10.87C Vancouver
ADS

Feb 11, 2021 4:28 PM -

ਭਾਰਤ ਵੱਲੋਂ ਟਵਿੱਟਰ ਖ਼ਾਤੇ ਬੰਦ ਕਰਨ ਦੀਆਂ ਬੇਨਤੀਆਂ 'ਤੇ ਯੂਐੱਸ ਨੇ ਕਿਹਾ,'ਜਮਹੂਰੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧ ਹਾਂ'

Share On
committed-to-supporting-democratic-values-us-on-twitter-suspending-accounts-on-indias-requests
US Department of State spokesperson Ned Price/ ANI

ਭਾਰਤ ਸਰਕਾਰ ਵੱਲੋਂ ਟਵਿੱਟਰ ਨੂੰ 500 ਖ਼ਾਤੇ ਬੰਦ ਕਰਨ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਉਹਨਾਂ ਖ਼ਾਤਿਆਂ ਦੇ ਬੰਦ ਹੋਣ 'ਤੇ ਪੁੱਛੇ ਜਾ ਰਹੇ ਸਵਾਲਾਂ ਦੇ ਜਵਾਬ 'ਚ ਅਮਰੀਕਾ ਨੇ ਆਖਿਆ ਹੈ ਕਿ ਉਹ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਜਮਹੂਰੀ ਮੁੱਲਾਂ ਦੇ ਸਮਰਥਨ 'ਚ ਅਜੇ ਵੀ ਆਪਣੀ ਨੀਤੀ 'ਤੇ ਕਾਇਮ ਹੈ।

ਇਨ੍ਹਾਂ ਹਾਲਾਤ 'ਤੇ ਰਾਏ ਪੁੱਛੇ ਜਾਣ 'ਤੇ ਅਮਰੀਕਾ ਦੇ ਸਟੇਟ ਮਹਿਕਮੇ ਦੇ ਬੁਲਾਰੇ ਨੈੱਡ ਪ੍ਰਾਈਸ ਨੇ ਆਖਿਆ,"ਮੈਂ ਇਹੋ ਹੀ ਕਹਿਣਾ ਚਾਹਾਂਗਾ ਕਿ ਅਸੀਂ ਪੂਰੀ ਦੁਨੀਆ 'ਚ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਵਰਗੀਆਂ ਜਮਹੂਰੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧ ਹਾਂ।" ਦੱਸਣਯੋਗ ਹੈ ਕਿ ਇਹ ਬਿਆਨ ਬੁੱਧਵਾਰ ਨੂੰ ਭਾਰਤ ਦੀ ਕੇਂਦਰ ਸਰਕਾਰ ਵੱਲੋਂ ਭੇਜੀਆਂ 'ਕਾਨੂੰਨੀ ਬੇਨਤੀਆਂ' ਦੇ ਜਵਾਬ 'ਚ, ਟਵਿੱਟਰ ਵੱਲੋਂ ਨਿਯਮ ਤੋੜਨ ਨੂੰ ਮਿਲਾ ਕੇ ਹੋਰ ਵੀ ਕਈ ਕਾਰਵਾਈਆਂ ਨੂੰ ਲਾਗੂ ਕਰਦਿਆਂ 500 ਖਾਤਿਆਂ ਨੂੰ ਪੱਕੇ ਤੌਰ 'ਤੇ ਬੰਦ ਕੀਤੇ ਜਾਣ ਤੋਂ ਬਾਅਦ ਆਇਆ ਹੈ।

ਸੋਸ਼ਲ ਮੀਡੀਆ ਦੇ ਇਸ ਵੱਡੇ ਮੰਚ ਨੇ ਬਿਆਨ 'ਚ ਆਖਿਆ ਹੈ,"ਟਵਿੱਟਰ ਦੇ ਨਿਯਮ ਲਾਗੂ ਕਰਨ ਤੋਂ ਅਲਾਵਾ ਬੀਤੇ 10 ਸਾਲਾਂ 'ਚ ਟਵਿੱਟਰ ਨੇ ਭਾਰਤ ਸਰਕਾਰ ਦੀ ਤਕਨੀਕੀ ਜਾਣਕਾਰੀ ਐਕਟ ਦੀ ਧਾਰਾ 69 ਏ ਦੇ ਤਹਿਤ ਅਤੇ ਇਲੈਕਟ੍ਰੋਨਿਕਸ ਐਂਡ ਇਨਫੋਰਮੇਸ਼ਨ ਟੈਕਨੋਲੋਜੀ ਮਹਿਕਮੇ ਦੇ ਹੁਕਮਾਂ 'ਤੇ ਕਈ ਵਾਰੀ ਕਈ ਤਰਾਂ ਦੀਆਂ ਬਲੌਕ ਦੀਆਂ ਕਾਰਵਾਈਆਂ ਕੀਤੀਆਂ ਹਨ।"

ਇਸ ਬਿਆਨ 'ਚ ਅੱਗੇ ਆਖਿਆ ਗਿਆ ਹੈ,"ਅਸੀਂ ਕਈ ਤਰਾਂ ਦੀਆਂ ਕਾਰਵਾਈਆਂ ਕੀਤੀਆਂ ਹਨ, ਜਿਨ੍ਹਾਂ 'ਚ ਕੁਝ ਮਾਮਲਿਆਂ 'ਚ ਪੱਕੇ ਤੌਰ 'ਤੇ ਖਾਤੇ ਬੰਦ ਕਰਨਾ ਆਦਿ ਸ਼ਾਮਲ ਹੈ- ਇਸਦੇ ਤਹਿਤ ਇਲੈਕਟ੍ਰੋਨਿਕਸ ਐਂਡ ਇਨਫੋਰਮੇਸ਼ਨ ਟੈਕਨੋਲੋਜੀ ਮਹਿਕਮੇ ਦੇ ਹੁਕਮਾਂ 'ਤੇ ਟਵਿੱਟਰ ਨਿਯਮਾਂ ਨੂੰ ਤੋੜਨ ਲਈ 500 ਤੋਂ ਵੀ ਵੱਧ ਖਾਤੇ ਬੰਦ ਕਰ ਦਿੱਤੇ ਗਏ ਹਨ।"

ਕੰਪਨੀ ਵੱਲੋਂ ਦੱਸਿਆ ਗਿਆ ਹੈ ਕਿ ਉਹਨਾਂ ਵੱਲੋਂ ਹੈਸ਼ਟੈਗ ਦੀ ਪਾਰਦਰਸ਼ਤਾ ਹੋਰ ਵਧਾਈ ਗਈ ਹੈ, ਤਾਂ ਜੋ ਜੇ ਕਿਸੇ ਵੀ ਹੈਸ਼ਟੈਗ 'ਚ ਕੋਈ ਹਾਨੀਕਾਰਕ ਗੱਲ ਪਾਈ ਜਾਂਦੀ ਹੈ, ਤਾਂ ਉਸਨੂੰ ਟਵਿੱਟਰ 'ਤੇ ਟਰੈਂਡ ਹੋਣ ਤੋਂ ਰੋਕਿਆ ਜਾਵੇਗਾ।

ਗ਼ੌਰਤਲਬ ਹੈ ਕਿ ਅਜਿਹੇ ਬਿਆਨ ਭਾਰਤ 'ਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ 'ਟੂਲਕਿੱਟ' ਵਿਵਾਦ ਤੋਂ ਬਾਅਦ ਦਿੱਤੇ ਗਏ ਹਨ।

ਭਾਰਤ ਸਰਕਾਰ ਵੱਲੋਂ ਇਸ ਸੋਮਵਾਰ ਨੂੰ ਸੋਸ਼ਲ ਮੀਡੀਆ ਮੰਚ ਟਵਿੱਟਰ ਨੂੰ 1178 ਪਾਕਿਸਤਾਨੀ-ਖ਼ਾਲਿਸਤਾਨੀ ਖ਼ਾਤੇ, ਜੋ ਗ਼ਲਤ ਜਾਣਕਾਰੀ ਫੈਲਾਅ ਰਹੇ ਹਨ ਅਤੇ ਕਿਸਾਨਾਂ ਦੇ ਸੰਘਰਸ਼ ਨੂੰ ਲੈਕੇ ਭੜਕਾਊ ਸਮੱਗਰੀ ਦਾ ਪ੍ਰਚਾਰ ਕਰਦੇ ਹਨ, ਉਨ੍ਹਾਂ ਨੂੰ ਹਟਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link