12.76C Vancouver
ADS

May 11, 2021 9:47 PM -

15 ਗਰੁੱਪਾਂ ਦੇ ਗੱਠਜੋੜ ਨੇ ਸਿਟੀ ਆਫ ਵੈਨਕੂਵਰ ਤੇ ਫ਼ੈਡਰਲ ਸਰਕਾਰ ਤੋਂ ਕੀਤੀ ਡਰੱਗ ਡੀ-ਕ੍ਰਿਮਿਨਲਾਈਜ਼ੇਸ਼ਨ ਦੇ ਪਲੈਨ 'ਤੇ ਮੁੜ ਵਿਚਾਰ ਕਰਨ ਦੀ ਮੰਗ

Share On
coalition-of-15-groups-wants-city-of-vancouver-and-federal-government-to-rethink-plans-for-drug-decriminalization
Minister of Health Patty Hajdu responds to a question during question period in the House of Commons on Parliament Hill in Ottawa on Thursday, Nov. 26, 2020. THE CANADIAN PRESS/Sean Kilpatrick

15 ਗਰੁੱਪਾਂ ਦੇ ਇੱਕ ਕੋਅਲਿਸ਼ਨ ਨੇ ਸਿਟੀ ਆਫ ਵੈਨਕੂਵਰ ਅਤੇ ਫੈਡਰਲ ਸਰਕਾਰ ਨੂੰ ਮੰਗ ਕੀਤੀ ਹੈ ਕਿ ਡਰੱਗ ਡੀ-ਕ੍ਰਿਮਿਨਲਾਈਜ਼ੇਸ਼ਨ ਦੇ ਮਾਮਲੇ 'ਚ ਪਲੈਨਸ ਬਾਰੇ ਹੋਰ ਵਿਚਾਰ ਕੀਤਾ ਜਾਵੇ।

ਗਰੁੱਪਾਂ ਦੇ ਗਠਜੋੜ ਨੇ ਮੰਗ ਕੀਤੀ ਹੈ ਕਿ ਹੁਣ ਤਕ ਦੇ ਵਿਚਾਰ ਵਟਾਂਦਰੇ ਤੋਂ ਡਰੱਗਸ ਦੀ ਵਰਤੋਂ ਕਰਨ ਵਾਲਿਆਂ ਨੂੰ ਪਾਸੇ ਰੱਖਿਆ ਗਿਆ ਹੈ।

ਇਹਨਾਂ ਗਰੁੱਪਾਂ ਦਾ ਕਹਿਣਾ ਹੈ ਕਿ ਜੇਕਰ ਹਾਲ ਦੇ ਪ੍ਰਪੋਜ਼ਲਸ ਨੂੰ ਬਿਨਾ ਕਿਸੇ ਬਦਲਾਅ ਹੋਂਦ 'ਚ ਲਿਆਂਦਾ ਜਾਵੇਗਾ ਤਾਂ ਲਾਭ ਦੀ ਜਗ੍ਹਾ ਨੁਕਸਾਨ ਹੋ ਸਕਦਾ ਹੈ।

ਇਸ ਬਾਬਤ ਫੈਡਰਲ ਸਿਹਤ ਮੰਤਰੀ ਪੈਟੀ ਹਾਏਡੂ ਨੂੰ ਇੱਕ ਚਿੱਠੀ ਵੀ ਲਿਖੀ ਗਈ ਹੈ।

ਇਸ 'ਚ ਕਿਹਾ ਗਿਆ ਹੈ ਕਿ ਡੀਕ੍ਰੀਮੀਨਲਾਈਜ਼ੇਸ਼ਨ ਦੇ 'ਵੈਨਕੂਵਰ ਮਾਡਲ' ਵਿੱਚ ਪੁਲਿਸ ਦੇ ਬਹੁਤ ਹੱਕ ਰੱਖੇ ਗਏ ਹਨ।

ਵੈਨਕੂਵਰ ਮਾਡਲ 'ਚ ਸਲਾਹ ਦਿੱਤੀ ਗਈ ਹੈ ਕਿ ਲੋਕਾਂ ਨੂੰ 3 ਦਿਨ ਦੀ ਸਪਲਾਈ ਰੱਖਣ ਦਾ ਹੱਕ ਹੋਣਾ ਚਾਹੀਦਾ ਹੈ ਪਰ ਆਲੋਚਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਘੱਟ ਸੰਖਿਆ ਹੋਵੇਗੀ।

ਬੀ.ਸੀ. 'ਚ ਸਾਲ 2020 'ਚ 1,723 ਲੋਕਾਂ ਨੇ ਓਵਰਡੋਜ਼ ਕਾਰਨ ਜਾਨ ਗਵਾ ਦਿੱਤੀ।

ਇਸ ਤੋਂ ਇਲਾਵਾ ਸਾਲ 2016 'ਚ ਪਬਲਿਕ ਹੈਲਥ ਐਮਰਜੈਂਸੀ ਦੇ ਐਲਾਨ ਤੋਂ ਬਾਅਦ 7,000 ਤੋਂ ਵਧੇਰੇ ਮੌਤਾਂ ਹੋ ਚੁੱਕੀਆਂ ਹਨ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link