ ਕੁਆਲੀਫਾਇੰਗ ਇਵੈਂਟ ਅਤੇ ਗੋਲਫ ਟੂਰਨਾਮੈਂਟ ਸ਼ਾਮਲ ਹਨ।

ਪਰ ਟੋਕੀਓ ਵਿੱਚ ਹੋਣ ਜਾ ਰਹੀਆਂ ਓਲੰਪਿਕ ਖੇਡਾਂ ਦੇ ਆਯੋਜਕਾਂ ਦਾ ਕਹਿਣਾ ਹੈ ਕਿ ਖੇਡਾਂ 24 ਜੁਲਾਈ ਦੀ ਨਿਰਧਾਰਤ ਤਰੀਕ ਨੂੰ ਸ਼ੁਰੂ ਹੋਣਗੀਆਂ।


Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link