16.5C Vancouver
ADS

Aug 26, 2022 1:23 AM - The Canadian Press

ਨਨਾਈਮੋ 'ਚ ਕੌਂਪਲੈਕਸ ਕੇਅਰ ਹਾਊਸਿੰਗ 'ਚ ਸਬਸਟੈਂਸ ਯੂਜ਼ਰਸ ਨੂੰ ਐਡਿਕਸ਼ਨ ਸੰਬੰਧੀ ਸੇਵਾਵਾਂ ਪ੍ਰਦਾਨ ਕਰਨ ਦਾ ਐਲਾਨ

Share On
complex-care-services-planned-for-housing-in-nanaimo
Substance users with serious mental health issues in Nanaimo are expected to get access to so-called complex-care housing under an initiative offering services like addiction medicine, social workers and education on overdose prevention. (Photo - BC Govt.)

ਨਨਾਈਮੋ 'ਚ ਗੰਭੀਰ ਮਾਨਸਿਕ ਸਿਹਤ ਸੰਬੰਧੀ ਮਸਲਿਆਂ ਨਾਲ ਜੂਝਦੇ ਸਬਸਟੈਂਸ ਯੂਜਰਸ ਵੱਲੋਂ ਇੱਕ ਤਥਾਕਥਿਤ ਕੌਂਪਲੈਕਸ-ਕੇਅਰ ਹਾਊਸਿੰਗ ਤਕ ਪਹੁੰਚ ਕੀਤੀ ਜਾ ਸਕੇਗੀ।

ਮਾਮਲਾ ਇੱਕ ਇਨੀਸ਼ੀਏਟਿਵ ਨਾਲ ਸੰਬੰਧਤ ਹੈ ਜਿਸ ਤਹਿਤ ਐਡਿਕਸ਼ਨ ਸੰਬੰਧੀ ਦਵਾਈ ਪ੍ਰਦਾਨ ਕਰਨਾ, ਸੋਸ਼ਲ ਵਰਕਰ ਅਤੇ ਓਵਰਡੋਜ਼ ਸੰਬੰਧੀ ਸਿੱਖਿਆ ਪ੍ਰਦਾਨ ਕਰਨ ਦੀ ਕੋਸ਼ਿਸ਼ ਹੋਵੇਗੀ।

ਸੂਬੇ ਦੀ ਮੈਂਟਲ ਹੈਲਥ ਅਤੇ ਐਡਿਕਸ਼ਨਸ ਮੰਤਰੀ ਸ਼ੀਲਾ ਮੈਲਕਮਸਨ ਨੇ ਇਸ ਪ੍ਰੋਜੈਕਟ ਦਾ ਐਲਾਨ ਕੀਤਾ।

ਇਸ ਐਲਾਨ ਮੌਕੇ ਨਨਾਈਮੋ ਤੋਂ ਮੇਅਰ ਲਿਓਨਾਰਡ ਕਰੋਗ ਵੀ ਮੌਜੂਦ ਸਨ।

ਮੰਤਰੀ ਮੈਲਕਮਸਨ ਦਾ ਕਹਿਣਾ ਸੀ ਕਿ ਇਹ ਸੇਵਾਵਾਂ ਮੌਜੂਦਾ ਸੱਪੋਰਟਿਵ ਹਾਊਸਿੰਗ ਵਿੱਚ ਪ੍ਰਦਾਨ ਕਰਨ ਦਾ ਟੀਚਾ ਹੈ।

ਇਸ ਕੌਂਪਲੈਕਸ ਕੇਅਰ ਹਾਊਸਿੰਗ ਐਪਰੋਚ ਨੂੰ ਇਸੇ ਸਾਲ ਲਾਂਚ ਕੀਤਾ ਗਿਆ ਸੀ ਅਤੇ ਇਸ ਸੰਬੰਧੀ ਸੇਵਾਵਾਂ ਐਬਟਸਫੋਰਡ, ਕੈਮਲੂਪਸ, ਬੈਲਾ-ਕੂਲਾ, ਲੈਂਗਲੀ, ਪੌਵੈਲ ਰਿਵਰ, ਸਰੀ, ਵੈਨਕੂਵਰ ਅਤੇ ਵਿਕਟੋਰੀਆ ਜਿਹੇ ਇਲਾਕਿਆਂ 'ਚ ਵੀ ਐਲਾਨੀਆਂ ਗਈਆਂ ਸਨ।

ਮੰਤਰੀ ਮੈਲਕਮਸਨ ਦਾ ਕਹਿਣਾ ਸੀ ਕਿ ਨਨਾਈਮੋ 'ਚ ਕੌਂਪਲੈਕਸ ਕੇਅਰ ਸਪੇਸਿਸ ਨੂੰ ਸਾਲ 2025 ਤਕ 30 ਲੋਕਾਂ ਤਕ ਦੀ ਗਿਣਤੀ ਤਕ ਵਧਾਉਣ ਦੀ ਕੋਸ਼ਿਸ਼ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link