19.33C Vancouver
ADS

Jan 9, 2026 2:32 PM - Connect Newsroom - Ramandeep Kaur with files from The Canadian Press

ਕੈਨੇਡਾ ਦੀ ਸਾਬਕਾ ਵਿੱਤ ਮੰਤਰੀ ਨੇ ਮੈਂਬਰ ਪਾਰਲੀਮੈਂਟ ਵਜੋਂ ਦਿੱਤਾ ਅਸਤੀਫਾ

Share On
chrystia-freeland-formally-resigns-as-mp-triggering-toronto-byelection
Former Liberal MP Chrystia Freeland speaks at a public event in Ottawa prior to her resignation from Parliament. (Photo: The Canadian Press)

ਕੈਨੇਡਾ ਦੀ ਸਾਬਕਾ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਅੱਜ ਅਧਿਕਾਰਤ ਤੌਰ 'ਤੇ ਮੈਂਬਰ ਪਾਰਲੀਮੈਂਟ ਵਜੋਂ ਅਸਤੀਫਾ ਦੇ ਦਿੱਤਾ ਹੈ। ਉਹ ਹੁਣ ਯੂਕਰੇਨ ਦੀ ਸਰਕਾਰ ਨੂੰ ਸਲਾਹਕਾਰ ਵਜੋਂ ਆਪਣੀਆਂ ਸੇਵਾਵਾਂ ਦੇਣਗੇ।ਫ੍ਰੀਲੈਂਡ ਦੇ ਅਸਤੀਫੇ ਤੋਂ ਬਾਅਦ ਹਾਊਸ ਔਫ ਕਾਮਨਜ਼ ਵਿਚ ਲਿਬਰਲ ਪਾਰਟੀ ਕੋਲ ਹੁਣ 170 ਸੀਟਾਂ ਰਹਿ ਗਈਆਂ ਹਨ, ਜਦੋਂ ਕਿ ਵਿਰੋਧੀ ਧਿਰਾਂ ਕੋਲ ਕੁੱਲ 172 ਸੀਟਾਂ ਹਨ। ਇਸ ਵੇਲੇ ਕੰਜ਼ਰਵੇਟਿਵ ਕੋਲ 142, ਬਲਾਕ ਕਿਊਬੈਕਵਾ ਕੋਲ 22, ਐਨ.ਡੀ.ਪੀ. ਕੋਲ 7 ਅਤੇ ਗ੍ਰੀਨ ਪਾਰਟੀ ਕੋਲ ਇੱਕ ਸੀਟ ਹੈ।

ਹਾਲਾਂਕਿ, ਪਿਛਲੇ ਸਾਲ ਦੋ ਕੰਜ਼ਰਵੇਟਿਵ ਐਮ.ਪੀ. ਦੇ ਲਿਬਰਲ ਪਾਰਟੀ ਵਿਚ ਸ਼ਾਮਲ ਹੋਣ ਨਾਲ ਸਰਕਾਰ ਨੂੰ ਰਾਹਤ ਮਿਲੀ ਸੀ ਪਰ ਫ੍ਰੀਲੈਂਡ ਦੀ ਵਿਦਾਇਗੀ ਤੋਂ ਬਾਅਦ ਸਰਕਾਰ ਮੁੜ ਬਹੁਮਤ ਤੋਂ ਦੋ ਸੀਟਾਂ ਪਿੱਛੇ ਆ ਗਈ ਹੈ। ਫ੍ਰੀਲੈਂਡ ਪਿਛਲੇ ਇੱਕ ਦਹਾਕੇ ਤੋਂ ਟੋਰਾਂਟੋ ਦੀ ਯੂਨੀਵਰਸਿਟੀ-ਰੋਜ਼ਡੇਲ ਸੀਟ ਦੀ ਨੁਮਾਇੰਦਗੀ ਕਰ ਰਹੇ ਸਨ।

ਕੈਨੇਡਾ ਇਲੈਕਸ਼ਨ ਐਕਟ ਅਨੁਸਾਰ, ਸਪੀਕਰ ਨੂੰ ਖਾਲੀ ਸੀਟ ਦੀ ਸੂਚਨਾ ਮਿਲਣ ਤੋਂ ਬਾਅਦ 11 ਤੋਂ 180 ਦਿਨਾਂ ਦੇ ਅੰਦਰ ਚੋਣ ਕਰਵਾਉਣਾ ਲਾਜ਼ਮੀ ਹੈ। ਇਸ ਅਨੁਸਾਰ, ਜ਼ਿਮਨੀ ਚੋਣ ਦੀ ਪਹਿਲੀ ਸੰਭਾਵਨਾ ਮਾਰਚ ਵਿਚ ਬਣਦੀ ਹੈ। ਗੌਰਤਲਬ ਹੈ ਕਿ ਕ੍ਰਿਸਟੀਆ ਫ੍ਰੀਲੈਂਡ ਨੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਿੱਤ ਮੰਤਰੀ ਅਤੇ ਡਿਪਟੀ-ਪ੍ਰਧਾਨ ਮੰਤਰੀ ਵਰਗੇ ਅਹਿਮ ਅਹੁਦੇ ਸੰਭਾਲੇ ਸਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link