18.42C Vancouver
ADS

Jun 11, 2024 3:37 PM - The Associated Press

ਚੀਨ ਦੇ ਜਿਲਿਨ ਸ਼ਹਿਰ ਦੀ ਇੱਕ ਪਬਲਿਕ ਪਾਰਕ ਵਿਚ 4 ਯੂਨੀਵਰਸਿਟੀ ਟਿਊਟਰ ’ਤੇ ਹੋਇਆ ਹਮਲਾ

Share On
chinese-police-say-man-under-arrest-in-stabbing-of-us-college-instructors
Jilin city police said a 55-year old man surnamed Cui was walking in a public park when he had bumped into a foreigner. (Photo: The Canadian Press)

ਚੀਨ ਦੇ ਜਿਲਿਨ ਸ਼ਹਿਰ ਦੀ ਇੱਕ ਪਬਲਿਕ ਪਾਰਕ ਵਿਚ ਅਮਰੀਕਾ ਦੇ 4 ਯੂਨੀਵਰਸਿਟੀ ਟਿਊਟਰ ’ਤੇ ਚਾਕੂ ਨਾਲ ਹਮਲਾ ਹੋਇਆ ਹੈ। ਪੁਲਿਸ ਨੇ ਇਸ ਮਾਮਲੇ ਵਿਚ 55 ਸਾਲਾ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ।

ਚੀਨ ਦੀ ਵਿਦੇਸ਼ੀ ਮੰਤਰਾਲੇ ਨੇ ਕਿਹਾ ਕਿ ਜ਼ਖਮੀਆਂ ਵਿਚੋਂ ਕਿਸੇ ਦੀ ਵੀ ਹਾਲਤ ਖਤਰੇ ਵਿਚ ਨਹੀਂ। ਪੁਲਿਸ ਨੇ ਕਿਹਾ ਕਿ ਮੁਲਜ਼ਮ ਦੀ ਪਹਿਲਾਂ ਇੱਕ ਅਮਰੀਕਨ ਨਾਲ ਬਹਿਸ ਹੋਈ ਅਤੇ ਇਸ ਦੌਰਾਨ ਉਸ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਆਏ ਤਿੰਨ ਹੋਰਾਂ ’ਤੇ ਵੀ ਚਾਕੂ ਨਾਲ ਹਮਲਾ ਕਰ ਦਿੱਤਾ।

ਅਮਰੀਕੀ ਅਧਿਆਪਕ ਚੀਨ ਦੀ ਬੇਹੁਆ ਯੂਨੀਵਰਸਿਟੀ ਨਾਲ ਇੱਕ ਪਾਰਟਨਰਸ਼ਿਪ ਪ੍ਰੋਗਰਾਮ ਤਹਿਤ ਉੱਥੇ ਗਏ ਸਨ। ਇਹ ਟੀਚਰਜ਼ ਆਇਓਵਾ ਦੇ ਪ੍ਰਾਈਵੇਟ ਕਾਰਨੇਲ ਕਾਲਜ ਦੇ ਹਨ। ਅਮਰੀਕਾ ਨੇ ਕਿਹਾ ਕਿ ਉਹ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ।

ਗੌਰਤਲਬ ਹੈ ਕਿ ਚੀਨ ਦੁਨੀਆ ਦੇ ਉਨ੍ਹਾਂ ਦੇਸ਼ਾਂ ਵਿਚ ਸ਼ਾਮਲ ਹੈ ਜਿੱਥੇ ਹਿੰਸਕ ਅਪਰਾਧ ਦੀ ਦਰ ਘੱਟ ਹੈ। ਇੱਥੇ ਬੰਦੂਕਾਂ ਦੀ ਵਰਤੋਂ ਨੂੰ ਲੈ ਕੇ ਸਖਤ ਨਿਯਮ ਹਨ।

ਹਾਲਾਂਕਿ, ਚੀਨ ਵਿਚ ਸਕੂਲਾਂ, ਹਸਪਤਾਲਾਂ ਅਤੇ ਪਾਰਕਾਂ ਵਰਗੀਆਂ ਜਨਤਕ ਥਾਵਾਂ ’ਤੇ ਕਈ ਵਾਰ ਚਾਕੂ ਮਾਰਨ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਮਈ ਵਿਚ ਯੂਨਾਨ ਸੂਬੇ ਦੇ ਇਕ ਹਸਪਤਾਲ ਵਿਚ ਹੋਏ ਹਮਲੇ ਵਿਚ ਦੋ ਲੋਕਾਂ ਦੀ ਮੌਤ ਹੋਈ ਸੀ ਅਤੇ 21 ਜ਼ਖਮੀ ਹੋਏ ਸਨ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link