16.49C Vancouver
ADS

Sep 16, 2022 10:23 PM - Connect News

ਰਿਚਮੰਡ 'ਚ ਕਮਰਸ਼ਲ ਵਾਹਨਾਂ ਦੀ ਜਾਂਚ ਦੌਰਾਨ ਇੱਕੋ ਦਿਨ 'ਚ ਜਾਰੀ ਕੀਤੇ 62 ਟਿਕਟ, ਰੋਕੇ ਗਏ ਵਾਹਨਾਂ 'ਚ ਕਰੀਬ 90% ਨੂੰ ਸੜਕ ਤੋਂ ਹਟਾਇਆ

Share On
commercial-vehicle-enforcement-op-in-richmond-results-in-62-violations-being-issued
RCMP say a recent check of 33 commercial vehicles in Richmond ended with all but four being taken off the road for immediate repairs. (Photo - Richmond RCMP)

ਸਰੀ ਆਰ.ਸੀ.ਐਮ.ਪੀ. ਵੱਲੋਂ ਲੋਕਾਂ ਨੂੰ ਡਰੱਗ ਟ੍ਰੈਫਿਕਿੰਗ ਸੰਬੰਧੀ ਸਿਟੀ ਸੈਂਟਰ ਇਲਾਕੇ 'ਚ ਜਾਰੀ ਐਨਫੋਰਸਮੈਂਟ ਐਕਸ਼ਨ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ।

ਪੁਲਿਸ ਦਾ ਕਹਿਣਾ ਹੈ ਕਿ 30 ਅਗਸਤ ਨੂੰ ਸਰੀ ਆਰ.ਸੀ.ਐਮ.ਪੀ. ਦੀ ਡਰੱਗ ਯੂਨਿਟ ਨੇ ਸਿਟੀ ਪਾਰਕਵੇ ਦੇ 10200 ਬਲੌਕ 'ਚ ਇੱਕ ਕੰਵੀਨੀਐਂਸ ਸਟੋਰ 'ਤੇ ਤਲਾਸ਼ੀ ਵਾਰੰਟ ਨੂੰ ਅੰਜਾਮ ਦਿੱਤਾ ਸੀ।

ਜਾਂਚ ਦੌਰਾਨ ਪੁਲਿਸ ਨੂੰ ਸ਼ੱਕ ਹੋਇਆ ਸੀ ਕਿ ਇਸ ਸਟੋਰ ਦੀ ਵਰਤੋਂ ਇਲਾਕੇ 'ਚ ਡਰੱਗ ਤਸਕਰੀ ਲਈ ਕੀਤੀ ਜਾ ਰਹੀ ਹੈ।

ਪੁਲਿਸ ਨੇ ਦੱਸਿਆ ਕਿ ਤਲਾਸ਼ੀ ਦੌਰਾਨ 203 ਗਰਾਮ ਪ੍ਰੀ-ਪੈਕੇਜਡ ਫੈਂਟਾਨਿਲ ਬਰਾਮਦ ਹੋਈ।

ਇਸ ਤੋਂ ਇਲਾਵਾ 38 ਗਰਾਮ ਮੈਥਮਫਿਟਾਮੀਨ, 17 ਗਰਾਮ ਕੋਕੇਨ, 300 ਹਾਈਡ੍ਰੋਮੌਰਫੋਨ ਪਿਲਸ ਅਤੇ 278 ਗਰਾਮ ਮੈਰੁਆਨਾ ਬਰਾਮਦ ਹੋਇਆ।

ਪੁਲਿਸ ਨੇ ਦੱਸਿਆ ਕਿ ਮੌਕੇ ਤੋਂ ਕਰੀਬ $150,000 ਕੈਸ਼ ਵੀ ਬਰਾਮਦ ਹੋਇਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ 'ਚ ਜਾਂਚ ਜਾਰੀ ਹੈ ਅਤੇ 4 ਲੋਕਾਂ ਖਿਅਫ਼ ਦੋਸ਼ ਰੈਕਮੈਂਡ ਕੀਤੇ ਜਾ ਸਕਦੇ ਹਨ।

ਕਾਂਸਟੇਬਲ ਸਰਬਜੀਤ ਸੰਘਾ ਦਾ ਕਹਿਣਾ ਸੀ ਕਿ ਸਿਰਫ ਫੈਂਟਾਨਿਲ ਦੀ ਬਰਾਮਦਗੀ ਨਾਲ ਹੀ ਕਰੀਬ 2,000 ਜਾਨਲੇਵਾ ਸਾਬਿਤ ਹੋ ਸਕਦੀਆਂ ਖੁਰਾਕਾਂ ਨੂੰ ਸਟ੍ਰੀਟ ਤਕ ਪਹੁੰਚਣ ਤੋਂ ਬਚਾਅ ਹੋ ਗਿਆ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link