11.85C Vancouver
ADS

Dec 31, 2021 5:33 PM - Connect News

ਬੀ.ਸੀ. ਸੁਪ੍ਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸਿਟੀ ਆਫ ਸਰੀ ਵੱਲੋਂ ਤੁਰੰਤ ਪ੍ਰਭਾਵ ਨਾਲ 84 ਐਵੀਨਿਊ ਦੀ ਐਕਸਟੈਨਸ਼ਨ 'ਤੇ ਸ਼ੁਰੂ ਹੋਵੇਗਾ ਕੰਮ

Share On
city-of-surrey-will-be-immediately-proceeding-on-building-the-84th-ave-extension-after-the-b-c-supreme-court-decision
“The City of Surrey will be immediately proceeding on building the 84th Ave extension after the B.C. Supreme Court decision today that the City of Surrey is well within its rights to proceed.” (Photo - Safe Surrey Coalition/Twitter)

ਸਿਟੀ ਆਫ ਸਰੀ ਵੱਲੋਂ ਤੁਰੰਤ ਪ੍ਰਭਾਵ ਨਾਲ 84 ਐਵੀਨਿਊ ਦੀ ਐਕਸਟੈਨਸ਼ਨ ਨੂੰ ਉਸਾਰਨ 'ਤੇ ਕੰਮ ਸ਼ੁਰੂ ਕੀਤਾ ਜਾਵੇਗਾ।

ਬੀ.ਸੀ. ਸੁਪ੍ਰੀਮ ਕੋਰਟ ਨੇ ਫੈਸਲਾ ਸੁਣਾਇਆ ਹੈ ਕਿ ਸਿਟੀ ਆਫ ਸਰੀ ਦੇ ਅਧਿਕਾਰ ਖੇਤਰ ਦੇ ਵਿੱਚ ਹੈ ਕਿ ਉਹ ਇਸ ਐਕਸਟੈਨਸ਼ਨ 'ਤੇ ਕੰਮ ਕਰ ਸਕਣ। ਸੇਫ ਸਰੀ ਕੋਅਲਿਸ਼ਨ ਦੀ ਅਗਵਾਈ ਵਾਲੀ ਸਿਟੀ ਕਾਉਂਸਿਲ ਨੇ ਇਸ ਪ੍ਰੋਜੈਕਟ 'ਤੇ ਵਧਣ ਸੰਬੰਧੀ ਜੁਲਾਈ ਦੇ ਮਹੀਨੇ 'ਚ ਮਨਜ਼ੂਰੀ ਦਿੱਤੀ ਸੀ।

ਇਸ ਪਿੱਛੇ 88 ਐਵੀਨਿਊ ਅਤੇ ਕਿੰਗ ਜੌਰਜ ਬੁਲੇਵਾਰਡ 'ਤੇ ਭਾਰੀ ਰਸ਼ ਨੂੰ ਇੱਕ ਕਾਰਨ ਦੱਸਿਆ ਗਿਆ ਹੈ।

ਮੇਅਰ ਡਗ ਮੈਕੁਲਮ ਨੇ ਕਿਹਾ ਕਿ 84 ਐਵੀਨਿਊ ਦਾ ਐਕਸਟੈਨਸ਼ਨ, ਇੱਕ ਸੁਰੱਖਿਅਤ, ਕਨਵੀਨੀਐਂਟ ਅਤੇ ਭਰੋਸੇਯੋਗ ਆਲਟਰਨੇਟਿਵ ਕਨੈਕਸ਼ਨ ਪ੍ਰਦਾਨ ਕਰੇਗਾ।

ਉਨ੍ਹਾਂ ਕਿਹਾ ਕਿ ਇਸ ਐਕਸਟੈਨਸ਼ਨ 'ਤੇ ਬੀਤੇ 2 ਦਹਾਕਿਆਂ 'ਚ 2 ਵਾਰ ਪ੍ਰਪੋਜ਼ਲ 'ਤੇ ਵਿਚਾਰ ਕੀਤਾ ਗਿਆ ਹੈ ਪਰ ਕੋਈ ਐਕਸ਼ਨ ਨਹੀਂ ਹੋਇਆ।

ਉਨ੍ਹਾਂ ਕਿਹਾ ਕਿ ਇਸੇ ਸਮੇਂ ਦੌਰਾਨ ਅਨੇਕਾਂ ਦੁਰਘਟਨਾਵਾਂ ਵਾਪਰੀਆਂ ਅਤੇ ਕਿੰਨੇ ਹੋ ਲੋਕ ਜਖਮੀ ਹੋਏ ਤੇ ਕਿੰਨਿਆਂ ਨੇ ਜਾਨ ਵੀ ਗਵਾ ਦਿੱਤੀ।

ਉਨ੍ਹਾਂ ਇਸ ਪਿੱਛੇ ਲੀਡਰਸ਼ਿਪ ਦੀ ਘਾਟ ਨੂੰ ਕਾਰਨ ਦੱਸਿਆ।

ਡਗ ਮੈਕੁਲਮ ਨੇ ਕਿਹਾ ਕਿ ਇਹ ਫੈਸਲਾ ਸਰੀ ਨਿਵਾਸੀਆਂ ਦੇ ਹੱਕ 'ਚ ਹੈ ਅਤੇ ਉਨ੍ਹਾਂ ਨੂੰ ਸੇਫ ਸਰੀ ਕੋਅਲਿਸ਼ਨ ਦੀ ਲੀਡਰਸ਼ਿਪ 'ਤੇ ਮਾਣ ਹੈ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link