23.24C Vancouver
ADS

Apr 5, 2022 9:59 PM -

ਸਿਟੀ ਵੱਲੋਂ ਮਾਪਿਆਂ ਲਈ ਆਯੋਜਿਤ ਕਰਵਾਈਆਂ ਜਾ ਰਹੀਆਂ ਮੁਫ਼ਤ ਗੈਂਗ ਪ੍ਰੀਵੇਨਸ਼ਨ ਵਰਕਸ਼ੋਪਸ

Share On
city-offers-free-gang-prevention-workshops-to-parents-this-spring
Registration is now open for the popular Empower Surrey Parent Workshops taking place April through June at nine elementary and secondary schools.

ਸਿਟੀ ਔਫ ਸਰੀ ਵੱਲੋਂ ਇਸ ਬਹਾਰ ਵਿੱਚ ਮਾਪਿਆਂ ਲਈ ਫ਼੍ਰੀ ਗੈਂਗ ਪ੍ਰੀਵੇਨਸ਼ਨ ਵਰਕਸ਼ੋਪਸ ਆਯੋਜਿਤ ਕੀਤੀਆਂ ਜਾ ਰਹੀਆਂ ਹਨ।

ਏਮਪਾਵਰ ਸਰੀ ਪੇਰੇਂਟ ਵਰਕਸ਼ੋਪਸ ਲਈ ਰਜਿਸਟ੍ਰੇਸ਼ਨ ਓਪਨ ਹੈ ਅਤੇ ਇਹ ਵਰਕਸ਼ੋਪਸ ਅਪ੍ਰੈਲ ਤੋਂ ਲੈ ਕੇ ਜੂਨ ਤਕ ਸਰੀ ਦੇ 9 ਐਲੀਮੈਂਟਰੀ ਅਤੇ ਸੈਕਨਡਰੀ ਸਕੂਲਾਂ ਵਿੱਚ ਕਰਵਾਈਆਂ ਜਾਣਗੀਆਂ। ਸਿਟੀ ਔਫ ਸਰੀ ਵੱਲੋਂ ਭੇਜੀ ਨਿਊਜ਼ ਰੀਲੀਜ਼ ਦੇ ਮੁਤਾਬਿਕ ਇਹਨਾਂ 2 ਘੰਟੇ ਦੀਆਂ ਫ਼੍ਰੀ ਵਰਕਸ਼ੋਪਸ ਵਿੱਚ ਮਾਪਿਆਂ ਨੂੰ ਅਜਿਹੀਆਂ ਟਿਪਸ ਅਤੇ ਟੂਲਸ ਦਿੱਤੇ ਜਾਣਗੇ ਜਿਨਾਂ ਨਾਲ ਬੱਚਿਆਂ ਦੀ ਗੈਂਗ ਵਿੱਚ ਸ਼ਮੂਲੀਅਤ ਦੇ ਲੱਛਣ ਪਛਾਨਣ ਵਿੱਚ ਮੱਦਦ ਮਿਲੇ।

ਇਹ ਵਰਕਸ਼ੋਪਸ 19 ਅਪ੍ਰੈਲ ਤੋਂ ਸ਼ੁਰੂ ਹੋ ਕੇ 7 ਜੂਨ ਤਕ ਸਰੀ ਦੇ ਵੱਖੋ ਵੱਖਰੇ ਸਕੂਲਾਂ ਵਿੱਚ ਸ਼ਾਮ ਨੂੰ 6 ਤੋਂ 8 ਵਜੇ ਤਕ ਹੋਇਆ ਕਰਨਗੀਆਂ।

ਇਹਨਾਂ ਵਿੱਚ ਸਿਟੀ ਦੇ ਕਮਿਊਨਟੀ ਸੇਫਟੀ ਸੈਕਸ਼ਨ, ਕਮਬਾਈਨਡ ਫੋਰਸਸ ਸਪੈਸ਼ਲ ਇਨਫ਼ੋਰਸਮੇਂਟ ਯੂਨਿਟ ਔਫ ਬੀ ਸੀ, ਐਸ ਐਫ ਯੂ ਦੇ ਕਲਿਨੀਕਲ ਕੌਂਸਲਰ ਅਤੇ ਸਰੀ ਦੇ ਐਂਟੀ ਗੈਂਗ ਫੈਮਿਲੀ ਏਮਪਾਵਰ ਪ੍ਰੋਗਰਾਮ ਤੋਂ ਪ੍ਰੋਫੇਸ਼ਨਲ ਸ਼ਾਮਿਲ ਹੋਣਗੇ।

ਵਰਕਸ਼ਾਪਸ ਅਤੇ ਟੌਪਿਕਸ ਸੰਬੰਧੀ ਜਾਣਕਾਰੀ ਲਈ ਲਿੰਕ ਕਲਿਕ ਕਰੋ:

https://empowersurrey.ca/take-action/empower-surrey-parent-workshops

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link