13.1C Vancouver
ADS

Nov 1, 2023 6:30 PM - The Canadian Press

CM ਭਗਵੰਤ ਮਾਨ ਨੇ ਇਕੱਲੇ ਖੁੱਲ੍ਹੀ ਬਹਿਸ 'ਚ ਸ਼ਿਰਕਤ ਕੀਤੀ, ਖਾਲੀ ਕੁਰਸੀਆਂ 'ਤੇ ਕੀਤੇ ਸ਼ਬਦੀ ਹਮਲੇ

Share On
cm-bhagwant-mann-attends-open-debate-alone-verbally-attacks-empty-chairs
BJP President Sunil Jakhar raised questions on Chief Minister Bhagwant's open debate, saying that the police did not allow the common people to enter the debate. (Photo: X/Bhagwant Mann)

ਪੰਜਾਬ ਦੇ ਮੁੱਦਿਆਂ 'ਤੇ ਸੱਦੀ ਗਈ ਖੁੱਲ੍ਹੀ ਬਹਿਸ ਦਾ ਵਿਰੋਧੀ ਧਿਰਾਂ ਨੇ ਬਾਈਕਾਟ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੱਖੀ ਗਈ ਖੁੱਲ੍ਹੀ ਬਹਿਸ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਰੱਖੀ ਗਈ ਸੀ, ਜਿਸ ਵਿੱਚ ਵਿਰੋਧੀ ਧਿਰ ਦਾ ਕੋਈ ਵੀ ਆਗੂ ਨਹੀਂ ਪਹੁੰਚਿਆ।

ਸੀ ਐੱਮ ਮਾਨ ਨੇ ਖਾਲੀ ਕੁਰਸੀਆਂ ਵੱਲ ਹੱਥ ਕਰਕੇ ਸਿਆਸੀ ਵਿਰੋਧੀਆਂ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ।

ਉਨ੍ਹਾਂ ਆਖਿਆ ਕਿ ਇਨ੍ਹਾਂ ਲੀਡਰਾਂ ਕੋਲ ਉਨ੍ਹਾਂ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਸੀ ਇਸੇ ਕਰਕੇ ਅੱਜ ਇਹ ਭੱਜ ਗਏ ਨੇ।

‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਇਹ ਲੀਡਰ ਬੀਤੇ 25 ਦਿਨ ਤੋਂ ਮੇਰੇ ਤੇ ਮੇਰੀ ਸਰਕਾਰ ਦੇ ਖਿਲਾਫ਼ ਇੱਕ ਵੀ ਕਮੀ ਨਹੀਂ ਲੱਭ ਸਕੇ, ਜਿਸ ਕਰਕੇ ਪੰਜਾਬ ਨਾਲ ਜੁੜੇ ਮਸਲਿਆਂ ਉੱਤੇ ਉਹ ਮੇਰੇ ਸਾਹਮਣੇ ਨਹੀਂ ਆ ਸਕੇ।

ਉੱਧਰ ਦੂਜੇ ਪਾਸੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਮਹਾ ਡਿਬੇਟ ਡਿਬੇਟ ਨਾ ਰਹਿ ਕੇ ਇਕ ਡਰਾਮਾ ਬਣ ਗਈ ਹੈ।

ਇਸਦੇ ਨਾਲ ਹੀ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਦੀ ਖੁੱਲ੍ਹੀ ਬਹਿਸ ਉੱਪਰ ਸਵਾਲ ਚੁੱਕੇ, ਉਨ੍ਹਾਂ ਕਿਹਾ ਹੈ ਕਿ ਪੁਲਿਸ ਨੇ ਆਮ ਲੋਕਾਂ ਨੂੰ ਬਹਿਸ ਵਿੱਚ ਵੜਨ ਨਹੀਂ ਦਿੱਤਾ।

ਉਨ੍ਹਾਂ ਪੁਲਿਸ ਦੀ ਤਾਇਨਾਤੀ 'ਤੇ ਵਿਅੰਗ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਪੁਲਿਸ ਅਕਾਦਮੀ ਫਿਲੌਰ ਵਿੱਚ ਕਰ ਲੈਣਾ ਸੀ।

ਇਸ ਨਾਲ ਨਾ ਲੁਧਿਆਣਾ ਸ਼ਹਿਰ ਸੀਲ ਕਰਨ ਦੀ ਲੋੜ ਪੈਂਦੀ ਤੇ ਨਾ ਪੰਜਾਬੀਆਂ ਨੂੰ ਖੱਜਲ ਹੋਣਾ ਪੈਂਦਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਕਿਹਾ ਹੈ ਕਿ ਕਰਫਿਊ ਲਗਾਇਆ, ਜਨਤਕ ਦਾਖਲੇ 'ਤੇ ਪਾਬੰਦੀ ਲਾਈ, ਦੰਗਾ ਵਿਰੋਧੀ ਟੀਮਾਂ ਤਾਇਨਾਤ ਕੀਤੀਆਂ, ਜਥੇਬੰਦੀਆ ਦੇ ਨੁਮਾਇੰਦਿਆਂ ਨੂੰ ਹਿਰਾਸਤ ਵਿੱਚ ਲਿਆ ਤੇ ਨਿਰਪੱਖ ਮੀਡੀਆ ਰੋਕਿਆ।

ਸੀਐਮ ਮਾਨ ਦੱਸਣ ਇਹ ਕਿਹੋ ਜਿਹੀ "ਓਪਨ" ਬਹਿਸ ਹੈ?

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link