11.58C Vancouver
ADS

Mar 11, 2021 10:06 AM -

'ਟੂਲਕਿੱਟ' ਮਾਮਲੇ 'ਚ ਆਗ੍ਰਿਮ ਜ਼ਮਾਨਤ ਲਈ ਦਿੱਲੀ ਅਦਾਲਤ ਪਹੁੰਚੇ 'ਵਾਤਾਵਰਨ ਕਾਰਕੁੰਨ' ਸ਼ੁਭਮ ਕਰ ਚੌਧਰੀ

Share On
climate-activist-shubham-kar-chaudhari-seeks-bail-in-toolkit-case
'Climate activist' Shubham Kar Chaudhari seeks bail in 'Toolkit' case

ਵਾਤਾਵਰਨ ਕਾਰਕੁੰਨ ਸ਼ੁਭਮ ਕਰ ਚੌਧਰੀ ਨੇ ਅੱਜ ਵੀਰਵਾਰ ਨੂੰ ਕਿਸਾਨ ਸੰਘਰਸ਼ ਨਾਲ ਜੁੜੇ 'ਟੂਲਕਿੱਟ' ਮਾਮਲੇ 'ਚ ਆਗ੍ਰਿਮ ਜ਼ਮਾਨਤ ਲਈ ਦਿੱਲੀ ਦੀ ਅਦਾਲਤ 'ਚ ਪਹੁੰਚ ਕੀਤੀ ਹੈ।

ਇਸ ਤੋਂ ਪਹਿਲਾ ਬੰਬੇ ਹਾਈ ਕੋਰਟ ਦੀ ਗੋਆ ਬੈਂਚ ਨੇ ਉਸਨੂੰ 12 ਮਾਰਚ ਤੱਕ ਗ੍ਰਿਫ਼ਤਾਰੀ ਤੋਂ ਸੁਰੱਖਿਆ ਮੁਹਈਆ ਕਰਾਈ ਸੀ, ਤਾਂ ਕਿ ਉਹ ਦਿੱਲੀ ਦੀ ਅਦਾਲਤ ਤੱਕ ਪਹੁੰਚ ਕਰ ਸਕੇ, ਜਿੱਥੇ ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 124 ਏ (ਦੇਸ਼ਧ੍ਰੋਹ), 153 ਏ (ਦੁਸ਼ਮਣੀ ਫੈਲਾਉਣ) ਅਤੇ 120 ਬੀ (ਅਪਰਾਧਿਕ ਸਾਜ਼ਿਸ਼) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਪਟਿਆਲਾ ਹਾਊਸ ਕੋਰਟ ਦੇ ਐਡੀਸ਼ਨਲ ਜੱਜ ਧਰਮੇਂਦਰ ਰਾਣਾ ਵੱਲੋਂ ਜ਼ਮਾਨਤ 'ਤੇ ਸੁਣਵਾਈ ਕੀਤੇ ਜਾਣ ਲਈ 12 ਮਾਰਚ ਤੈਅ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਇਸੇ ਅਦਾਲਤ ਵੱਲੋਂ ਪਹਿਲਾਂ ਸ਼ਾਂਤਨੂ ਮੁਲੁਕ ਅਤੇ ਨਿਕਿਤਾ ਜੈਕਬ ਨੂੰ ਵੀ ਇਸੇ ਮਾਮਲੇ 'ਚ 15 ਮਾਰਚ ਤੱਕ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਜਾ ਚੁੱਕੀ ਹੈ।

ਐਡੀਸ਼ਨਲ ਸੈਸ਼ਨ ਜੱਜ ਧਰਮੇਂਦਰ ਰਾਣਾ ਨੇ ਪਹਿਲਾਂ ਇਸੇ ਮਾਮਲੇ 'ਚ ਵਾਤਾਵਰਨ ਕਾਰਕੁੰਨ ਦਿਸ਼ਾ ਰਵੀ ਨੂੰ ਵੀ ਜ਼ਮਾਨਤ ਦਿੱਤੀ ਹੈ।

21 ਸਾਲਾਂ ਦੀ ਕਾਰਕੁੰਨ ਨੂੰ ਕਿਸਾਨਾਂ ਦੇ ਸੰਘਰਸ਼ ਦੌਰਾਨ 'ਟੂਲਕਿੱਟ' ਦਸਤਾਵੇਜ਼ ਨੂੰ ਬਣਾਉਣ ਅਤੇ ਉਸਨੂੰ ਫੈਲਾਉਣ ਲਈ ਬੈਂਗਲੁਰੂ ਤੋਂ ਗਿਰਫ਼ਤਾਰ ਕੀਤਾ ਗਿਆ ਸੀ।

ਉਹ 'ਟੂਲਕਿੱਟ' ਦੇ ਸੰਪਾਦਕਾਂ 'ਚੋਂ ਇੱਕ ਸੀ। ਦੱਸਣਯੋਗ ਹੈ ਕਿ 3 ਫਰਵਰੀ ਨੂੰ ਸਵੀਡਨ ਦੀ ਵਾਤਾਵਰਨ ਕਾਰਕੁੰਨ ਗ੍ਰੇਟਾ ਥਨਬਰਗ ਨੇ ਇਸ 'ਟੂਲਕਿੱਟ' ਨੂੰ ਟਵੀਟ ਕੀਤਾ ਸੀ, ਜਿਸਨੂੰ ਬਾਅਦ ਵਿਚ ਹਟਾਅ ਦਿੱਤਾ ਗਿਆ ਸੀ।

ਗ੍ਰੇਟਾ ਨੇ ਦਿੱਲੀ ਦੇ ਬਾਰਡਰਾਂ 'ਤੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਦੇ ਰਹੇ ਕਿਸਾਨਾਂ ਦਾ ਵੀ ਸਮਰਥਨ ਕੀਤਾ ਸੀ।

ਦਿੱਲੀ ਪੁਲਿਸ ਮੁਤਾਬਕ, ਸਵੀਡਨ ਦੀ ਵਾਤਾਵਰਨ ਕਾਰਕੁੰਨ ਵੱਲੋਂ ਸਾਂਝੀ ਕੀਤੀ ਗਈ 'ਟੂਲਕਿੱਟ' ਨੇ 26 ਜਨਵਰੀ 2021 ਨੂੰ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ 'ਚ ਅਹਿਮ ਰੋਲ ਅਦਾ ਕੀਤਾ, ਜਿਸ ਦੌਰਾਨ ਕਈ ਪੁਲਿਸ ਵਾਲੇ ਜ਼ਖਮੀ ਹੋਏ ਸਨ।

ਪੁਲਿਸ ਦਾ ਕਹਿਣਾ ਹੈ ਕਿ ਟੂਲਕਿੱਟ ਬਣਾਉਣ 'ਚ ਸਿਰਫ਼ ਕੁਝ ਭਾਰਤੀਆਂ ਦਾ ਹੱਥ ਨਹੀਂ ਸੀ, ਬਲਕਿ ਕੁਝ ਖਾਲਿਸਤਾਨੀ ਜਥੇਬੰਦੀਆਂ ਨਾਲ ਮਿਲ ਕੇ ਇਹ ਬਣਾਈ ਗਈ ਸੀ।

ਦਿੱਲੀ ਪੁਲਿਸ ਦੇ ਖ਼ਾਸ ਸੈੱਲ ਨੇ ਟੂਲਕਿੱਟ ਬਣਾਉਣ ਅਤੇ ਉਸਨੂੰ ਫੈਲਾਉਣ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਅਤੇ ਕਿਹਾ ਕਿ ਭਾਰਤ ਨੂੰ ਬਦਨਾਮ ਕਾਰਨ ਦੀ 'ਕੌਮਾਂਤਰੀ ਸਾਜ਼ਿਸ਼' ਦਾ ਪਰਦਾਫਾਸ਼ ਕਰਨ ਲਈ ਪੜਤਾਲ ਜਾਰੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link