20.39C Vancouver
ADS

Jul 16, 2020 3:42 PM -

'ਵੀ' ਸੰਗਠਨ ਮਾਮਲੇ ਦੇ ਸੰਬੰਧ ਵਿੱਚ ਹਾਊਸ ਆਫ ਕਾਮਨਜ਼ ਦੀ ਫਾਇਨਾਂਸ ਕਮੇਟੀ ਵੱਲੋਂ ਜਾਂਚ ਸ਼ੁਰੂ

Share On
commons-finance-committee-to-begin-probing-we-charitys-volunteering-contract
Liberal Bardish Chagger responds to a question during Question Period in the House of Commons, Tuesday, February 26, 2019 in Ottawa. THE CANADIAN PRESS/Adrian Wyld

'ਵੀ' ਸੰਗਠਨ ਮਾਮਲੇ ਦੇ ਸੰਬੰਧ ਵਿੱਚ ਪਾਰਲੀਮੈਂਟ ਵਿੱਚ ਕੀਤੀ ਜਾਣ ਵਾਲੀ ਜਾਂਚ ਦੀ ਸ਼ੁਰੂਆਤ ਅੱਜ ਹੋ ਗਈ ਹੈ।

ਹਾਊਸ ਆਫ ਕਾਮਨਜ਼ ਦੀ ਫਾਇਨਾਂਸ ਕਮੇਟੀ ਵੱਲੋਂ ਅੱਜ ਯੂਥ ਮਨਿਸਟਰ ਬਾਰਦਿਸ਼ ਚੱਗੜ ਅਤੇ ਹੋਰ ਸਰਕਾਰੀ ਨੁਮਾਇੰਦਿਆਂ ਨਾਲ ਇਸ ਸਿਲਸਿਲੇ ਵਿੱਚ ਪੁੱਛ ਗਿੱਛ ਕੀਤੀ ਜਾਵੇਗੀ।

ਲਿਬਰਲ ਸਰਕਾਰ ਵੱਲੋਂ $900 ਮਿਲੀਅਨ ਦੀ ਕੈਨੇਡਾ ਸਟੂਡੈਂਟ ਸਰਵਿਸ ਗ੍ਰਾਂਟ ਦੇ ਵਾਲੰਟੀਅਰ ਪ੍ਰੋਗਰਾਮ ਦਾ ਠੇਕਾ 'ਵੀ' ਸੰਸਥਾ ਨੂੰ ਦਿੱਤਾ ਗਿਆ ਸੀ।

ਕੈਨੇਡਾ ਸਟੂਡੈਂਟ ਸਰਵਿਸ ਗ੍ਰਾਂਟ ਅਧੀਨ ਵਿਦਿਆਰਥੀਆਂ ਨੂੰ ਗਰਮੀਆਂ ਵਿੱਚ ਰੁਜ਼ਗਾਰ ਲੱਭਣ ਵਿੱਚ ਮਦਦ ਅਤੇ 500 ਵਾਲੰਟੀਅਰ ਘੰਟਿਆਂ ਦੇ ਬਦਲੇ $5,000 ਉਨ੍ਹਾਂ ਦੀ ਪੜ੍ਹਾਈ ਦੇ ਖਰਚੇ ਲਈ ਮੁਹੱਈਆ ਕਰਵਾਇਆ ਜਾਣਾ ਹੈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਗੱਲ ਸਵੀਕਾਰ ਕੀਤੀ ਹੈ ਕਿ ਟਰੂਡੋ ਪਰਿਵਾਰ ਦੀ 'ਵੀ' ਸੰਸਥਾ ਨਾਲ ਨੇੜਤਾ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਇਸ ਠੇਕੇ ਲਈ ਸਰਕਾਰ ਵੱਲੋਂ ਲਏ ਗਏ ਫੈਸਲੇ ਤੋਂ ਆਪਣੇ ਆਪ ਨੂੰ ਦੂਰ ਰੱਖਣਾ ਚਾਹੀਦਾ ਸੀ।

ਇਸ ਵਿਵਾਦ ਦੇ ਚੱਲਦਿਆਂ ਦੋ ਹਫ਼ਤੇ ਪਹਿਲਾਂ 'ਵੀ' ਤੋਂ ਇਹ ਠੇਕਾ ਵਾਪਸ ਲੈ ਲਿਆ ਗਿਆ ਸੀ।

ਸਰਕਾਰ ਨੇ ਹੁਣ ਇਸ ਪ੍ਰੋਗਰਾਮ ਦੀ ਵਾਗਡੋਰ ਸੰਭਾਲ ਲਈ ਹੈ ਪਰ ਇਸ ਪ੍ਰੋਗਰਾਮ ਦੇ ਵੇਰਵਿਆਂ ਨਾਲ ਸਬੰਧਤ ਕਈ ਸਵਾਲਾਂ ਦੇ ਜਵਾਬ ਮਿਲਣੇ ਹਾਲੇ ਬਾਕੀ ਹਨ।


Latest news

77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link