17.36C Vancouver
ADS

Jul 20, 2020 4:40 PM -

ਵੇਜ ਸਬਸਿਡੀ ਪ੍ਰੋਗਰਾਮ ਨੂੰ ਵਧਾਉਣ ਬਾਬਤ ਹਾਊਸ ਔਫ਼ ਕੌਮਨਜ਼ ਦੀ ਬੈਠਕ ਅੱਜ

Share On
commons-to-sit-as-liberals-seek-to-extend-wage-subsidy-make-disability-payment
A file image of House of Commons/ The Canadian Press

ਹਾਊਸ ਆਫ਼ ਕਾਮਨਜ਼ ਦੀ ਅੱਜ ਬੈਠਕ ਚੱਲ ਰਹੀ ਹੈ। ਇਸ ਬੈਠਕ ਰਾਹੀਂ ਲਿਬਰਲਜ਼ ਦੁਆਰਾ ਇੱਕ ਬਿਲ ਪਾਸ ਕਰਰੇ ਵੇਜ ਸਬਸਿਡੀ ਪ੍ਰੋਗਰਾਮ ਦੀ ਮਿਆਦ ਨੂੰ ਵਧਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਸਰੀਰਕ ਤੌਰ ਤੇ ਅਪੰਗ ਵਿਅਕਤੀਆਂ ਨੂੰ ਵਿਸ਼ੇਸ਼ ਭੁਗਤਾਨ ਅਤੇ ਕੁਝ ਅਦਾਲਤੀ ਕੇਸਾਂ ਦੀ ਸਮਾਂ-ਸੀਮਾਵਾਂ ਨੂੰ ਵਧਾਉਣ 'ਤੇ ਵੀ ਚਰਚਾ ਹੋਵੇਗੀ।

ਵਿੱਤ ਮੰਤਰੀ ਬਿਲ ਮੋਰਨੀਉ ਦਾ ਕਹਿਣਾ ਹੈ ਕਿ ਵੇਜ-ਸਬਸਿਡੀ ਪ੍ਰੋਗਰਾਮ ਨੂੰ ਦਿਸੰਬਰ ਤੱਕ ਵਧਾਉਣ ਦੀ ਲੋੜ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਲਈ ਯੋਗਤਾ ਦੇ ਨਿਯਮਾਂ ਵਿੱਚ ਵੀ ਥੋੜੀ ਖੁੱਲ੍ਹ ਦੇਣ ਦੀ ਲੋੜ ਹੈ ਤਾਂ ਜੋ ਕਾਰੋਬਾਰ ਮੁੜ ਸ਼ੁਰੂ ਹੋ ਸਕਣ ਅਤੇ ਲੋਕਾਂ ਨੂੰ ਕੰਮ ਮਿਲ ਸਕੇ।

ਸਰੀਰਕ ਤੌਰ 'ਤੇ ਅਪਾਹਜ ਵਿਅਕਤੀਆਂ ਲਈ $600 ਤੱਕ ਦਾ ਭੁਗਤਾਨ ਅਤੇ ਕਾਨੂੰਨੀ ਕੇਸਾਂ ਦਾ ਸਮਾਂ ਵਧਾਉਣ ਦੇ ਮਸਲੇ ਵੀ ਇਸ ਬਿਲ ਵਿਚ ਸ਼ਾਮਲ ਸਨ, ਪਰ ਇਹ ਬਿਲ ਜੂਨ ਦੇ ਮਹੀਨੇ ਵਿਚ ਹਾਊਸ ਆਫ਼ ਕਾਮਨਜ਼ ਵਿਚ ਪਾਸ ਨਹੀਂ ਹੋ ਸਕਿਆ ਸੀ।

ਜ਼ਿਕਰਯੋਗ ਹੈ ਕਿ ਇਸ ਬਿਲ ਵਿਚ ਕੈਨੇਡਾ ਐਮਰਜੈਂਸੀ ਰਿਸਪਾਂਸ ਬੈਨੇਫਿਟ ਪ੍ਰੋਗਰਾਮ ਨਾਲ ਧੋਖਾ ਕਰਨ 'ਤੇ ਨਵੇਂ ਜ਼ੁਰਮਾਨੇ ਵੀ ਜੋੜੇ ਜਾਣਗੇ।

ਬਲੌਕ ਕਿਉਬੈਕਵਾ ਦਾ ਕਹਿਣਾ ਹੈ ਕਿ ਐਮ.ਪੀਜ਼ ਇਸ ਬਿਲ ਨੂੰ ਸਮਰਥਨ ਦੇਣਗੇ ਅਤੇ ਯਕੀਨੀ ਬਣਾਉਣਗੇ ਕਿ ਇਹ ਬਿਲ ਪਾਸ ਹੋਵੇ।

Latest news

man-charged-with-first-degree-murder-after-two-children-found-dead-in-calgary-vehicle
Punjabi

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਫਸਟ ਡਿਗਰੀ ਮਰਡਰ ਦੇ ਦੋਸ਼ ਲਗਾਏ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਪੀੜਤ ਬੱਚਿਆਂ ਦੀ ਉਮਰ 10 ਸਾਲ ਤੋਂ ਘੱਟ ਸੀ।
federal-government-commits-9-8m-to-canada-soccer-training-centre-project-in-vancouver
Punjabi

ਵੈਨਕੂਵਰ ਵਿੱਚ ਕੈਨੇਡਾ ਸੋਕਰ ਟ੍ਰੇਨਿੰਗ ਸੈਂਟਰ ਲਈ ਫੈਡਰਲ ਸਰਕਾਰ ਵੱਲੋਂ $9.8 ਮਿਲੀਅਨ ਦਾ ਐਲਾਨ

ਪੀ.ਐਮ.ਮਾਰਕ ਕਾਰਨੀ ਸਰਕਾਰ ਨੇ ਅੱਜ ਕੈਨੇਡਾ ਸੋਕਰ ਨੂੰ ਨੈਸ਼ਨਲ ਟ੍ਰੇਨਿੰਗ ਸੈਂਟਰ ਪ੍ਰੋਜੈਕਟ ਲਈ $9.8 ਮਿਲੀਅਨ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ। ਇਹ ਨਿਵੇਸ਼ ਪ੍ਰੋਜੈਕਟ ਦੇ ਡਿਜ਼ਾਈਨ, ਪਲੈਨਿੰਗ ਅਤੇ ਉਸਾਰੀ ਤੋਂ ਪਹਿਲਾਂ ਦੇ ਪੜਾਵਾਂ ਲਈ ਦਿੱਤਾ ਜਾ ਰਿਹਾ ਹੈ। ਸਪੋਰਟ ਲਈ ਰਾਜ ਦੇ ਸਕੱਤਰ ਐਡਮ ਵੈਨ ਕੋਵਰਡੇਨ ਅਤੇ ਹਾਊਸਿੰਗ ਤੇ ਇਨਫਰਾਸਟਕਚਰ ਮੰਤਰੀ ਗ੍ਰੇਗਰ ਰੌਬਰਟਸਨ ਨੇ ਅੱਜ ਵੈਨਕੂਵਰ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਇਸ ਨਿਵੇਸ਼ ਦੀ ਘੋਸ਼ਣਾ ਕੀਤੀ।
police-seek-witnesses-after-child-assaulted-at-khalsa-day-event-in-surrey
Punjabi

ਸਰੀ ਵਿੱਚ ਖਾਲਸਾ ਡੇਅ ਸਮਾਗਮ ਦੌਰਾਨ ਬੱਚੇ ‘ਤੇ ਹਮਲਾ, ਗਵਾਹਾਂ ਦੀ ਕੀਤੀ ਜਾ ਰਹੀ ਭਾਲ

ਸਰੀ ਪੁਲਿਸ ਸਰਵਿਸ ਦੀ ਮੇਜਰ ਕ੍ਰਾਈਮ ਯੂਨਿਟ ਅਤੇ ਸਪੈਸ਼ਲ ਵਿਕਟਮ ਟੀਮ 19 ਅਪ੍ਰੈਲ ਨੂੰ ਖਾਲਸਾ ਦਿਵਸ ਸਮਾਗਮ ਦੌਰਾਨ ਵਾਪਰੀ ਇੱਕ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ ਦੇ ਸਬੰਧ ਵਿਚ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਐਸ.ਪੀ.ਐਸ ਮੁਤਾਬਕ, 85 ਐਵੇਨਿਊ ਦੇ 12800 ਬਲਾਕ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਵਾਲੀ ਥਾਂ ਵਿਚ ਲੱਗੇ ਕਾਰਨੀਵਲ ਵਿਚ ਇੱਕ 8 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ।
five-killed-in-small-plane-crash-near-austin-texas-county-official-says
Punjabi

ਟੈਕਸਾਸ ਦੇ ਆਸਟਿਨ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ,5 ਲੋਕਾਂ ਦੀ ਮੌਤ

ਅਮਰੀਕਾ ਦੇ ਟੈਕਸਾਸ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਉਸ ਵਿੱਚ ਸਵਾਰ ਸਾਰੇ ਪੰਜ ਜਣਿਆਂ ਦੀ ਮੌਤ ਹੋ ਗਈ। ਹੇਜ਼ ਕਾਉਂਟੀ ਦੇ ਜੱਜ ਰੂਬੇਨ ਬੇਸੇਰਾ ਨੇ ਸ਼ੁੱਕਰਵਾਰ ਨੂੰ ਇੱਕ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤ ਨੂੰ ਵਿੰਬਰਲੇ ਸ਼ਹਿਰ ਵਿੱਚ ਵਾਪਰਿਆ,ਜੋ ਆਸਟਿਨ ਤੋਂ ਲਗਭਗ 64 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਹੈ।
punjab-assembly-passes-confidence-motion-with-88-aap-mlas-voting-in-favour
Punjabi

ਪੰਜਾਬ ਵਿਧਾਨ ਸਭਾ ਵਿੱਚ 'ਭਰੋਸਗੀ ਮਤਾ'ਪਾਸ, ਹੱਕ 'ਚ ਭੁਗਤੇ 'ਆਪ'ਦੇ 88 ਵਿਧਾਇਕ

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ 88 ਵਿਧਾਇਕ ਭੁਗਤੇ ਅਤੇ 4 ਵਿਧਾਇਕ ਗੈਰ-ਹਾਜ਼ਰ ਰਹੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link