19.53C Vancouver
ADS

Jun 21, 2024 5:31 PM - Connect Newsroom

ਲਾਰੈਂਸ ਬਿਸ਼ਨੋਈ ਦੀ ਪਾਕਿਸਤਾਨ ਡੋਨ ਭੱਟੀ ਨੂੰ ਕੀਤੀ ਗਈ ਵੀਡੀਓ ਕਾਲ ਹੋਈ ਵਾਇਰਲ

Share On
cleanup-of-pakistan-gangster-after-video-call-with-lawrence
He said in a video posted on social media that he is not responsible to India regarding when I spoke to him, how long ago, he will tell if Pakistani agencies ask.

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਮਾਮਲੇ ਵਿਚ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨੇ ਦਾਅਵਾ ਕੀਤਾ ਹੈ ਕਿ ਉਸ ਦੀ ਲਾਰੈਂਸ ਨਾਲ ਦੋ ਵਾਰ ਗੱਲ ਹੋਈ ਹੈ।

ਉਸ ਨੇ ਸੋਸ਼ਲ ਮੀਡੀਆ ’ਤੇ ਪਾਈ ਇੱਕ ਵੀਡੀਓ ਵਿਚ ਕਿਹਾ ਕਿ ਮੈਂ ਉਸ ਨਾਲ ਕਦੋਂ ਗੱਲ ਕੀਤੀ, ਇਹ ਕਿੰਨੀ ਦੇਰ ਪਹਿਲਾਂ ਦੀ ਹੈ ਇਸ ਸਬੰਧੀ ਉਹ ਭਾਰਤ ਨੂੰ ਜਵਾਬਦੇਹ ਨਹੀਂ, ਪਾਕਿਸਤਾਨੀ ਏਜੰਸੀਆਂ ਪੁੱਛਣਗੀਆਂ ਤਾਂ ਉਹ ਦੱਸੇਗਾ।

ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਇਸ ਸਮੇਂ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਪਿਛਲੇ ਸਾਲ ਸਤੰਬਰ ’ਚ ਤਿਹਾੜ ਤੋਂ ਇੱਥੇ ਸ਼ਿਫਟ ਕੀਤਾ ਗਿਆ ਸੀ।

ਉਥੇ ਹੀ, ਪੰਜਾਬ ਦੀ ਜੇਲ੍ਹ ਵਿਚ ਹੋਣ ਦੌਰਾਨ ਉਸ ਦੇ ਦੋ ਇੰਟਰਵਿਊ ਇੱਕ ਚੈਨਲ ’ਤੇ ਆਏ ਸਨ ਪਰ ਹੁਣ ਤੱਕ ਪੰਜਾਬ ਪੁਲਿਸ ਇਹ ਨਹੀਂ ਦੱਸ ਸਕੀ ਇਹ ਇੰਟਰਵਿਊ ਕਿਹੜੀ ਜੇਲ੍ਹ ਤੋਂ ਹੋਏ ਸਨ।

Latest news

carney-urges-premiers-to-lift-ban-on-u-s-alcohol
Punjabi

ਅਮਰੀਕੀ ਸ਼ਰਾਬ 'ਤੇ ਪਾਬੰਦੀ ਹਟਾਉਣ ਲਈ ਪ੍ਰੀਮੀਅਰਜ਼ ਨੂੰ ਕਾਰਨੀ ਦੀ ਅਪੀਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਨਾਲ ਅਸਥਾਈ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪ੍ਰੀਮੀਅਰਜ਼ ਨੂੰ ਅਮਰੀਕੀ ਸ਼ਰਾਬ 'ਤੇ ਬੈਨ ਹਟਾਉਣ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ 50 ਫੀਸਦੀ ਟੈਰਿਫ ਸ਼ੁੱਕਰਵਾਰ ਤੱਕ ਟਾਲਣ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਅਜੇ ਵੀ ਚੱਲ ਰਹੀ ਹੈ ਅਤੇ ਅਮਰੀਕਾ ਸ਼ਰਾਬ ਦੀ ਪਾਬੰਦੀ 'ਤੇ ਕਈ ਵਾਰ ਇਤਰਾਜ਼ ਜਤਾ ਚੁੱਕਾ ਹੈ। ਕਿਉਂਕਿ ਕੈਨੇਡਾ ਵਿਚ ਸ਼ਰਾਬ ਦੀ ਵਿਕਰੀ 'ਤੇ ਕੰਟਰੋਲ ਸੂਬਾ ਸਰਕਾਰਾਂ ਦੇ ਹੱਥ ਹੈ ਇਸ ਲਈ ਪ੍ਰਧਾਨ ਮੰਤਰੀ ਕਾਰਨੀ ਨੇ ਬੁੱਧਵਾਰ ਨੂੰ ਪ੍ਰੀਮੀਅਰਜ਼ ਨਾਲ ਵਰਚੁਅਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਮਰੀਕੀ ਸ਼ਰਾਬ ਵਾਪਸ ਸਟੋਰਾਂ ਵਿਚ ਲਿਆਉਣ ਲਈ ਕਿਹਾ।
canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link