10.87C Vancouver
ADS

Feb 5, 2021 10:53 AM -

ਗਾਜ਼ੀਪੁਰ ਦੀ ਭਾਰਤ-ਪਾਕਿ ਬਾਰਡਰ ਨਾਲ ਤੁਲਨਾ ਕਰਦਿਆਂ ਵਿਰੋਧੀ ਧਿਰਾਂ ਵੱਲੋਂ ਲੋਕ ਸਭਾ ਦੇ ਸਪੀਕਰ ਨੂੰ ਖੇਤੀ ਕਾਨੂੰਨਾਂ 'ਤੇ ਗੱਲ ਕਰਨ ਦੀ ਮੰਗ

Share On
comparing-ghazipur-with-india-pak-border-oppn-demands-discussion-on-agri-laws-from-ls-speaker
Comparing Ghazipur with India-Pak border, Oppn demands discussion on agri laws from LS Speaker

ਭਾਰਤ 'ਚ ਵੱਖੋ-ਵੱਖ ਵਿਰੋਧੀ ਧਿਰਾਂ ਦੇ ਐੱਮ ਪੀਜ਼ ਵੱਲੋਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਚਿੱਠੀ ਲਿਖ ਕੇ ਦਿੱਲੀ-ਗ਼ਾਜ਼ੀਪੁਰ ਬਾਰਡਰ ਦੇ ਹਾਲਾਤ ਦੀ ਤੁਲਨਾ ਭਾਰਤ-ਪਾਕਿਸਤਾਨ ਦੇ ਹਾਲਾਤ ਨਾਲ ਕਰਦਿਆਂ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਵੱਖਰੇ ਤੌਰ 'ਤੇ ਗੱਲ-ਬਾਤ ਦੀ ਮੰਗ ਕੀਤੀ ਗਈ ਹੈ|

ਇਸ ਚਿੱਠੀ 'ਚ ਐੱਮ ਪੀਜ਼ ਵੱਲੋਂ ਆਖਿਆ ਗਿਆ ਹੈ ਕਿ ਬਾਰਡਰਾਂ 'ਤੇ ਵੱਡੇ ਬੈਰੀਕੇਡ ਦੇ ਨਾਲ ਨਾਲ ਕੰਡਿਆਲੀ ਤਾਰ ਲੈ ਗਈ ਹੈ, ਇਸਦੇ ਨਾਲ ਹੀ ਪੱਕੀ ਵਾੜ ਕਰ ਦਿੱਤੀ ਗਈ ਹੈ, ਜਿਸ ਨਾਲ ਉੱਥੇ ਭਾਰਤ-ਪਾਕਿਸਤਾਨ ਦੇ ਬਾਰਡਰ ਵਰਗਾ ਨਜ਼ਰ ਆ ਰਿਹਾ ਹੈ|

ਇਸ ਚਿੱਠੀ 'ਤੇ ਕੇ ਕਨਿਮੋਜ਼ੀ (ਡੀਐੱਮਕੇ), ਪ੍ਰੋਫ਼ ਸੌਗਾਤ ਰਾਏ (ਏਆਈਟੀਸੀ ), ਸੁਪ੍ਰੀਆ ਸੂਲ (ਐਨਸੀਪੀ), ਹਰਸਿਮਰਤ ਕੌਰ ਬਾਦਲ (ਸ਼੍ਰੋ ਅ ਦ ), ਐੱਨਕੇ ਪ੍ਰੇਮਚੰਦਰਨ (ਆਰ ਐੱਸ ਪੀ), ਤਿਰੁਚੀ ਸਿਵਾ (ਡੀ ਐੱਮ ਕੇ), ਏ ਐੱਮ ਆਰਿਫ਼ (ਸੀਪੀਆਈ-ਐਮ), ਐੱਸ ਵੈਂਕਟੇਸ਼ਨ (ਸੀਪੀਆਈ-ਐੱਮ), ਐੱਮ ਸੇਲਵਰਾਜ (ਸੀਪੀਆਈ), ਡਾ. ਹਸਨੈਨ ਮਸੂਦੀ (ਐਨਸੀ), ਟੀ ਥਿਰੁਮਵਾਲਵਨ (ਵੀਸੀ) ਅਤੇ ਰਵੀ ਕੁਮਾਰ (ਵੀਸੀਕੇ) ਵੱਲੋਂ ਦਸਤਖ਼ਤ ਕੀਤੇ ਗਏ ਹਨ|

ਦੱਸਣਯੋਗ ਹੈ ਕਿ ਬੀਤੇ ਕੱਲ, ਵਿਰੋਧੀ ਧਿਰ ਦੇ ਨੇਤਾਵਾਂ ਨੂੰ ਗਾਜ਼ੀਪੁਰ ਬਾਰਡਰ 'ਤੇ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਮਿਲਣ ਲਈ ਨਹੀਂ ਜਾਣ ਦਿੱਤਾ ਗਿਆ|

ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਤੋਂ ਐੱਮ ਪੀ ਸੁਪ੍ਰੀਆ ਸੂਲ ਨੇ ਕਿਹਾ,"ਅਸੀਂ ਗਾਜ਼ੀਪੁਰ ਬਾਰਡਰ 'ਤੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਮਿਲਣ ਗਏ ਸੀ ਖ਼ਾਸਕਰ ਔਰਤਾਂ ਅਤੇ ਬੱਚਿਆਂ ਨੂੰ ਮਿਲਣ ਪਰ ਪੁਲਿਸ ਨੇ ਜਾਣ ਨਹੀਂ ਦਿੱਤਾ| ਕੀ ਅਸੀਂ ਪੁਲਿਸ ਰਾਜ 'ਚ ਰਹਿ ਰਹੇ ਹਾਂ, ਜਿੱਥੇ ਚੁਣੇ ਗਏ ਐਮਪੀਸ ਕਿਸਾਨਾਂ ਨੂੰ ਮਿਲਣ ਨਹੀਂ ਦਿੱਤੇ ਜਾਂਦੇ?"

ਉਹਨਾਂ ਆਖਿਆ,"ਸਾਨੂੰ ਲਗਾਤਾਰ ਉਨ੍ਹਾਂ ਦੇ ਬੁਰੇ ਹਾਲਾਤ ਬਾਰੇ ਸੁਨੇਹੇ ਮਿਲ ਰਹੇ ਹਨ ਅਤੇ ਜੋ ਅਸੀਂ ਵੇਖਿਆ, ਉਹ ਡਰਾਉਣ ਵਾਲਾ ਸੀ| ਜੋ ਹਾਲਾਤ ਉੱਥੇ ਬਣਾਏ ਜਾ ਰਹੇ ਹਨ, ਉਹ ਮੁਲਕ ਦੇ ਹਿੱਤ 'ਚ ਨਹੀਂ ਹਨ|"

ਉਹਨਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੁੱਦੇ ਦਾ ਹੱਲ ਗੱਲ-ਬਾਤ ਰਾਹੀਂ ਕੱਢਿਆ ਜਾਣਾ ਚਾਹੀਦਾ ਹੈ, ਅਜਿਹੀਆਂ ਕੋਸ਼ਿਸ਼ਾਂ ਨਾਲ ਹੀ ਹੱਲ ਨਿਕਲੇਗਾ|
ਗ਼ੌਰਤਲਬ ਹੈ ਕਿ ਕਿਸਾਨ ਬੀਤੇ ਸਾਲ 26 ਜਨਵਰੀ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ|

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link