13.79C Vancouver
ADS

Apr 8, 2020 8:28 PM -

ਕ੍ਰਿਸਟੀਆ ਫਰੀਲੈਂਡ: ਕੈਨੇਡਾ ਤੇ ਅਮਰੀਕਾ ਦੇ ਸੰਬੰਧਾਂ ਨੂੰ "ਵਧੇਰੇ ਬਾਗ਼ਬਾਨੀ" ਦੀ ਲੋੜ, ਤਾਂ ਜੋ ਸਪਲਾਈ ਲਾਈਨਾਂ 'ਚ ਨਾ ਪਵੇ ਵਿਘਨ

Share On
chrystia-freeland-canadas-ties-with-the-us-need-constant-gardening-to-keep-supply-lines-open
Deputy Prime Minister and Minister of Intergovernmental Affairs Chrystia Freeland listens to a speaker during a news conference in Ottawa, Tuesday April 7, 2020. The day after Prime Minister Justin Trudeau's wife was revealed to have COVID-19, cabinet agreed that Deputy Prime Minister Chrystia Freeland should be next in line if Trudeau were unable to perform his duties. THE CANADIAN PRESS/Adrian Wyld

ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਦਾ ਕਹਿਣਾ ਹੈ ਕਿ ਕੈਨੇਡਾ ਦੇ ਅਮਰੀਕਾ ਨਾਲ ਸੰਬੰਧ ਹਮੇਸ਼ਾ ਤੋਂ ਹੀ ਧਿਆਨ ਰੱਖਣ ਦੀ ਮੰਗ ਕਰਦੇ ਰਹੇ ਹਨ, ਪਰ ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਸੰਬੰਧਾਂ ਨੂੰ 'constant gardening' ਯਾਨੀ ਕਿ ਵਧੇਰੇ ਬਾਗਬਾਨੀ ਦੀ ਲੋੜ ਪਵੇਗੀ, ਤਾਂ ਜੋ ਸਪਲਾਈ ਲਾਈਨਾਂ 'ਚ ਕੋਈ ਵਿਘਨ ਨਾ ਪਵੇ।

ਉਨ੍ਹਾਂ ਜੋਰ ਦਿੰਦਿਆਂ ਕਿਹਾ ਕਿ, ਕਨੇਡੀਅਨ ਡਿਪਲੋਮੈਟ ਵਾਰ-ਵਾਰ ਇਹ ਗੱਲ ਦੋਹਰਾ ਰਹੇ ਹਨ ਕਿ ਅਮਰੀਕਾ ਨੂੰ ਵੀ ਕੈਨੇਡਾ ਦੀ ਉੰਨੀ ਹੀ ਲੋੜ ਹੈ ਜਿੰਨੀ ਕਿ ਕੈਨੇਡਾ ਨੂੰ ਅਮਰੀਕਾ ਦੀ ਹੈ।

ਅੱਜ ਅਮਰੀਕਾ ਵੱਲੋਂ ਕੁਝ ਡਰਾਫਟ ਨਿਯਮ ਲਾਗੂ ਕੀਤੇ ਗਏ ਹਨ, ਜਿਸਦੇ ਅਨੁਸਾਰ ਅਮਰੀਕੀ ਕੰਪਨੀਆਂ ਨੂੰ ਆਪਣੇ ਵਿਦੇਸ਼ੀ ਕਲਾਇੰਟਸ ਦੇ ਮੌਜੂਦਾ ਆਰਡਰਾਂ ਨੂੰ ਪੂਰਾ ਕਰਨ ਦਾ ਮੌਕਾ ਦਿੱਤਾ ਜਾਵੇਗਾ, ਪਰ ਇਹ ਉਦੋਂ ਹੀ ਹੋ ਸਕੇਗਾ ਜਦ ਉਨ੍ਹਾਂ ਦੀ 80% ਘਰੇਲੂ ਪ੍ਰੋਡਕਸ਼ਨ ਪਿਛਲੇ 12 ਮਹੀਨੇ ਦੇ ਦੌਰਾਨ ਅਮਰੀਕਾ 'ਚ ਸਪਲਾਈ ਕੀਤੀ ਗਈ ਹੋਵੇ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link