13.53C Vancouver
ADS

Oct 31, 2023 6:46 PM - The Canadian Press

ਸਿਟੀ ਆਫ਼ ਸਰੀ ਵੱਲੋਂ ਲੱਭੀ ਜਾ ਰਹੀ ਟਰੱਕ ਪਾਰਕਿੰਗ ਲਈ ਜ਼ਮੀਨ

Share On
city-of-surrey-seeks-land-for-truck-parking
Mayor Brenda Locke said on this occasion that the problem of large truck parking in Surrey is almost a decade old.

ਸਿਟੀ ਆਫ਼ ਸਰੀ ਵੱਲੋਂ ਅਜਿਹੇ ਬਿਜ਼ਨਸ ਦੀ ਭਾਲ ਕੀਤੀ ਜਾ ਰਹੀ ਹੈ ਜੋ ਅਪਣੀ ਇੰਡਸਟਰੀਅਲ ਜ਼ਮੀਨ ਲੀਜ਼ ਕਰਨ ਨੂੰ ਤਿਆਰ ਹੋਣ ਅਤੇ ਫਿਰ ਇਸ ਜ਼ਮੀਨ ਨੂੰ ਟਰੱਕ ਪਾਰਕਿੰਗ ਦੀ ਸਹੂਲਤ ਦੇ ਤੌਰ ਤੇ ਇਸਤੇਮਾਲ ਕੀਤਾ ਜਾ ਸਕੇ।

ਬੀਤੇ ਦਿਨ ਸਰੀ ਸਿਟੀ ਕੌਂਸਲ ਦੀ ਮੀਟਿੰਗ ਵਿੱਚ ਕੌਂਸਲ ਨੇ ਸੰਭਾਵੀ ਪਾਰਕਿੰਗ ਆਪਰੇਟਰ ਵਾਸਤੇ ਬੇਨਤੀ ਪ੍ਰਸਤਾਵ ਲਈ ਵੋਟਾਂ ਪਾਈਆਂ।

ਮੇਅਰ ਬਰੈਂਡਾ ਲੌਕ ਦਾ ਇਸ ਮੌਕੇ ਕਹਿਣਾ ਹੈ ਕਿ ਸਰੀ ਵਿੱਚ ਵੱਡੇ ਟਰੱਕ ਪਾਰਕ ਕਰਨ ਦੀ ਸਮੱਸਿਆ ਤਕਰੀਬਨ ਇੱਕ ਦਹਾਕੇ ਪੁਰਾਣੀ ਹੈ।

ਟਰੱਕ ਪਾਰਕ ਕਾਰਨ ਵਾਸਤੇ ਸਹੂਲਤਾਂ ਦੀ ਘਾਟ ਕਾਰਨ ਟਰੱਕਾਂ ਨੂੰ ਸੜਕਾਂ 'ਤੇ ਹੀ ਪਾਰਕ ਕੀਤਾ ਜਾਂਦਾ ਹੈ।

ਹੁਣ ਸਿਟੀ ਸਟਾਫ਼ ਨੂੰ ਤਾਕੀਦ ਕੀਤੀ ਗਈ ਹੈ ਕਿ ਅਜਿਹੀਆਂ ਥਾਵਾਂ ਨੂੰ ਲੱਭਿਆ ਜਾਵੇ ਜਿਨ੍ਹਾਂ ਨੂੰ ਟਰੱਕ ਪਾਰਕਿੰਗ ਵਾਸਤੇ ਇਸਤੇਮਾਲ ਕੀਤਾ ਜਾ ਸਕੇ।

ਮੇਅਰ ਦਾ ਕਹਿਣਾ ਹੈ ਕਿ ਟਰੱਕਾਂ ਦੀ ਬਹੁਤ ਵੱਡੀ ਗਿਣਤੀ ਸਰੀ ਵਿੱਚ ਰਹਿੰਦੀ ਹੈ ਤੇ ਟਰਾਕਿੰਗ ਇੰਡਸਟਰੀ ਸਪਲਾਈ ਚੇਨ ਚੱਲਦੀ ਰੱਖਣ ਵਿੱਚ ਬਹੁਤ ਅਹਿਮ ਯੋਗਦਾਨ ਪਾ ਰਹੀ ਹੈ।

ਕੌਂਸਲਰ ਹੈਰੀ ਬੈਂਸ ਦਾ ਕਹਿਣਾ ਹੈ ਕਿ ਸਰੀ ਵਿੱਚ ਇੰਡਸਟਰੀਅਲ ਲੈਂਡ ਹੋਣ ਦੇ ਬਾਵਜੂਦ ਟਰਾਕਿੰਗ ਇੰਡਸਟਰੀ ਨੂੰ ਮਦਦ ਕਰਨ ਲਈ ਸਿਸਟਮ ਫੇਲ ਰਿਹਾ ਹੈ, ਜਿਸ ਕਰਕੇ ਟਰੱਕਾਂ ਨੂੰ ਮਜਬੂਰੀ ਵੱਸ ਸੜਕਾਂ 'ਤੇ ਪਾਰਕ ਕੀਤਾ ਜਾ ਰਿਹਾ ਹੈ, ਜਿਸ ਕਰਕੇ ਰੌਲੇ ਦੀਆਂ ਸ਼ਿਕਾਇਤਾਂ ਹੁੰਦੀਆਂ ਹਨ।

ਹੁਣ ਸਿਟੀ ਸਟਾਫ਼ ਵੱਲੋਂ ਸੂਬੇ ਦੀ ਸਰਕਾਰ ਵਾਲੀ ਜ਼ਮੀਨ ਨੂੰ ਲੱਭੇ ਜਾਣ ਅਤੇ ਉਸ ਜ਼ਮੀਨ ਨੂੰ ਟਰੱਕ ਪਾਰਕਿੰਗ ਲਈ ਇਸਤੇਮਾਲ ਕਰਨ ਦੀ ਸੰਭਾਵਨਾ ਦੇਖਣ ਵਾਸਤੇ ਬੀ ਸੀ ਟਰਾਂਸਪੋਰਟੇਸ਼ਨ ਫਾਈਨੈਂਸਿੰਗ ਅਥਾਰਟੀ ਨਾਲ ਰਲ ਕੇ ਕੰਮ ਕੀਤਾ ਜਾਵੇਗਾ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link