10.28C Vancouver
ADS

Nov 14, 2023 6:37 PM - The Canadian Press

ਕਿੰਗ ਚਾਰਲਸ ਦੀ ਤਸਵੀਰ ਵਾਲੇ ਸਿੱਕੇ ਜਲਦ ਹੋਣਗੇ ਜਾਰੀ: ਰਾਇਲ ਕੈਨੇਡੀਅਨ ਮਿੰਟ

Share On
coins-featuring-king-charles-to-be-released-soon-royal-canadian-mint
The design by Canadian portrait artist Steven Rosati was chosen from among submissions by 350 artists. (Photo: The Canadian Press)

ਰਾਇਲ ਕੈਨੇਡੀਅਨ ਮਿੰਟ ਜਲਦ ਹੀ ਕਿੰਗ ਚਾਰਲਸ ਦੇ ਚਿਹਰੇ ਵਾਲੇ ਸਿੱਕੇ ਜਾਰੀ ਕਰਨ ਵਾਲੀ ਹੈ।

ਸਿੱਕਿਆਂ ਦੇ ਦੋਵੇਂ ਪਾਸੇ ਸਵਰਗੀ ਮਹਾਰਾਣੀ ਐਲਿਜ਼ਾਬੈਥ II ਦੀ ਜਗ੍ਹਾ ਕਿੰਗ ਚਾਰਲਸ ਦੀ ਫੋਟੋ ਹੋਵੇਗੀ।

ਰਾਇਲ ਕੈਨੇਡੀਅਨ ਮਿੰਟ ਦਾ ਕਹਿਣਾ ਹੈ ਕਿ ਨਵੇਂ ਸਿੱਕੇ ਦਸੰਬਰ ਦੇ ਸ਼ੁਰੂ ਤੋਂ ਸਰਕੂਲੇਟ ਹੋਣੇ ਸ਼ੁਰੂ ਹੋ ਜਾਣਗੇ।

ਇਨ੍ਹਾਂ ਦੇ ਡਿਜ਼ਾਈਨ 'ਤੇ ਕੈਨੇਡੀਅਨ ਪੋਰਟਰੇਟ ਕਲਾਕਾਰ ਸਟੀਵਨ ਰੋਸਾਟੀ ਨੇ ਕੰਮ ਕੀਤਾ ਹੈ। ਉਹ ਇਸ ਤੋਂ ਪਹਿਲਾਂ ਹੋਰ ਸਿੱਕਿਆਂ ਲਈ ਵੀ ਕੰਮ ਕਰ ਚੁੱਕੇ ਹਨ। ਨਵੇਂ ਸਿੱਕਿਆਂ ਲਈ ਰੋਸਾਟੀ ਦੇ ਡਿਜ਼ਾਈਨ ਨੂੰ 350 ਕਲਾਕਾਰਾਂ ਵਿੱਚੋਂ ਚੁਣਿਆ ਗਿਆ ਸੀ ਅਤੇ ਉਨ੍ਹਾਂ ਦੇ ਡਿਜ਼ਾਈਨ ਨੂੰ ਪ੍ਰਵਾਨਗੀ ਲਈ ਬਕਿੰਘਮ ਪੈਲੇਸ ਭੇਜਿਆ ਗਿਆ ਸੀ।

ਗੌਰਤਲਬ ਹੈ ਕਿ ਬ੍ਰਿਟੇਨ ਦੀ 70 ਸਾਲਾਂ ਤੋਂ ਮਹਾਰਾਣੀ ਰਹੀ ਐਲਿਜ਼ਾਬੈਥ II ਦਾ 96 ਸਾਲ ਦੀ ਉਮਰ ਵਿੱਚ ਸਤੰਬਰ 2022 ਵਿੱਚ ਦਿਹਾਂਤ ਹੋ ਗਿਆ ਸੀ ਅਤੇ 6 ਮਈ 2023 ਨੂੰ ਚਾਰਲਸ ਦੀ ਕਿੰਗ ਵਜੋਂ ਤਾਜਪੋਸ਼ੀ ਕੀਤੀ ਗਈ ਸੀ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link