17.74C Vancouver
ADS

Dec 10, 2020 8:19 PM -

ਸਿੰਗਲ ਯੂਜ਼ ਕੱਪਸ 'ਤੇ ਫੀਸ ਅਤੇ ਪਲਾਸਟਿਕ ਸ਼ੌਪਿੰਗ ਬੈਗਸ ਦੇ ਬੈਨ ਨੂੰ ਸਿਟੀ ਨੇ 2022 ਤੱਕ ਕੀਤਾ ਪੋਸਟਪੋਨ

Share On
city-postpones-fee-on-single-use-cups-and-ban-on-plastic-shopping-bags-to-2022
A woman carries a plastic bag at a market in Montreal on June 13, 2019. THE CANADIAN PRESS/Paul Chiasson

ਵੈਨਕੂਵਰ ਸਿਟੀ ਕਾਉਂਸਿਲ ਨੇ ਸ਼ੌਪਿੰਗ ਬੈਗ ਅਤੇ ਇੱਕ ਵਾਰ ਵਰਤੋਂ 'ਚ ਲਿਆਉਣ ਵਾਲੇ ਕੱਪ ਦੇ ਕਨੂੰਨਾਂ ਦੀ ਸ਼ੁਰੂਆਤ ਲਈ ਇੱਕ ਰਿਵਾਈਜ਼ਡ ਮਿਤੀ ਐਲਾਨੀ ਹੈ।

ਹੁਣ ਇਸ ਦੀ ਸ਼ੁਰੂਆਤ 1 ਜਨਵਰੀ 2022 ਤੋਂ ਹੋਵੇਗੀ।

ਵਪਾਰਾਂ ਕੋਲ ਹੁਣ ਇਸ ਬੈਨ ਲਈ ਖੁਦ ਨੂੰ ਤਿਆਰ ਕਰਨ ਦਾ ਇੱਕ ਹੋਰ ਸਾਲ ਹੋਵੇਗਾ।

ਇਸ ਦੇ ਨਾਲ ਹੀ ਪੇਪਰ ਸ਼ੌਪਿੰਗ ਬੈਗ, ਨਵੇਂ ਰੀ-ਯੂਜ਼ੇਬਲ ਸ਼ੌਪਿੰਗ ਬੈਗ ਅਤੇ ਸਿੰਗਲ ਯੂਜ਼ ਕੱਪਸ ਲਈ ਫੀਸ ਵੀ ਲਗਾਈ ਜਾਵੇਗੀ।

ਯਾਦ ਰਹੇ ਵੈਨਕੂਵਰ ਨੂੰ 2040 ਤੱਕ 'ਜ਼ੀਰੋ ਵੇਸਟ ਕਮਿਊਨਿਟੀ' ਬਣਾਉਣ ਦੇ ਟੀਚੇ 'ਤੇ ਅੱਗੇ ਵਧਿਆ ਜਾ ਰਿਹਾ ਹੈ।

ਹਾਲਾਂਕਿ ਪੈਂਡੇਮਿਕ ਕਾਰਨ ਨਵੇਂ ਪ੍ਰੋਵਿੰਸ਼ੀਅਲ ਹੈਲਥ ਨਿਰਦੇਸ਼ਾਂ ਦੇ ਅਨੁਸਾਰ ਖੁਦ ਨੂੰ ਢਾਲ ਰਹੇ ਵਪਾਰਾਂ ਸਾਹਮਣੇ, ਕੁਝ ਵਿੱਤੀ ਚੁਣੌਤੀਆਂ ਖੜੀਆਂ ਹਨ।

ਇਸ ਦੇ ਚਲਦਿਆਂ ਇਹਨਾਂ ਨਿਯਮਾਂ ਲਈ ਤਿਆਰੀ ਲਈ ਵਪਾਰਾਂ ਨੂੰ ਕੁਝ ਵਧੇਰੇ ਸਮਾਂ ਮਿਲ ਰਿਹਾ ਹੈ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link