19.17C Vancouver
ADS

Jan 5, 2026 1:50 PM - Connect Newsroom - Ramandeep Kaur with files from The Canadian Press

ਯੂਕਰੇਨੀ ਰਾਸ਼ਟਰਪਤੀ ਜ਼ੇਲੇਨਸਕੀ ਨੇ ਕ੍ਰਿਸਟੀਆ ਫ੍ਰੀਲੈਂਡ ਨੂੰ ਆਰਥਿਕ ਸਲਾਹਕਾਰ ਕੀਤਾ ਨਿਯੁਕਤ

Share On
chrystia-freeland-appointed-economic-adviser-to-ukrainian-president
Former deputy prime minister Chrystia Freeland speaks at a public event in Toronto. (Photo: The Canadian Press)

ਕੈਨੇਡਾ ਦੀ ਸਾਬਕਾ ਸੰਘੀ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਆਪਣਾ ਆਰਥਿਕ ਵਿਕਾਸ ਸਲਾਹਕਾਰ ਨਿਯੁਕਤ ਕੀਤਾ ਹੈ। ਫ੍ਰੀਲੈਂਡ ਇਹ ਸੇਵਾਵਾਂ ਫ੍ਰੀਲਾਂਸ ਦੇ ਆਧਾਰ 'ਤੇ ਨਿਭਾਉਣਗੇ।

ਰਾਸ਼ਟਰਪਤੀ ਜ਼ੇਲੇਨਸਕੀ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿਚ ਇਸ ਦਾ ਐਲਾਨ ਕੀਤਾ, ਉਨ੍ਹਾਂ ਕਿਹਾ ਕਿ ਯੂਕਰੇਨ ਨੂੰ ਆਪਣੀ ਅੰਦਰੂਨੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਅਤੇ ਕ੍ਰਿਸਟੀਆ ਫ੍ਰੀਲੈਂਡ ਇਨ੍ਹਾਂ ਮਾਮਲਿਆਂ ਵਿਚ ਬਹੁਤ ਨਿਪੁੰਨ ਹਨ ਅਤੇ ਉਨ੍ਹਾਂ ਕੋਲ ਨਿਵੇਸ਼ ਨੂੰ ਆਕਰਸ਼ਿਤ ਕਰਨ ਤੇ ਆਰਥਿਕ ਤਬਦੀਲੀਆਂ ਲਾਗੂ ਕਰਨ ਦਾ ਲੰਮਾ ਤਜਰਬਾ ਹੈ।

ਗੌਰਤਲਬ ਹੈ ਕਿ ਫ੍ਰੀਲੈਂਡ ਖੁਦ ਵੀ ਯੂਕਰੇਨ ਪਿਛੋਕੜ ਦੇ ਹਨ, ਜਸਟਿਨ ਟਰੂਡੋ ਦੀ ਸਰਕਾਰ ਵਿਚ ਉਹ ਕੈਬਨਿਟ ਮੰਤਰੀ ਅਤੇ ਡਿਪਟੀ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। ਹਾਲ ਹੀ ਵਿਚ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਉਨ੍ਹਾਂ ਨੂੰ ਯੂਕਰੇਨ ਦੇ ਮੁੜ ਨਿਰਮਾਣ ਲਈ ਕੈਨੇਡਾ ਦਾ ਵਿਸ਼ੇਸ਼ ਪ੍ਰਤੀਨਿਧੀ ਨਿਯੁਕਤ ਕੀਤਾ ਸੀ।

ਉਨ੍ਹਾਂ ਸਤੰਬਰ ਵਿਚ ਕੈਬਨਿਟ ਤੋਂ ਅਸਤੀਫਾ ਦਿੱਤਾ ਸੀ ਪਰ ਉਹ ਅਜੇ ਵੀ ਟੋਰੌਂਟੋ ਖੇਤਰ ਵਿਚ ਯੂਨੀਵਰਸਿਟੀ-ਰੋਜ਼ਡੇਲ ਸੀਟ ਤੋਂ ਐਮ.ਪੀ. ਵਜੋਂ ਸੇਵਾ ਨਿਭਾ ਰਹੇ ਹਨ। 57 ਸਾਲਾ ਫ੍ਰੀਲੈਂਡ ਦੀ ਨਿਯੁਕਤੀ ਰਾਸ਼ਟਰਪਤੀ ਜ਼ੇਲੇਨਸਕੀ ਦੇ ਦਫ਼ਤਰ ਵਿਚ ਕੀਤੇ ਜਾ ਰਹੇ ਨਵੇਂ ਫੇਰਬਦਲ ਦਾ ਸਭ ਤੋਂ ਤਾਜ਼ਾ ਕਦਮ ਹੈ।

Latest news

burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
trump-says-talks-with-modi-at-g7-summit-were-productive-highlights-india-u-s-partnership
Punjabi

ਫਰਾਂਸ 'ਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐਮ.ਮੋਦੀ ਨਾਲ ਬਹੁਤ ਹੀ ਵਧੀਆ ਅਤੇ ਸਾਰਥਕ ਚਰਚਾ ਹੋਈ:ਟਰੰਪ

ਫਰਾਂਸ ਵਿੱਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੀ ਖੁੱਲ੍ਹ ਕੇ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ‘ਤੇ ਕੋਈ ਹਮਲਾ ਹੁੰਦਾ ਹੈ ਤਾਂ ਅਮਰੀਕਾ ਉਸ ਦੀ ਮਦਦ ਲਈ ਅੱਗੇ ਆਵੇਗਾ।
canadas-population-declines-slightly-in-first-quarter-of-2026-as-non-permanent-resident-numbers-fall
Punjabi

2026 ਦੀ ਪਹਿਲੀ ਤਿਮਾਹੀ ਵਿੱਚ ਕੈਨੇਡਾ ਦੀ ਆਬਾਦੀ ਵਿੱਚ ਦਰਜ ਕੀਤੀ ਗਈ ਗਿਰਾਵਟ

ਕੈਨੇਡਾ ਸਰਕਾਰ ਵਲੋਂ ਗੈਰ-ਸਥਾਈ ਨਿਵਾਸੀਆਂ ਦੀ ਗਿਣਤੀ ਵਿਚ ਕੀਤੀ ਗਈ ਕਮੀ ਸਦਕਾ ਇਸ ਸਾਲ ਦੇ ਪਹਿਲੇ ਤਿਮਾਹੀ ਵਿਚ ਦੇਸ਼ ਦੀ ਆਬਾਦੀ ਵਿਚ 0.1 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ। ਸਟੈਟਿਸਟਿਕਸ ਵਿਭਾਗ ਨੇ 1 ਅਪ੍ਰੈਲ ਤੱਕ ਕੈਨੇਡਾ ਦੀ population ਲਗਭਗ 41.4 ਮਿਲੀਅਨ ਹੋਣ ਦਾ ਅਨੁਮਾਨ ਲਗਾਇਆ ਹੈ, ਜੋ ਕਿ ਇਸ ਤੋਂ ਪਿਛਲੇ ਤਿਮਾਹੀ ਦੇ ਮੁਕਾਬਲੇ 55,025 ਲੋਕਾਂ ਦੀ ਗਿਰਾਵਟ ਹੈ ਪਰ ਏਜੰਸੀ ਨੇ ਕਿਹਾ ਕਿ ਉਸ ਦਾ ਅਨੁਮਾਨ ਅਜੇ ਸ਼ੁਰੂਆਤੀ ਹੈ ਅਤੇ ਸਤੰਬਰ ਵਿਚ ਨਵਾਂ ਡੇਟਾ ਅਪਡੇਟ ਕੀਤਾ ਜਾਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link