16.47C Vancouver
ADS

Sep 13, 2022 10:17 PM - Connect News

ਸਰੀ 'ਚ ਤਿਆਰੀ ਹੋ ਰਹੀ ਇੱਕ ਨਵੀਂ ਕਬੱਡੀ ਫੈਸਿਲਟੀ, ਮੇਅਰ ਡੱਗ ਮੈਕੱਲਮ ਨੇ ਟੀਮ ਸਮੇਤ ਮਿੱਟੀ ਪੱਟ ਨਿਰਮਾਣ ਅਰੰਭਿਆ

Share On
city-breaks-ground-on-north-surrey-outdoor-sport-complex
The City of Surrey has begun work on a new outdoor sport and cultural venue in North Surrey, which will be able to host the sport of Kabaddi as well as community events and concerts. (Photo - City of Surrey)

ਸਰੀ ਦੇ ਵਿੱਚ ਇੱਕ ਹੋਰ ਕਬੱਡੀ ਫੈਸਿਲਟੀ ਤਿਆਰ ਹੋਣ ਜਾ ਰਹੀ ਹੈ।

ਇਹ ਕਬੱਡੀ ਗਰਾਊਂਡ ਵੌਲੀ ਇਲਾਕੇ 'ਚ ਬਣਨ ਜਾ ਰਹੇ ਹਨ।

ਇਸ ਸੰਬੰਧੀ ਅੱਜ ਸਿਟੀ ਆਫ ਸਰੀ ਵੱਲੋਂ ਇੱਕ ਇਕੱਤਰਤਾ ਕੀਤੀ ਗਈ ਅਤੇ ਫੈਸਿਲਿਟੀ 'ਤੇ ਕੰਮ ਸ਼ੁਰੂ ਹੋਣ ਸੰਬੰਧੀ ਮਿੱਟੀ ਪੱਟਣ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ।

ਸਿਟੀ ਆਫ ਸਰੀ ਦਾ ਕਹਿਣਾ ਹੈ ਕਿ ਨੌਰਥ ਸਰੀ ਆਊਟਡੋਰ ਸਪੋਰਟਸ ਕੰਪਲੈਕਸ ਤਿਆਰ ਕੀਤਾ ਜਾ ਰਿਹਾ ਹੈ।

ਇਸ ਜਗ੍ਹਾ 'ਤੇ ਨਾ ਸਿਰਫ ਕੱਬਡੀ ਖੇਡੀ ਜਾ ਸਕੇਗੀ ਬਲਕਿ ਇਸ ਜਗ੍ਹਾ ਦੀ ਵਰਤੋਂ ਕਮਿਊਨਿਟੀ ਈਵੈਂਟਸ ਅਤੇ ਕੌਂਸਰਟਸ ਲਈ ਵੀ ਕੀਤੀ ਜਾ ਸਕੇਗੀ।

ਇਸ ਫੈਸਿਲਟੀ ਦਾ ਬਜਟ ਕਰੀਬ $3.7 ਮਿਲੀਅਨ ਹੈ।

ਇਸ ਫੈਸਿਲਟੀ 'ਚ ਇੱਕ ਗਰਾਸ ਫੀਲਡ, ਬਲੀਚਰਸ ਅਤੇ ਫੀਲਡਹਾਊਸ ਤਿਆਰ ਕੀਤਾ ਜਾਵੇਗਾ।

ਇਹ ਫੈਸਿਲਟੀ 126 ਸਟ੍ਰੀਟ ਅਤੇ 110 ਐਵੀਨਿਊ ਦੇ ਇਲਾਕੇ 'ਚ ਤਿਆਰ ਹੋ ਰਹੀ ਹੈ।

ਇਹ ਫੈਸਿਲਟੀ ਸਕੌਟ ਰੋਡ ਸਕਾਈਟਰੇਨ ਸਟੇਸ਼ਨ ਦੇ ਕਾਫੀ ਨਜਦੀਕ ਹੈ।

ਅੱਜ ਸਵੇਰ ਕਰੀਬ 10.30 ਵਜੇ ਇਸ ਸੰਬੰਧੀ ਵੇਰਵੇ ਸਾਂਝੇ ਕਰਨ ਲਈ ਸਿਟੀ ਆਫ ਸਰੀ ਦੀ ਟੀਮ ਮੌਕੇ 'ਤੇ ਮੌਜੂਦ ਸੀ।

ਅੱਜ ਮੇਅਰ ਡਗ ਮੈਕੱਲਮ ਤੋਂ ਇਲਾਵਾ ਕਾਊਂਸਲਰ ਮਨਦੀਪ ਨਾਗਰਾ, ਕਾਊਂਸਲਰ ਲੌਰੀ ਗੁਐਰਾ, ਕਾਊਂਸਲਰ ਐਲੀਸਨ ਪੈਟਨ ਅਤੇ ਕਾਊਂਸਲਰ ਬ੍ਰੈਂਡਾ ਲੌਕ ਵੀ ਮੌਜੂਦ ਸਨ।

ਮੇਅਰ ਡਗ ਮੈਕੱਲਮ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਨੌਰਥ ਸਰੀ ਆਊਟਡੋਰ ਸਪੋਰਟ ਕੰਪਲੈਕਸ 'ਤੇ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link