18.79C Vancouver
ADS

May 20, 2020 5:43 PM -

ਸਿਟੀ ਆਫ ਸਰ੍ਹੀ ਵੱਲੋਂ ਕੈਨੇਡਾ ਡੇ ਦੇ ਖਾਸ ਵਰਚੁਅਲ ਜਸ਼ਨਾਂ ਦਾ ਐਲਾਨ

Share On
city-of-surrey-to-host-virtual-canada-day-celebration
The City of Surrey has announced Surrey Canada Day will be hosted virtually due to the COVID-19 pandemic. Image - The City of Surrey

ਸਿਟੀ ਆਫ ਸਰ੍ਹੀ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਸ ਵਾਰ ਦੇ ਕੈਨੇਡਾ ਡੇ ਦੇ ਜਸ਼ਨ ਕੋਵਿਡ -19 ਦੇ ਚੱਲਦਿਆਂ ਵਰਚੁਅਲ ਤਰੀਕੇ ਨਾਲ ਮਨਾਏ ਜਾਣਗੇ।

ਵਰਚੁਅਲ ਸਰ੍ਹੀ ਕੈਨੇਡਾ ਡੇ 1 ਜੁਲਾਈ ਨੂੰ ਫੇਸਬੁੱਕ ਅਤੇ ਯੂਟਿਊਬ ਲਾਈਵ ਰਾਹੀਂ ਪ੍ਰਸਾਰਿਤ ਕੀਤਾ ਜਾਵੇਗਾ।

ਪ੍ਰੋਗਰਾਮ ਦੀ ਮੇਜ਼ਬਾਨੀ ਚਾਰ ਵਾਰ ਓਲੰਪਿਕ ਗੋਲਡ ਮੈਡਲਿਸਟ ਰਹਿ ਚੁੱਕੇ ਹੇਲੀ ਵਿਕਨਹਾਇਜ਼ਰ ਕਰਨਗੇ ਅਤੇ ਇਸ ਪਰਿਵਾਰਕ ਅਤੇ ਰੰਗਾਰੰਗ ਪ੍ਰੋਗਰਾਮ ਵਿੱਚ ਗੀਤ ਸੰਗੀਤ, ਵਰਚੁਅਲ ਟੂਅਰ, ਇੰਡੀਜਿਨਸ ਅਤੇ ਸਭਿਆਚਾਰਕ ਪਰਫਾਰਮੈਂਸ, ਬੱਚਿਆਂ ਅਤੇ ਬਜ਼ੁਰਗਾਂ ਲਈ "ਫੈਮਿਲੀ ਆਵਰ", ਡਾਂਸ ਲੈਸਨ, ਇੱਕ ਰੋਡੀਓ ਟ੍ਰਿਬਿਊਟ ਅਤੇ ਅੰਤ ਵਿੱਚ ਵਰਚੁਅਲ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।

ਕੌਲਿਨ ਜੇਮਜ਼, 54-40, ਬਿਫ ਨੇਕਿਡ, ਟੂਕ, ਸੈੱਡ ਦ ਵ੍ਹੇਲ ਅਤੇ ਮੈਡੀਲਿਨ ਮਰਲੋ ਵਰਗੇ ਸਥਾਨਕ ਅਤੇ ਕਨੇਡੀਅਨ ਕਲਾਕਾਰ ਦਰਸ਼ਕਾਂ ਦਾ ਮਨੋਰੰਜਨ ਕਰਨਗੇ।

ਇਸ ਖਾਸ ਪ੍ਰਸਾਰਣ ਵਿੱਚ ਕੋਵਿਡ-19 ਤੋਂ ਪ੍ਰਭਾਵਿਤ ਹੋਏ ਸਿਹਤ ਸੰਭਾਲ ਕਾਮਿਆਂ ਅਤੇ ਇਸੈਂਸ਼ਲ ਸਰਵਿਸ ਮੁਹੱਈਆ ਕਰਵਾ ਰਹੇ ਲੋਕਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਜਾਵੇਗੀ।

ਵਰਚੁਅਲ ਸਰ੍ਹੀ ਕੈਨੇਡਾ ਕਾਰਪੋਰੇਟ ਸਪਾਂਸਰਾਂ ਨਾਲ ਮਿਲ ਕੇ ਸਰ੍ਹੀ ਫੂਡ ਬੈਂਕ ਲਈ $10,000 ਦੀ ਡੋਨੇਸ਼ਨ ਇਕੱਠੀ ਕਰਨ ਲਈ ਵੀ ਯਤਨਸ਼ੀਲ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link