13.62C Vancouver
ADS

Aug 9, 2022 7:26 PM - Connect News

ਰਿਚਮੰਡ 'ਚ ਸੀਨੀਅਰ ਜੋੜੇ 'ਤੇ ਹਮਲਾ ਕਰਨ ਵਾਲੇ ਸ਼ੱਕੀ ਦਾ ਸਕੈਚ ਜਾਰੀ, ਬ੍ਰੇਕ ਐਂਡ ਐਂਟਰ ਦੀ ਘਟਨਾ ਦੌਰਾਨ ਜੋੜਾ ਹੋਇਆ ਸੀ ਜ਼ਖਮੀ

Share On
composite-sketch-released-of-man-suspected-of-assaulting-2-richmond-seniors
On July 24, 2022 shortly after 11:00 pm, a couple living in the 7000 block of Gollner Avenue were assaulted in an attempted break and enter. (Photo - Richmond RCMP)

ਰਿਚਮੰਡ 'ਚ 2 ਸੀਨੀਅਰ ਲੋਕਾਂ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਇੱਕ ਸ਼ੱਕੀ ਦਾ ਸਕੈਚ ਜਾਰੀ ਕੀਤਾ ਗਿਆ ਹੈ।

ਘਟਨਾ 24 ਜੁਲਾਈ ਨੂੰ ਵਾਪਰੀ ਸੀ।

ਇੱਕ ਜੋੜਾ ਰਾਤ ਕਰੀਬ 11 ਵਜੇ ਗੋਲਨਰ ਐਵੀਨਿਊ ਦੇ 7000 ਬਲੌਕ 'ਚ ਸਥਿਤ ਆਪਣੇ ਘਰ 'ਚ ਮੌਜੂਦ ਸੀ।

ਇਸੇ ਦੌਰਾਨ ਇੱਕ ਵਿਅਕਤੀ ਨੇ ਬ੍ਰੇਕ ਐਂਡ ਐਂਟਰ ਦੀ ਕੋਸ਼ਿਸ਼ ਕੀਤੀ ਸੀ ਅਤੇ ਘਰ 'ਚ ਮੌਜੂਦ ਆਦਮੀ ਅਤੇ ਔਰਤ 'ਤੇ ਹਮਲਾ ਕੀਤਾ ਸੀ।

ਦੋਵਾਂ ਪੀੜਤਾਂ ਦੀ ਉਮਰ 60 ਸਾਲ ਤੋਂ ਵਧੇਰੇ ਸੀ ਅਤੇ ਦੋਵਾਂ ਨੂੰ ਲੱਗੀਆਂ ਸੱਟਾਂ ਕਾਰਨ ਹਸਪਤਾਲ ਪਹੁੰਚਾਇਆ ਗਿਆ ਸੀ।

ਮਾਮਲੇ 'ਚ ਜਨਰਲ ਇਨਵੈਸਟੀਗੇਸ਼ਨਸ ਸੈਕਸ਼ਨ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਸ਼ੱਕੀ ਦਾ ਫੌਰੈਂਸਿਕ ਸਕੈਚ ਤਿਆਰ ਕਰ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕੋਈ ਜਾਣਕਾਰੀ ਹੋਵੇ ਤਾਂ ਦੱਸਿਆ ਜਾਵੇ।

ਸ਼ੱਕੀ ਨੂੰ ਕੌਕੇਸ਼ੀਅਨ ਮੂਲ ਦਾ 20 ਤੋਂ 30 ਸਾਲ ਦੇ ਦਰਮਿਆਨ ਦਾ ਯੁਵਕ ਦੱਸਿਆ ਗਿਆ ਹੈ।

ਉਸ ਦਾ ਕੱਦ ਕਰੀਬ 5'10" ਅਤੇ ਸ਼ਰੀਰਕ ਬਣਤਰ ਪਤਲੀ ਅਤੇ ਵਾਲ ਭੂਰੇ ਘੁੰਗਰਾਲੇ ਦੱਸੇ ਗਏ ਹਨ।

ਉਸ ਦੀ ਸੱਜੀ ਬਾਂਹ 'ਤੇ ਨੀਲੇ ਅਤੇ ਹਰੇ ਰੰਗ ਦਾ ਫੁੱਲ ਦਾ ਟੈਟੂ ਬਣਿਆ ਹੈ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link